27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸੰਭਾਗ ਪੱਧਰੀ ਖੋ-ਖੋ ਮੁਕਾਬਲਿਆਂ ਦਾ ਪੀ.ਐਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲੇ ਨਾਜੋਚੱਕ ਵਿਚ ਹੋਇਆ ਸ਼ਾਨਦਾਰ ਆਗਾਜ਼

ਅਜੀਤ ਡੈਸਕ 12-05-2026
ਘਰੋਟਾ, 11 ਮਈ (ਸੰਜੀਵ ਗੁਪਤਾ)-ਪੀ.ਐਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲੇ ਨਾਜੋਚੱਕ, ਪਠਾਨਕੋਟ ਵਿਚ ਚੰਡੀਗੜ੍ਹ ਸੰਭਾਗ ਪੱਧਰੀ ਖੋ-ਖੋ ਖੇਡ ਮੁਕਾਬਲਿਆਂ ਦਾ ਉਦਘਾਟਨੀ ਸਮਾਗਮ ਕਰਵਾਇਆ ਗਿਆ | ਤਿੰਨ ਦਿਨਾਂ ਤੱਕ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ਵਿਚ ਚੰਡੀਗੜ੍ਹ ਸੰਭਾਗ ਦੇ ਪੰਜ ਕਲੱਸਟਰਾਂ ਪੰਜਾਬ-1, ਪੰਜਾਬ-2, ਜੰਮੂ-ਕਸ਼ਮੀਰ-1, ਜੰਮੂ-ਕਸ਼ਮੀਰ-2 ਅਤੇ ਹਿਮਾਚਲ ਪ੍ਰਦੇਸ਼ ਤੋਂ ਆਈਆਂ 180 ਖਿਡਾਰਨਾਂ ਨੇ ਭਾਗ ਲੈ ਕੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਵਿਦਿਆਲੇ ਦੇ ਪਿ੍ੰਸੀਪਲ ਡਾ: ਸੰਦੀਪ ਕੁਮਾਰ ਨੇ ਮੁੱਖ ਮਹਿਮਾਨਾਂ, ਕੋਚਾਂ, ਟੀਮ ਮੈਨੇਜਰਾਂ ਅਤੇ ਸਾਰੀਆਂ ਖਿਡਾਰਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ | ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਇਨ੍ਹਾਂ ਨਾਲ ਅਨੁਸ਼ਾਸਨ, ਆਤਮਵਿਸ਼ਵਾਸ, ਟੀਮ ਭਾਵਨਾ ਅਤੇ ਨੇਤਿ੍ਤਵ ਗੁਣਾਂ ਦਾ ਵਿਕਾਸ ਹੁੰਦਾ ਹੈ | ਉਨ੍ਹਾਂ ਖਿਡਾਰਨਾਂ ਨੂੰ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਸਮਾਗਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਨਾਲ ਹੋਈ, ਜਿਸ ਤੋਂ ਬਾਅਦ ਵਿਦਿਆਰਥਣਾਂ ਵਲੋਂ ਸਵਾਗਤੀ ਗੀਤ ਅਤੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ | ਇਸ ਮੌਕੇ ਵੱਖ-ਵੱਖ ਕਲੱਸਟਰਾਂ ਦੀਆਂ ਟੀਮਾਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ, ਜਿਸ ਵਿਚ ਖਿਡਾਰਨਾਂ ਨੇ ਅਨੁਸ਼ਾਸਨ ਅਤੇ ਏਕਤਾ ਦੀ ਮਿਸਾਲ ਪੇਸ਼ ਕੀਤੀ | ਸਹੁੰ ਚੁੱਕ ਸਮਾਗਮ ਦੌਰਾਨ ਸਾਰੀਆਂ ਖਿਡਾਰਨਾਂ ਨੇ ਨਿਰਪੱਖ ਖੇਡ ਅਤੇ ਖੇਡ ਭਾਵਨਾ ਬਣਾਈ ਰੱਖਣ ਦੀ ਸਹੁੰ ਚੁੱਕੀ | ਇਸ ਤੋਂ ਬਾਅਦ ਪਿ੍ੰਸੀਪਲ ਡਾ: ਸੰਦੀਪ ਕੁਮਾਰ ਨੇ ਮੁਕਾਬਲਿਆਂ ਦੇ ਆਧਿਕਾਰਕ ਸ਼ੁੱਭ ਆਰੰਭ ਦਾ ਐਲਾਨ ਕੀਤਾ | ਮੁਕਾਬਲਿਆਂ ਦਾ ਪਹਿਲਾ ਮੈਚ ਅੰਡਰ-19 ਵਰਗ ਵਿਚ ਪੰਜਾਬ-1 ਅਤੇ ਜੰਮੂ-ਕਸ਼ਮੀਰ-2 ਟੀਮਾਂ ਦਰਮਿਆਨ ਖੇਡਿਆ ਗਿਆ | ਦੋਵੇਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਰ ਰੋਮਾਂਚਿਕ ਮੁਕਾਬਲੇ ਵਿਚ ਜੰਮੂ-ਕਸ਼ਮੀਰ-2 ਦੀ ਟੀਮ ਜੇਤੂ ਰਹੀ | ਖਿਡਾਰਨਾਂ ਦੇ ਜੋਸ਼ ਅਤੇ ਦਰਸ਼ਕਾਂ ਦੀਆਂ ਤਾਲੀਆਂ ਨਾਲ ਪੂਰਾ ਮੈਦਾਨ ਉਤਸ਼ਾਹ ਨਾਲ ਗੂੰਜ ਉੱਠਿਆ | ਇਸ ਸਮਾਗਮ ਨੂੰ ਸਫਲ ਬਣਾਉਣ ਵਿਚ ਸਕੂਲ ਪ੍ਰਬੰਧਨ, ਖੇਡ ਵਿਭਾਗ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਵਿਸ਼ੇਸ਼ ਯੋਗਦਾਨ ਰਿਹਾ | ਉਦਘਾਟਨੀ ਸਮਾਗਮ ਬੜੇ ਹੀ ਸੁਚੱਜੇ ਢੰਗ ਨਾਲ ਸੰਪੰਨ ਹੋਇਆ ਅਤੇ ਆਉਣ ਵਾਲੇ ਮੁਕਾਬਲਿਆਂ ਲਈ ਉਤਸ਼ਾਹਪੂਰਨ ਮਾਹੌਲ ਤਿਆਰ ਕਰ ਗਿਆ |
ਪਿਛਲੀ ਖ਼ਬਰ ਪ੍ਰਾਣ ਤੇ ਪੀਪਲਜ਼ ਕਲੱਬ ਪਠਾਨਕੋਟ ਵਲੋਂ ਮਾਂ ਦਿਵਸ ਮੌਕੇ ਦੌੜ ਦਾ ਆਯੋਜਨ ਅਗਲੀ ਖ਼ਬਰ ਲਾਇਨਜ਼ ਕਲੱਬ ਪਠਾਨਕੋਟ ਮੇਨ ਵਲੋਂ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਸਾਮਾਨ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।