26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਵਿਖੇ ਮਾਂ ਦਿਵਸ ਮਨਾਇਆ

ਅਜੀਤ ਡੈਸਕ 12-05-2026
ਗੁਰਦਾਸਪੁਰ, 11 ਮਈ (ਪੰਕਜ ਸ਼ਰਮਾ)-ਐੱਸ.ਐੱਸ.ਐੱਸ ਕਾਲਜ ਆਫ ਐਜੂਕੇਸ਼ਨ ਹਯਾਤ ਨਗਰ ਗੁਰਦਾਸਪੁਰ ਵਿਖੇ ਮਾਂ ਦਿਵਸ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ | ਸਮਾਗਮ ਦਾ ਮੁੱਖ ਉਦੇਸ਼ ਮਾਵਾਂ ਦੇ ਪਿਆਰ, ਤਿਆਗ ਅਤੇ ਸਮਰਪਣ ਨੂੰ ਸਤਿਕਾਰ ਦੇਣਾ ਸੀ | ਪ੍ਰੋਗਰਾਮ ਦੀ ਸ਼ੁਰੂਆਤ ਸਵਾਗਤੀ ਭਾਸ਼ਣ ਨਾਲ ਹੋਈ | ਵਿਦਿਆਰਥੀਆਂ ਨੇ ਮਾਵਾਂ ਨੂੰ ਸਮਰਪਿਤ ਕਵਿਤਾਵਾਂ, ਗੀਤ ਤੇ ਭਾਸ਼ਣ ਪੇਸ਼ ਕੀਤੇ | ਇਸ ਮੌਕੇ ਡਾਇਰੈਕਟਰ ਤੇਜ ਬਹਾਦਰ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਾਂ ਸਾਡੇ ਜੀਵਨ ਦੀ ਸਭ ਤੋਂ ਵੱਡੀ ਦਾਤ ਹੈ ਤੇ ਸਾਨੂੰ ਹਮੇਸ਼ਾ ਉਸ ਦਾ ਆਦਰ ਕਰਨਾ ਚਾਹੀਦਾ ਹੈ | ਪਿ੍ੰਸੀਪਲ ਨੇ ਮਾਂ ਨਾਲ ਜੁੜੀਆਂ ਭਾਵੁਕ ਯਾਦਾਂ ਸਾਂਝੀਆਂ ਕੀਤੀਆਂ, ਜਿਸ ਨਾਲ ਸਾਰਾ ਮਾਹੌਲ ਭਾਵੁਕ ਹੋ ਗਿਆ | ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਮਾਵਾਂ ਦਾ ਸਤਿਕਾਰ ਕਰਨ ਤੇ ਉਨ੍ਹਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ | ਅੰਤ 'ਚ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਮਿਲ ਕੇ ਮਾਵਾਂ ਪ੍ਰਤੀ ਆਪਣਾ ਪਿਆਰ ਤੇ ਧੰਨਵਾਦ ਪ੍ਰਗਟ ਕੀਤਾ | ਇਹ ਸਮਾਗਮ ਸਭ ਲਈ ਯਾਦਗਾਰ ਤੇ ਪੇ੍ਰਰਨਾਦਾਇਕ ਰਿਹਾ |
ਪਿਛਲੀ ਖ਼ਬਰ ਡੇਰਾ ਬਾਬਾ ਨਾਨਕ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਰੋਸ ਮਾਰਚ ਅਗਲੀ ਖ਼ਬਰ 32ਵੀਂ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਦੀਆਂ ਤਿਆਰੀਆਂ ਜ਼ੋਰਾਂ 'ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।