26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਅਜੋਕੇ ਸਮੇਂ 'ਚ ਤਕਨੀਕੀ ਤੇ ਹੁਨਰ ਆਧਾਰਿਤ ਸਿੱਖਿਆ ਬਹੁਤ ਜ਼ਰੂਰੀ-ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ <br/>

ਅਜੀਤ ਡੈਸਕ 12-05-2026
ਪਠਾਨਕੋਟ, 11 ਮਈ (ਸੰਧੂ)-ਪੰਜਾਬ ਸਰਕਾਰ ਵਲੋਂ ਸਕੂਲੀ ਸਿੱਖਿਆ ਨੂੰ ਰੁਜ਼ਗਾਰ ਮੁਖੀ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵੋਕੇਸ਼ਨਲ ਕੋਰਸ ਵਿਦਿਆਰਥੀਆਂ ਲਈ ਭਵਿੱਖ ਵਿਚ ਰੁਜ਼ਗਾਰ ਦੇ ਨਵੇਂ ਰਸਤੇ ਖੋਲ੍ਹ ਰਹੇ ਹਨ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਤਾਇਨਾਤ ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਲਲਿਤ ਮੋਹਨ ਨੇ ਦੱਸਿਆ ਕਿ ਅੱਜ ਦੇ ਸਮੇਂ 'ਚ ਸਿਰਫ਼ ਪਰੰਪਰਾਗਤ ਸਿੱਖਿਆ ਹੀ ਨਹੀਂ, ਸਗੋਂ ਤਕਨੀਕੀ ਤੇ ਹੁਨਰ ਆਧਾਰਿਤ ਸਿੱਖਿਆ ਵੀ ਬਹੁਤ ਜ਼ਰੂਰੀ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਸਕੂਲਾਂ 'ਚ ਚੱਲ ਰਹੇ ਵੋਕੇਸ਼ਨਲ ਕੋਰਸਾਂ ਰਾਹੀਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਵਿਹਾਰਕ ਗਿਆਨ ਤੇ ਰੁਜ਼ਗਾਰ ਯੋਗ ਹੁਨਰ ਵੀ ਪ੍ਰਦਾਨ ਕੀਤੇ ਜਾਂਦੇ ਹਨ, ਜਿਸ ਨਾਲ ਉਹ ਆਪਣਾ ਕਰੀਅਰ ਬਿਹਤਰ ਢੰਗ ਨਾਲ ਬਣਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਈ.ਸੀ.ਈ., ਮਕੈਨੀਕਲ, ਸਿਵਲ, ਹੈਲਥ ਕੇਅਰ, ਆਈ.ਟੀ./ਆਈ.ਟੀ.ਈ.ਐਸ., ਬਿਊਟੀ ਐਂਡ ਵੈਲਨੈਸ, ਰਿਟੇਲ, ਆਟੋਮੋਬਾਇਲ, ਐਗਰੀਕਲਚਰ, ਇਲੈਕਟ੍ਰਾਨਿਕਸ ਤੇ ਟੂਰਿਜ਼ਮ ਵਰਗੇ ਕਈ ਮਹੱਤਵਪੂਰਨ ਵੋਕੇਸ਼ਨਲ ਕੋਰਸ ਵਿਦਿਆਰਥੀਆਂ ਲਈ ਉਪਲੱਬਧ ਹਨ | ਲਲਿਤ ਮੋਹਨ ਨੇ ਕਿਹਾ ਕਿ ਇਹ ਕੋਰਸ ਵਿਦਿਆਰਥੀਆਂ ਨੂੰ ਛੋਟੀ ਉਮਰ ਤੋਂ ਹੀ ਆਪਣੇ ਰੁਝਾਨ ਅਨੁਸਾਰ ਹੁਨਰ ਸਿੱਖਣ ਦਾ ਮੌਕਾ ਦਿੰਦੇ ਹਨ | ਜਿਸ ਨਾਲ ਉਹ ਆਤਮਨਿਰਭਰ ਬਣ ਸਕਦੇ ਹਨ | ਉਨ੍ਹਾਂ ਦੱਸਿਆ ਕਿ ਵੋਕੇਸ਼ਨਲ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀਆਂ ਲਈ ਅੱਗੇ ਚੱਲ ਕੇ ਨੌਕਰੀ, ਸਵੈ-ਰੁਜ਼ਗਾਰ ਤੇ ਉੱਚ ਸਿੱਖਿਆ ਦੇ ਕਈ ਮੌਕੇ ਉਪਲੱਬਧ ਹੁੰਦੇ ਹਨ | ਉਨ੍ਹਾਂ ਮਾਪਿਆਂ ਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵੋਕੇਸ਼ਨਲ ਕੋਰਸਾਂ ਦੀ ਮਹੱਤਤਾ ਨੂੰ ਸਮਝਦਿਆਂ ਆਪਣੇ ਬੱਚਿਆਂ ਦਾ ਦਾਖ਼ਲਾ ਇਨ੍ਹਾਂ ਕੋਰਸਾਂ ਵਿਚ ਕਰਵਾਉਣ ਤਾਂ ਜੋ ਵਿਦਿਆਰਥੀ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਯੋਗ ਬਣ ਸਕਣ ਤੇ ਸਮਾਜ 'ਚ ਇਕ ਸਫ਼ਲ ਤੇ ਖੁਦ ਮੁਖਤਿਆਰ ਨਾਗਰਿਕ ਵਜੋਂ ਆਪਣੀ ਪਹਿਚਾਣ ਬਣਾ ਸਕਣ |

ਪਿਛਲੀ ਖ਼ਬਰ ਤੇਜ਼ ਹਨੇਰੀ ਨਾਲ ਕਈ ਥਾਂ ਡਿੱਗੇ ਦਰੱਖ਼ਤ ਲੋਕਾਂ ਨੂੰ ਕਰਨਾ ਪਿਆ ਮੁਸ਼ਕਿਲਾਂ ਦਾ ਸਾਹਮਣਾ ਅਗਲੀ ਖ਼ਬਰ ਏ.ਐਂਡ.ਐਮ. ਸਕੂਲ ਵਿਦਿਆਰਥੀਆਂ ਨੇ ਅੰਤਰ ਸਕੂਲ ਸਕੇਟਿੰਗ ਮੁਕਾਬਲੇ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।