ਵਡਾਲਾ ਗ੍ਰੰਥੀਆਂ, 11 ਮਈ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਸਿੱਖਿਆ ਕ੍ਰਾਂਤੀ' ਮੁਹਿੰਮ ਦੇ ਤਹਿਤ ਸ.ਸੀ.ਸੈਕੰ. ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਆਧੁਨਿਕ ਤਕਨੀਕਾਂ ਨਾਲ ਲੈਸ ਸਾਇੰਸ ਪ੍ਰਯੋਗਸ਼ਾਲਾ ਦਾ ਨਿਰਮਾਣ ਕਰਵਾਇਆ ਗਿਆ, ਜਿਸ ਦਾ ਉਦਘਾਟਨ ਬਟਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੰਮਿ੍ਤਪਾਲ ਸਿੰਘ ਕਲਸੀ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਲੈਬ ਰਾਹੀਂ ਵਿਦਿਆਰਥੀਆਂ ਨੂੰ ਵਿਗਿਆਨ ਦੇ ਵਿਸ਼ਿਆਂ ਦੀ ਪ੍ਰਯੋਗਿਕ ਜਾਣਕਾਰੀ ਮਿਲੇਗੀ, ਜਿਸ ਨਾਲ ਉਨ੍ਹਾਂ ਦੀ ਪੜ੍ਹਾਈ ਵਿਚ ਰੁਚੀ ਹੋਰ ਵਧੇਗੀ ਅਤੇ ਉਹ ਭਵਿੱਖ ਵਿਚ ਵਿਗਿਆਨ ਤੇ ਤਕਨਾਲੋਜੀ ਦੇ ਖੇਤਰ ਵਿਚ ਨਵੇਂ ਕੀਰਤੀਮਾਨ ਸਥਾਪਿਤ ਕਰਨ ਯੋਗ ਬਣ ਸਕਣਗੇ | ਇਸ ਮੌਕੇ ਪਿ੍ੰਸੀਪਲ ਰਾਮ ਲਾਲ ਨੇ ਆਪਣੇ ਸੰਬੋਧਨ ਰਾਹੀਂ ਪੰਜਾਬ ਸਰਕਾਰ, ਅੰਮਿ੍ਤਪਾਲ ਸਿੰਘ ਕਲਸੀ ਅਤੇ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ 'ਤੇ ਪਹੁੰਚੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਿੱਤਰਪਾਲ ਸਿੰਘ ਦੌਲਤਪੁਰ, ਅਧਿਆਪਕ ਆਗੂ ਨਵਦੀਪ ਸਿੰਘ, ਪਿ੍ੰਸੀਪਲ ਕੁਲਵੰਤ ਸਿੰਘ, ਬਲਦੇਵ ਰਾਜ, ਸਰਪੰਚ ਕਰਨੈਲ ਸਿੰਘ, ਸਾਬਕਾ ਸਰਪੰਚ ਸੁਲੱਖਣ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਨਵੀਂ ਸਾਇੰਸ ਲੈਬ ਸਕੂਲ ਲਈ ਇਕ ਵੱਡੀ ਪ੍ਰਾਪਤੀ ਹੈ | ਉਨ੍ਹਾਂ ਕਿਹਾ ਕਿ ਆਧੁਨਿਕ ਸਹੂਲਤਾਂ ਨਾਲ ਸਜੀ ਇਹ ਲੈਬ ਵਿਦਿਆਰਥੀਆਂ ਦੇ ਵਿਗਿਆਨਕ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਵੇਗੀ | ਇਸ ਮੌਕੇ ਸਕੂਲ ਸਟਾਫ਼, ਵਿਦਿਆਰਥੀ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੀ ਵੱਡੀ ਗਿਣਤੀ ਹਾਜ਼ਰ ਸੀ |