ਪਠਾਨਕੋਟ, 11 ਮਈ (ਸੰਧੂ)-ਗ੍ਰੀਨਲੈਂਡ ਪਬਲਿਕ ਸਕੂਲ ਦੇ ਵਿਹੜੇ ਵਿਚ ਚੇਅਰਮੈਨ ਰਣਵੀਰ ਸਿੰਘ, ਸਕੱਤਰ ਕੰਵਲਜੀਤ ਸਿੰਘ ਅਤੇ ਪਿ੍ੰਸੀਪਲ ਅਨੁਮੀਤ ਕੌਰ ਦੀ ਪ੍ਰਧਾਨਗੀ ਹੇਠ ਮਾਂ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਨਰਸਰੀ ਕਲਾਸ ਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਿਸ਼ੇਸ਼ ਤੌਰ 'ਤੇ ਸੱਦਾ ਦਿੱਤਾ ਗਿਆ ਸੀ | ਉਨ੍ਹਾਂ ਦਾ ਸਵਾਗਤ ਤਿਲਕ ਲਗਾ ਕੇ ਕੀਤਾ ਗਿਆ | ਨਰਸਰੀ ਤੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਪੇਸ਼ ਕੀਤੀਆਂ | ਵਿਦਿਆਰਥੀਆਂ ਨੇ ਨਾਚ, ਭਾਸ਼ਣ, ਕਵਿਤਾਵਾਂ ਅਤੇ ਨਾਟਕਾਂ ਨਾਲ ਮਹਿਮਾਨਾਂ ਦਾ ਦਿਲ ਜਿੱਤ ਲਿਆ | ਮਾਪਿਆਂ ਲਈ ਖੇਡਾਂ ਦਾ ਆਯੋਜਨ ਕੀਤਾ ਗਿਆ ਅਤੇ ਜਿੱਤਣ 'ਤੇ ਇਨਾਮ ਦਿੱਤੇ ਗਏ | ਮਾਪਿਆਂ ਦੇ ਖਾਣ-ਪੀਣ ਦਾ ਵੀ ਵਧੀਆ ਪ੍ਰਬੰਧ ਕੀਤਾ ਗਿਆ | ਆਏ ਸਾਰੇ ਮਾਪੇ ਇਸ ਯਤਨ ਤੋਂ ਬਹੁਤ ਖ਼ੁਸ਼ ਸਨ ਅਤੇ ਅੰਤ ਵਿਚ ਪਿ੍ੰਸੀਪਲ ਨੇ ਸਾਰਿਆਂ ਦਾ ਦਿਲੋਂ ਧੰਨਵਾਦ ਕੀਤਾ |