ਤਾਰਾਗੜ੍ਹ, 11 ਮਈ (ਸੋਹਨ ਲਾਲ)-ਪੰਜਾਬ 'ਚ ਗੈਰ ਕਾਨੂੰਨੀ ਮਾਈਨਿੰਗ ਦਾ ਮੁੱਦਾ ਹਮੇਸ਼ਾ ਹੀ ਸੁਰਖ਼ੀਆਂ 'ਚ ਰਿਹਾ ਹੈ | 2022 ਦੀਆਂ ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ ਨੇ ਗੈਰ ਕਾਨੂੰਨੀ ਮਾਈਨਿੰਗ ਨੂੰ ਮੁੱਦਾ ਬਣਾ ਕੇ ਲੜੀਆਂ ਸਨ ਅਤੇ ਲੋਕਾਂ ਨੂੰ ਰੇਤਾ ਬੱਜਰੀ ਸਸਤੀ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਸੀ | ਪਰ ਸਰਕਾਰ ਨੂੰ ਸੱਤਾ 'ਚ ਆਏ ਚਾਰ ਸਾਲ ਦਾ ਸਮਾਂ ਹੋ ਗਿਆ ਹੈ | ਪਰ ਸਰਕਾਰ ਨਜਾਇਜ਼ ਢੰਗ ਨਾਲ ਹੋ ਰਹੀ ਮਾਈਨਿੰਗ ਨੂੰ ਰੋਕਣ ਵਿਚ ਪੂਰੀ ਤਰ੍ਹਾਂ ਨਾਕਾਮ ਸਿੱਧ ਹੋ ਹੋਈ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਾਂਗਰਸ ਦੇ ਆਗੂ ਸਾਬਕਾ ਚੇਅਰਮੈਨ ਰਾਜ ਕੁਮਾਰ ਸਿਹੋੜਾ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਭੋਆ ਇਲਾਕੇ ਵਿਚ ਪਿਛਲੇ ਚਾਰ ਸਾਲਾਂ ਤੋਂ ਹੋ ਰਹੀ ਨਾਜਾਇਜ਼ ਮਾਈਨਿੰਗ ਤੇ ਲੁੱਟ ਖੋਹ ਸਬੰਧੀ ਸਰਕਾਰ ਅਤੇ ਪ੍ਰਸ਼ਾਸਨ 'ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਚੋਣਵੇਂ ਕਰੈਸ਼ਰ ਪ੍ਰਸ਼ਾਸਨ ਅਤੇ ਸਰਕਾਰ ਦੀਆਂ ਨਜ਼ਰਾਂ ਹੇਠ ਚੱਲ ਰਹੇ ਹਨ | ਜਦ ਕਿ ਪੂਰੀ ਇੰਡਸਟਰੀ ਬੰਦ ਪਈ ਹੈ, ਕਿਉਂਕਿ ਸਰਕਾਰ ਵਲੋਂ ਅਜੇ ਤੱਕ ਕੋਈ ਮਾਈਨਿੰਗ ਪਾਲਿਸੀ ਨਹੀਂ ਬਣਾਈ ਗਈ | ਉਨ੍ਹਾਂ ਕਿਹਾ ਕਿ ਮਾਈਨਿੰਗ ਦੀ ਚੋਰੀ ਲਈ ਗੈਰ ਕਾਨੂੰਨੀ ਰਸਤੇ ਵੀ ਤਿਆਰ ਕੀਤੇ ਗਏ ਹਨ | ਜਿਨ੍ਹਾਂ ਰਾਹੀਂ ਮਾਲ ਨੂੰ ਲਿਜਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਿੱਥੇ ਵਾਹਨ ਨਿਕਲਦੇ ਨੇ ਟੈਕਸ ਦਿੱਤਾ ਜਾਂਦਾ ਹੈ, ਉੱਥੇ ਨੰਬਰ ਪਲੇਟ ਵੀ ਹੋਣੀ ਜ਼ਰੂਰੀ ਹੈ, ਕਿਉਂਕਿ ਜੇਕਰ ਕੋਈ ਹਾਦਸਾ ਵਾਪਰਦਾ ਹੈ ਤਾਂ ਇਸ ਨਾਲ ਵੱਡੀ ਮੁਸੀਬਤ ਖੜੀ ਹੋ ਜਾਂਦੀ ਹੈ | ਇਸ ਲਈ ਸਮੇਂ-ਸਮੇਂ 'ਤੇ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਆਵਾਜ਼ ਉਠਾਈ ਜਾਂਦੀ ਹੈ | ਪਰ ਪ੍ਰਸ਼ਾਸਨ ਤੇ ਸਰਕਾਰ ਵਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਂਦਾ | ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਤਾਂ ਉਹ ਸੜਕਾਂ 'ਤੇ ਉੱਤਰਨ ਲਈ ਮਜਬੂਰ ਹੋਣਗੇ | ਇਸ ਦੀ ਜ਼ਿੰਮੇਵਾਰੀ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ | ਉਨ੍ਹਾਂ ਕਿਹਾ ਕਿ ਸਾਰੇ ਕਰੈਸ਼ਰਾਂ ਨੂੰ ਕਾਨੂੰਨ ਦੇ ਦਾਇਰੇ ਵਿਚ ਲੈ ਕੇ ਚੱਲਣਾ ਚਾਹੀਦਾ ਹੈ ਤਾਂ ਜੋ ਮਹਿੰਗੇ ਭਾਅ 'ਤੇ ਮਿਲ ਰਹੇ ਰੇਤੇ ਬਜਰੀ ਤੋਂ ਲੋਕਾਂ ਨੂੰ ਰਾਹਤ ਮਿਲ ਸਕੇ | ਇਸ ਤੋਂ ਪਹਿਲਾਂ ਜਦ ਕਾਂਗਰਸ ਦੀ ਸਰਕਾਰ ਸੀ ਤਾਂ ਲੋਕਾਂ ਨੂੰ ਸਸਤੇ ਭਾਅ 'ਤੇ ਰੇਤਾ ਬੱਜਰੀ ਮੁਹੱਈਆ ਕਰਵਾਈ ਜਾਂਦੀ ਸੀ ਤੇ ਰੁਜ਼ਗਾਰ ਲਈ ਉਦਯੋਗਾਂ ਨਾਲ ਜੁੜਿਆ ਹਰ ਵਰਗ ਖ਼ੁਸ਼ਹਾਲ ਸੀ | ਪਰ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦਿਆਂ ਹੀ ਆਮ ਆਦਮੀ 'ਤੇ ਇੰਡਸਟਰੀ ਨੂੰ ਰੋਟੀ ਦੇ ਲਾਲੇ ਪੈ ਗਏ ਹਨ | ਇਸ ਮੌਕੇ ਸਾਬਕਾ ਪ੍ਰਧਾਨ ਸਤੀਸ਼ ਸਰਨਾ ਅਤੇ ਓ.ਬੀ.ਸੀ. ਸੈਲ ਦੇ ਪ੍ਰਧਾਨ ਕੁਲਜੀਤ ਸੈਣੀ ਮੌਜੂਦ