18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਅਜੀਤ ਡੈਸਕ 13-05-2026
ਦੀਨਾਨਗਰ, 12 ਮਈ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਦੀਨਾਨਗਰ ਪੁਲਿਸ ਨੇ ਦੌਰਾਨੇ ਗਸ਼ਤ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਰਜਿੰਦਰ ਕੁਮਾਰ ਦੀ ਅਗਵਾਈ ਹੇਠ ਬੀਤੀ ਰਾਤ ਦੀਨਾਨਗਰ ਥਾਣੇ ਦੀ ਪੁਲਿਸ ਝੰਡੇਚੱਕ ਤੋਂ ਪਨਿਆੜ ਵੱਲ ਗਸ਼ਤ ਕਰ ਰਹੀ ਸੀ ਤਾਂ ਇਸੇ ਦੌਰਾਨ ਪਨਿਆੜ ਵਾਲੇ ਫਾਟਕ ਨੇੜੇ ਇਕ ਪੈਦਲ ਆ ਰਹੇ ਨੌਜਵਾਨ ਨੇ ਪੁਲਿਸ ਨੂੰ ਦੇਖ ਕੇ ਮੌਕੇ ਤੋਂ ਖਿਸਕਣ ਤੇ ਜੇਬ 'ਚੋਂ ਕੱਢ ਕੇ ਇਕ ਮੋਮੀ ਲਿਫ਼ਾਫ਼ੇ ਨੂੰ ਸੁੱਟਣ ਦੀ ਕੋਸ਼ਿਸ਼ ਕੀਤੀ | ਮੁਸਤੈਦ ਪੁਲਿਸ ਟੀਮ ਨੇ ਨੌਜਵਾਨ ਨੂੰ ਕਾਬੂ ਕਰਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਉਕਤ ਮੁਲਜ਼ਮ, ਜਿਸ ਦੀ ਪਹਿਚਾਣ ਅਰਜ਼ ਕੁਮਾਰ ਪੁੱਤਰ ਮਨਜੀਤ ਸਿੰਘ ਵਾਸੀ ਗਾਂਧੀਆਂ ਵਜੋਂ ਹੋਈ ਹੈ, ਨੂੰ ਗਿ੍ਫ਼ਤਾਰ ਕਰਕੇ ਸਬੰਧਿਤ ਧਾਰਾਵਾਂ ਹੇਠ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ |
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਵਲੋਂ ਬਟਾਲਾ 'ਚ ਪ੍ਰਦਰਸ਼ਨ ਅਗਲੀ ਖ਼ਬਰ ਹਰਚੋਵਾਲ ਮੇਨ ਰੋਡ 'ਤੇ ਪਏ ਵੱਡੇ-ਵੱਡੇ ਟੋਇਆਂ 'ਚ ਫਸਣ ਕਾਰਨ ਕਣਕ ਨਾਲ ਭਰੀ ਟਰਾਲੀ ਪਲਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।