27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਲਾਇਨਜ਼ ਕਲੱਬ ਪਠਾਨਕੋਟ ਮੇਨ ਵਲੋਂ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਸਾਮਾਨ ਭੇਟ

ਅਜੀਤ ਡੈਸਕ 12-05-2026
ਪਠਾਨਕੋਟ, 11 ਮਈ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਮੇਨ ਵਲੋਂ ਪ੍ਰਧਾਨ ਨਰਿੰਦਰ ਮਹਾਜਨ ਦੀ ਪ੍ਰਧਾਨਗੀ ਦੇ ਹੇਠ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਜਿਸ 'ਚ ਲਾਇਨਜ਼ ਕਲੱਬ ਡਿਸਟਿ੍ਕਟ 321-ਡੀ ਦੇ ਡਿਪਟੀ ਡਿਸਟਿ੍ਕਟ ਗਵਰਨਰ-ਫਸਟ, ਲਾਇਨ ਰਾਜੀਵ ਖੋਸਲਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਪ੍ਰੋਗਰਾਮ ਦੌਰਾਨ ਕਲੱਬ ਵਲੋਂ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਸਮਾਨ ਭੇਟ ਕੀਤਾ ਗਿਆ | ਇਸ ਮੌਕੇ ਲਾਈਨ ਰਾਜੀਵ ਖੋਸਲਾ ਨੇ ਕਲੱਬ ਦੇ ਮਨੁੱਖਤਾ ਲਈ ਕੰਮ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਹਾਲ ਹੀ ਦੇ ਸਾਲਾਂ ਵਿਚ ਲਾਇਨਜ਼ ਕਲੱਬ (ਮੇਨ) ਨੇ ਕਈ ਪ੍ਰੋਜੈਕਟਾਂ ਦਾ ਆਯੋਜਨ ਕਰਕੇ ਲੋੜਵੰਦਾਂ ਅਤੇ ਬੇਸਹਾਰਾ ਲੋਕਾਂ ਦੀ ਮਦਦ ਕਰਨ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ, ਜੋ ਕਿ ਜ਼ਿਲ੍ਹੇ ਲਈ ਸ਼ਲਾਘਾਯੋਗ ਹੈ | ਉਨ੍ਹਾਂ ਕਲੱਬ ਦੇ ਸਮਾਜਿਕ ਕਾਰਜਾਂ ਵਿਚ ਯੋਗਦਾਨ ਪਾਉਣ ਦੀ ਆਪਣੀ ਵਚਨਬੱਧਤਾ ਪ੍ਰਗਟ ਕੀਤੀ | ਇਸ ਮੌਕੇ ਪ੍ਰਧਾਨ ਨਰਿੰਦਰ ਮਹਾਜਨ ਅਤੇ ਪ੍ਰੋਜੈਕਟ ਸਕੱਤਰ ਵਿਜੇ ਪਾਸੀ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਵੱਡਾ ਕੰਮ ਹੈ ਅਤੇ ਹਰ ਕਿਸੇ ਨੂੰ ਇਸ ਕਾਰਜ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਕਲੱਬ ਦੇ ਯਤਨਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰੋਜੈਕਟ ਸਕੱਤਰ ਵਿਜੇ ਪਾਸੀ, ਨਰਿੰਦਰ ਗੁਪਤਾ, ਪੰਕਜ ਮਹਿਤਾ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸੰਭਾਗ ਪੱਧਰੀ ਖੋ-ਖੋ ਮੁਕਾਬਲਿਆਂ ਦਾ ਪੀ.ਐਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲੇ ਨਾਜੋਚੱਕ ਵਿਚ ਹੋਇਆ ਸ਼ਾਨਦਾਰ ਆਗਾਜ਼ ਅਗਲੀ ਖ਼ਬਰ 4 ਸਾਲ ਬੀਤਣ ਤੋਂ ਬਾਅਦ ਵੀ ਮੌਜੂਦਾ ਸਰਕਾਰ ਮਾਈਨਿੰਗ ਰੋਕਣ 'ਚ ਰਹੀ ਨਾਕਾਮ-ਰਾਜ ਕੁਮਾਰ ਸਿਹੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।