27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

10ਵੀਂ ਦੇ ਨਤੀਜੇ 'ਚ ਵੱਖ-ਵੱਖ ਸਕੂਲਾਂ ਦਾ ਪ੍ਰਦਰਸ਼ਨ ਰਿਹਾ ਸ਼ਾਨਦਾਰ

ਅਜੀਤ ਡੈਸਕ 12-05-2026

ਭਾਈ ਗੁਰਦਾਸ ਮਾਡਲ ਸੀ.ਸੈਕੰ. ਸਕੂਲ ਭਗਵਾਨਪੁਰ ਦਾ ਵਿਦਿਆਰਥੀ ਗੁਰਤਾਜ ਸਿੰਘ ਮੈਰਿਟ ਸੂਚੀ 'ਚ
ਕੋਟਲੀ ਸੂਰਤ ਮੱਲ੍ਹੀ, 11 ਮਈ (ਕੁਲਦੀਪ ਸਿੰਘ ਨਾਗਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ 'ਚ ਇਸ ਸਰਹੱਦੀ ਇਲਾਕੇ ਦੀ ਨਾਮਵਰ ਸੰਸਥਾ ਭਾਈ ਗੁਰਦਾਸ ਮਾਡਲ ਸੀਨੀਅਰ ਸੈਕੰਡਰੀ ਸਕੂਲ ਭਗਵਾਨਪੁਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਪ੍ਰਿੰਸੀਪਲ ਸਤਨਾਮ ਸਿੰਘ ਨੇ ਦੱਸਿਆ ਕਿ ਜਿਥੇ ਹੋਣਹਾਰ ਵਿਦਿਆਰਥੀ ਗੁਰਤਾਜ ਸਿੰਘ ਨੇ 624/650 ਅੰਕ ਪ੍ਰਾਪਤ ਕਰ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ, ਉਥੇ ਸਕੂਲ ਦੇ ਜ਼ਿਆਦਾਤਰ ਬੱਚਿਆਂ ਨੇ 90 ਫ਼ੀਸਦੀ ਅੰਕ ਪ੍ਰਾਪਤ ਕੀਤੇ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਗੁਰਰਾਜਬੀਰ ਸਿੰਘ ਨੇ 621 ਅੰਕ, ਹਰਜੋਤ ਸਿੰਘ ਨੇ 619, ਕਰਨਪ੍ਰੀਤ ਸਿੰਘ ਨੇ 615, ਗੁਰਮਨ ਸਿੰਘ ਨੇ 612, ਅਬੀਜੋਤ ਸਿੰਘ ਨੇ 609, ਗੁਰਅੰਸ਼ਦੀਪ ਸਿੰਘ ਨੇ 606, ਆਸ਼ਿਸ ਮਸੀਹ ਨੇ 602 ਅੰਕ ਪ੍ਰਾਪਤ ਕੀਤੇ। ਉਨ੍ਹਾਂ ਦੱਸਿਆ ਕਿ ਸਕੂਲ ਦੇ ਸਾਰੇ ਹੀ ਬੱਚੇ ਬਹੁਤ ਵਧੀਆ ਅੰਕ ਪ੍ਰਾਪਤ ਕਰ ਕੇ ਪਾਸ ਹੋਏ ਹਨ। ਉਨ੍ਹਾਂ ਦੱਸਿਆ ਕਿ ਸਕੂਲ ਦੇ ਮਿਹਨਤੀ ਤੇ ਤਜਰਬੇਕਾਰ ਸਟਾਫ਼ ਦੀ ਰਹਿਨੁਮਾਈ 'ਚ ਬੱਚਿਆਂ ਨੇ ਬੋਰਡ ਪ੍ਰੀਖਿਆ 'ਚ ਸਖ਼ਤ ਮਿਹਨਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਤੇ ਚੰਗੇ ਨੰਬਰ ਪ੍ਰਾਪਤ ਕੀਤੇ ਹਨ। ਇਸ ਮੌਕੇ 'ਤੇ ਸਕੂਲ ਦੇ ਐੱਮ.ਡੀ. ਹਰਦਿਆਲ ਸਿੰਘ ਭੱਟੀ, ਪ੍ਰਿੰਸੀਪਲ ਸਤਨਾਮ ਸਿੰਘ ਸਮੇਤ ਸਟਾਫ਼ ਨੇ ਅੱਵਲ ਰਹੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ। * ਗੁਰੂ ਨਾਨਕ ਪਬਲਿਕ ਸੀ.ਸੈਕੰ. ਸਕੂਲ ਨੌਸ਼ਹਿਰਾ ਮੱਝਾ ਸਿੰਘ ਦਾ ਨਤੀਜਾ ਸ਼ਾਨਦਾਰ ਰਿਹਾ
ਨੌਸ਼ਹਿਰਾ ਮੱਝਾ ਸਿੰਘ, 11 ਮਈ (ਰਵੀ ਭਗਤ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਪ੍ਰੀਖਿਆ ਦੇ ਐਲਾਨੇ ਨਤੀਜੇ 'ਚੋਂ ਗੁਰੂ ਨਾਨਕ ਪਬਲਿਕ ਸੀਨੀਅਰ ਸਕੂਲ ਨੌਸ਼ਹਿਰਾ ਮੱਝਾ ਸਿੰਘ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਚੇਅਰਮੈਨ ਬਲਦੇਵ ਸਿੰਘ ਜੌਹਲ ਨੇ ਦੱਸਿਆ ਕਿ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਮੱਝਾ ਸਿੰਘ ਦੀ ਹੋਣਹਾਰ ਵਿਦਿਆਰਥਣ ਪਵਿੱਤਰਜੀਤ ਕੌਰ 87 ਫ਼ੀਸਦੀ, ਪਲਵਿੰਦਰ ਕੌਰ ਤੇ ਮੋਹਿਤ ਗੋਇਲ 85 ਫ਼ੀਸਦੀ ਤੇ ਅਨੁਰੀਤ ਕੌਰ ਨੇ 83 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਪ੍ਰਿੰਸੀਪਲ ਮੀਨਾ ਪੁਰੀ ਨੇ ਇਸ ਸ਼ਾਨਦਾਰ ਨਤੀਜੇ ਲਈ ਸਕੂਲ ਵਿਦਿਆਰਥੀਆਂ ਤੇ ਮਾਪਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
* ਮੀਰੀ ਪੀਰੀ ਸਕੂਲ ਡੇਹਰੀਵਾਲ ਦਰੋਗਾ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਡੇਹਰੀਵਾਲ ਦਰੋਗਾ, (ਹਰਦੀਪ ਸਿੰਘ ਸੰਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ 10ਵੀਂ ਜਮਾਤ ਦੇ ਸਾਲਾਨਾ ਨਤੀਜੇ ਵਿਚ ਮੀਰੀ-ਪੀਰੀ ਸੀ.ਸੈਕੰ. ਸਕੂਲ ਡੇਹਰੀਵਾਲ ਦਰੋਗਾ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ 'ਚ ਪਾਸ ਹੋਏ। ਕਿਰਨਦੀਪ ਕੌਰ ਨੇ 93 ਫ਼ੀਸਦੀ, ਪਲਕਪ੍ਰੀਤ ਕੌਰ ਨੇ 93 ਫ਼ੀਸਦੀ, ਮਾਰੀਆ ਸਿੱਧੂ ਨੇ 90 ਫ਼ੀਸਦੀ, ਦਿਲਪ੍ਰੀਤ ਸਿੰਘ ਨੇ 90 ਫ਼ੀਸਦੀ, ਮਨਜੋਤ ਸਿੰਘ ਨੇ 90 ਫ਼ੀਸਦੀ, ਮੁਨੀ ਕੁਮਾਰੀ ਨੇ 90 ਫ਼ੀਸਦੀ, ਰਾਜਬੀਰ ਕੌਰ ਨੇ 90 ਫ਼ੀਸਦੀ, ਅਨਮੋਲਦੀਪ ਸਿੰਘ ਨੇ 85 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਖੁਸ਼ੀ ਪ੍ਰਗਟ ਕਰਦਿਆਂ ਸਕੂਲ ਪ੍ਰਬੰਧਕ ਕਮੇਟੀ ਡਾਇਰੈਕਟਰ ਸੁਰਿੰਦਰ ਸਿੰਘ ਕੋਹਾੜ, ਮੈਨੇਜਰ ਜਸਪ੍ਰੀਤ ਸਿੰਘ ਕੋਹਾੜ ਅਤੇ ਅਮਰਜੀਤ ਕੌਰ ਨੇ ਦੱਸਿਆ ਕਿ ਸਕੂਲ ਵਿਖੇ ਵਿੱਦਿਆ ਪ੍ਰਾਪਤੀ ਦੇ ਕੀਤੇ ਗਏ ਠੋਸ ਪ੍ਰਬੰਧਾਂ ਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਤੇ ਤਜਰਬੇਕਾਰ ਸਕੂਲ ਸਟਾਫ਼ ਕਰਕੇ ਹੀ ਹਰ ਸਾਲ ਸਕੂਲ ਦਾ ਨਤੀਜਾ 100 ਫ਼ੀਸਦੀ ਆਉਂਦਾ ਹੈ।
* ਸ੍ਰੀ ਗੁਰੂ ਹਰਿਕ੍ਰਿਸ਼ਨ ਮਾਡਰਨ ਸਕੂਲ 'ਚ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਵਡਾਲਾ ਗ੍ਰੰਥੀਆਂ, (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਕੀਤੇ ਗਏ 10ਵੀਂ ਜਮਾਤ ਦੇ ਨਤੀਜੇ 'ਚ ਪਾਰੋਵਾਲ ਐਜੂਕੇਸ਼ਨਲ ਐਂਡ ਵੈਲਫੇਅਰ ਸੁਸਾਇਟੀ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਸ਼੍ਰੀ ਗੁਰੂ ਹਰਕ੍ਰਿਸ਼ਨ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਦਾ ਨਤੀਜਾ ਬੱਚਿਆਂ ਦੀ ਲਗਨ ਤੇ ਸਮੂਹ ਸਟਾਫ਼ ਦੀ ਮਿਹਨਤ ਸਦਕਾ ਸ਼ਾਨਦਾਰ ਰਿਹਾ। ਇਸ ਨਤੀਜੇ 'ਚ ਪਰਮਦੀਪ ਕੌਰ ਨੇ ਪਹਿਲਾ, ਜਸਪ੍ਰੀਤ ਕੌਰ ਦੂਸਰਾ, ਹਰਮੀਤ ਕੌਰ ਨੇ ਤੀਸਰਾ ਅਤੇ ਹਰਪ੍ਰੀਤ ਕੌਰ, ਨੂਰਪ੍ਰੀਤ ਕੌਰ, ਮਨਬੀਰ ਸਿੰਘ, ਸੁਖਮਨਪ੍ਰੀਤ ਕੌਰ, ਮਹਿਕਪ੍ਰੀਤ ਕੌਰ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਚੇਅਰਮੈਨ ਵਰਿੰਦਰ ਸਿੰਘ, ਚੇਅਰਪਰਸਨ ਨਰਿੰਦਰ ਕੌਰ, ਚੇਅਰਪਰਸਨ ਰਵਿੰਦਰ ਕੌਰ, ਡਾਇਰੈਕਟਰ ਚਰਨਜੀਤ ਸਿੰਘ ਪਾਰੋਵਾਲ, ਮੈਨੇਜਿੰਗ ਡਾਇਰੈਕਟਰ ਦਰਸ਼ਪ੍ਰੀਤ ਸਿੰਘ ਪਾਰੋਵਾਲ ਨੇ ਬੱਚਿਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਰਣਜੀਤ ਸਿੰਘ ਤੇ ਉਪ ਪ੍ਰਿੰਸੀਪਲ ਮਲਕੀਤ ਕੌਰ ਨੇ ਵਿਦਿਆਰਥੀਆਂ ਨੂੰ 10ਵੀਂ ਜਮਾਤ ਵਿਚੋਂ ਸਕੂਲ 'ਚ ਅੱਵਲ ਆਉਣ 'ਤੇ ਉਨ੍ਹਾਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਕਾਮਨਾ ਕੀਤੀ। ਇਸ ਮੌਕੇ ਕੋਆਰਡੀਨੇਟਰ ਦਵਿੰਦਰ ਸਿੰਘ, ਮੈਡਮ ਮਨਿੰਦਰ ਕੌਰ, ਮਨਜੋਤ ਕੌਰ ਆਦਿ ਅਧਿਆਪਕ ਹਾਜ਼ਰ ਸਨ।
* ਬਾਬਾ ਨਾਮਦੇਵ ਸਰਕਾਰੀ ਕੰਨਿਆ ਸਕੂਲ ਘੁਮਾਣ ਦੀ ਦਸਵੀਂ ਦਾ ਨਤੀਜਾ 100 ਫੀਸਦੀ ਰਿਹਾ-
ਘੁਮਾਣ, (ਬੰਮਰਾਹ)-ਬਾਬਾ ਨਾਮਦੇਵ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਦੇ ਪ੍ਰਿੰਸੀਪਲ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ ਹੈ। ਸਕੂਲ 'ਚੋਂ ਖੁਸ਼ਪ੍ਰੀਤ ਕੌਰ ਨੇ 94 ਫੀਸਦੀ ਅੰਕ ਹਾਸਿਲ ਕਰਕੇ ਪਹਿਲਾ, ਪਲਕਪ੍ਰੀਤ ਕੌਰ ਨੇ 91 ਫੀਸਦੀ ਹਾਸਿਲ ਕਰਕੇ ਦੂਸਰਾ ਤੇ ਨਵਜੋਤ ਕੌਰ ਨੇ 91 ਫੀਸਦੀ ਹਾਸਿਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਨੇ ਦੱਸਿਆ ਕਿ ਸਕੂਲ ਦੇ ਬਹੁਤਾਤ ਬੱਚਿਆਂ ਦੇ 90 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਹਨ। ਪ੍ਰਿੰਸੀਪਲ ਨਿਰਮਲਜੀਤ ਸਿੰਘ ਅਤੇ ਸਮੂਹ ਸਟਾਫ ਵਲੋਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਹੀ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ ਮੈਂਬਰ ਪਰਮਿੰਦਰ ਸਿੰਘ, ਭੀਮ ਸਿੰਘ, ਮਨਜੀਤ ਕੌਰ ਭਿੰਡਰ, ਮਨਜੀਤ ਕੌਰ ਪੱਡਾ, ਰਣਜੋਧ ਸਿੰਘ, ਪ੍ਰਭਜੋਤ ਕੌਰ, ਰਜਿੰਦਰ ਸਿੰਘ, ਮਨਜੀਤ ਸਿੰਘ, ਸੰਦੀਪ ਸਿੰਘ, ਨਰੇਸ਼ ਸਰਮਾ, ਮਨਦੀਪ ਸਿੰਘ, ਪਲਵਿੰਦਰ ਕੌਰ, ਪਰਮਿੰਦਰਪਾਲ ਕੌਰ, ਅਨੁਪਮ ਕੌਰ, ਅਮਰਜੀਤ ਕੌਰ, ਕਮਲਪ੍ਰੀਤ ਕੌਰ, ਸੁਪਰੀਤ ਕੌਰ, ਨਵਦੀਪ ਕੌਰ, ਕੁਲਵਿੰਦਰ ਕੌਰ, ਗੁਰਪਿੰਦਰ ਕੌਰ, ਪੂਨਮਪ੍ਰੀਤ ਕੌਰ, ਪੱਲਵੀ ਸ਼ਰਮਾ, ਸੰਤੋਸ਼ ਰਾਣੀ ਆਦਿ ਹਾਜ਼ਿਰ ਸਨ।
* ਸ੍ਰੀ ਗੁਰੂ ਤੇਗ ਬਹਾਦਰ ਸਕੂਲ ਹਸਨਪੁਰ ਦੀ ਨਵਦੀਪ ਕੌਰ ਨੂੰ ਦਸਵੀਂ 'ਚੋਂ ਮੈਰਿਟ ਸਥਾਨ
ਬਟਾਲਾ, (ਹਰਦੇਵ ਸਿੰਘ ਸੰਧੂ)-ਸ੍ਰੀ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੁਲ ਹਸਨਪੁਰ ਦੀ ਵਿਦਿਆਰਥਣ ਨਵਦੀਪ ਕੌਰ ਨੇ ਮੈਰਿਟ ਹਾਸਲ ਕਰਕੇ ਇਲਾਕੇ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੇ ਐਮ.ਡੀ. ਜਾਗੀਰ ਸਿੰਘ ਕਾਹਲੋਂ ਨੇ ਦੱਸਿਆ ਕਿ ਸਾਡੇ ਸਕੂਲ ਦੀ ਹੋਣਹਾਰ ਵਿਦਿਆਰਥਣ ਨਵਦੀਪ ਕੌਰ ਪੁੱਤਰੀ ਰਣਜੋਧ ਸਿੰਘ ਨੇ ਦਸਵੀਂ ਜਮਾਤ 'ਚੋਂ 625/650 (96.31 ਫੀਸਦੀ) ਅੰਕ ਪ੍ਰਾਪਤ ਕਰਕੇ ਪੰਜਾਬ 'ਚ ਮੈਰਿਟ ਹਾਸਲ ਕੀਤੀ। ਨਵਦੀਪ ਕੌਰ ਨੂੰ ਸਕੂਲ ਪ੍ਰਬੰਧਕ ਜਗੀਰ ਸਿੰਘ ਕਾਹਲੋਂ, ਪ੍ਰਿੰਸੀਪਲ ਲਵਪ੍ਰੀਤ ਸਿੰਘ ਕਾਹਲੋਂ, ਮੈਨੇਜਰ ਅਮਨਦੀਪ ਸਿੰਘ ਕਾਹਲੋਂ, ਉਪ ਪ੍ਰਿੰਸੀਪਲ ਡਾਲੀ ਕਾਹਲੋਂ, ਰਾਕੇਸ਼ ਕੁਮਾਰ, ਹਰਪ੍ਰੀਤ ਕੌਰ, ਸੋਨੀਆ, ਸੀਮਾ ਬਾਲਾ, ਆਰਜੂ ਨਤਾਸ਼ਾ, ਸ਼ੈਲੀ, ਮਨਪ੍ਰੀਤ ਕੌਰ ਆਦਿ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ ਤੇ ਵਧਾਈ ਦਿੱਤੀ। ਮੈਰਿਟ ਵਿਚ ਆਈ ਨਵਦੀਪ ਕੌਰ ਨੇ ਕਿਹਾ ਕਿ ਇਸ ਦਾ ਸਿਹਰਾ ਅਧਿਆਪਕਾਂ ਤੇ ਮਾਪਿਆਂ ਵਲੋਂ ਦਿੱਤੇ ਸਹਿਯੋਗ ਨੂੰ ਜਾਂਦਾ ਹੈ। ਨਵਦੀਪ ਕੌਰ ਨੇ ਕਿਹਾ ਕਿ ਉਸ ਦੀ ਅਗਲੀਆਂ ਜਮਾਤਾਂ ਵਿਚ ਵੀ ਵਧੀਆ ਨੰਬਰ ਲੈ ਕੇ ਉੱਚ ਸਿੱਖਿਆ ਪ੍ਰਾਪਤ ਕਰ ਕੇ ਵੱਡਾ ਅਹੁਦਾ ਪ੍ਰਾਪਤ ਕਰਨ ਦੀ ਇੱਛਾ ਹੈ।
* ਸ੍ਰੀ ਗੁਰੂ ਅਰਜਨ ਦੇਵ ਅਕੈਡਮੀ ਰਾਏਚੱਕ ਦੀਆਂ 2 ਵਿਦਿਆਰਥਣਾਂ ਨੇ ਦਸਵੀਂ ਵਿਚੋਂ ਮੈਰਿਟ 'ਚ
ਕੋਟਲੀ ਸੂਰਤ ਮੱਲ੍ਹੀ, (ਕੁਲਦੀਪ ਸਿੰਘ ਨਾਗਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ ਗਏ 10ਵੀਂ ਜਮਾਤ ਦੇ ਨਤੀਜੇ ਵਿਚੋਂ ਸ੍ਰੀ ਗੁਰੂ ਅਰਜਨ ਦੇਵ ਅਕੈਡਮੀ ਸੀਨੀਅਰ ਸੈਕੰਡਰੀ ਰਾਏਚੱਕ ਦੀਆਂ 2 ਵਿਦਿਆਰਥਣਾਂ ਦਿਲਪ੍ਰੀਤ ਕੌਰ ਨੇ 629/650 (96.76 ਫ਼ੀਸਦੀ) ਅੰਕ ਪ੍ਰਾਪਤ ਕਰਕੇ ਪੰਜਾਬ ਭਰ 'ਚੋਂ 16ਵਾਂ ਤੇ ਸਿਮਰਜੀਤ ਕੌਰ ਨੇ 627 (96.46 ਫ਼ੀਸਦੀ) ਅੰਕ ਪ੍ਰਾਪਤ ਕਰ ਕੇ ਮੈਰਿਟ ਸੂਚੀ 'ਚ 18ਵਾਂ ਸਥਾਨ ਹਾਸਲ ਕਰ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਸੋਮ ਲਾਲ ਨੇ ਦੱਸਿਆ ਕਿ ਇਸੇ ਤਰ੍ਹਾਂ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ 95.53 ਫ਼ੀਸਦੀ, ਕਮਲਜੀਤ ਕੌਰ ਨੇ 95.07 ਫ਼ੀਸਦੀ, ਸਿੰਮੀ ਨੇ 94.61 ਫ਼ੀਸਦੀ, ਅਰਮਾਨਪ੍ਰੀਤ ਸਿੰਘ ਨੇ 94.61 ਫ਼ੀਸਦੀ, ਲਵਪ੍ਰੀਤ ਕੌਰ ਨੇ 92.76 ਫ਼ੀਸਦੀ ਤੇ ਗੁਰਲੀਨ ਕੌਰ ਨੇ 92.15 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ, ਜਦੋਂ ਕਿ ਸਕੂਲ ਦੇ ਬਾਕੀ ਸਾਰੇ ਵਿਦਿਆਰਥੀਆਂ ਨੇ ਚੰਗੇ ਨੰਬਰ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੇ ਤਜਰਬੇਕਾਰ ਅਧਿਆਪਕਾਂ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਨੇ ਸਖ਼ਤ ਮਿਹਨਤ ਕੀਤੀ ਹੈ, ਜਿਸ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ। ਪ੍ਰਿੰਸੀਪਲ ਸੋਮ ਲਾਲ, ਪ੍ਰਬੰਧਕ ਕਮੇਟੀ ਤੇ ਸਕੂਲ ਸਟਾਫ਼ ਨੇ ਅੱਵਲ ਰਹੇ ਬੱਚਿਆਂ ਨੂੰ ਸ਼ੁਭਕਾਮਨਾਵਾ ਦਿੰਦਿਆਂ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ।
* ਗੋਲਡਨ ਪਬਲਿਕ ਸਕੂਲ ਦੇਹੜ ਦੀ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
ਕੋਟਲੀ ਸੂਰਤ ਮੱਲ੍ਹੀ, (ਕੁਲਦੀਪ ਸਿੰਘ ਨਾਗਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜੇ 'ਚ ਗੋਲਡਨ ਪਬਲਿਕ ਸਕੂਲ ਦੇਹੜ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਪ੍ਰਿੰਸੀਪਲ ਸੰਨੀ ਬਡਿਆਲ ਨੇ ਦੱਸਿਆ ਕਿ ਹੋਣਹਾਰ ਵਿਦਿਆਰਥਣ ਬਲੇਸੀ ਨੇ 582 ਅੰਕ ਪ੍ਰਾਪਤ ਕਰ ਕੇ ਸਕੂਲ 'ਚੋਂ ਪਹਿਲਾ, ਚਰਨਪ੍ਰੀਤ ਕੌਰ ਨੇ 576 ਅੰਕਾਂ ਨਾਲ ਦੂਸਰਾ ਤੇ ਮਨਬੀਰ ਸਿੰਘ ਨੇ 571 ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ, ਜਦੋਂ ਕਿ ਪੂਨਮ ਕੌਰ ਨੇ 570 ਤੇ ਮਨਮੀਤ ਕੌਰ ਨੇ 564 ਅੰਕ ਪ੍ਰਾਪਤ ਕੀਤੇ ਹਨ ਤੇ ਸਕੂਲ ਦੇ ਸਾਰੇ ਬੱਚੇ ਪਹਿਲੀ ਪੁਜੀਸ਼ਨ 'ਚ ਪਾਸ ਹੋਏ ਹਨ। ਇਸ ਮੌਕੇ ਚੇਅਰਮੈਨ ਸਤਿੰਦਰਜੀਤ ਸਿੰਘ, ਐੱਮ.ਡੀ. ਕੰਵਲਜੀਤ ਕੌਰ ਤੇ ਪ੍ਰਿੰਸੀਪਲ ਸੰਨੀ ਬਡਿਆਲ ਨੇ ਸਕੂਲ ਸਟਾਫ਼ ਨੇ ਅੱਵਲ ਰਹੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸਕੂਲ ਸਟਾਫ਼ ਹਾਜ਼ਰ ਸਨ।

ਪਿਛਲੀ ਖ਼ਬਰ ਦਿੱਲੀ ਨੇ ਪੰਜਾਬ ਨੂੰ 3 ਵਿਕਟਾਂ ਨਾਲ ਹਰਾਇਆ <br/> ਅਗਲੀ ਖ਼ਬਰ ਪ੍ਰਾਣ ਤੇ ਪੀਪਲਜ਼ ਕਲੱਬ ਪਠਾਨਕੋਟ ਵਲੋਂ ਮਾਂ ਦਿਵਸ ਮੌਕੇ ਦੌੜ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।