18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਭਾਰਤੀ ਜਨਤਾ ਪਾਰਟੀ ਵਲੋਂ ਬਟਾਲਾ 'ਚ ਪ੍ਰਦਰਸ਼ਨ

ਅਜੀਤ ਡੈਸਕ 13-05-2026
ਬਟਾਲਾ, 12 ਮਈ (ਸਤਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਦੀ ਅਗਵਾਈ ਹੇਠ ਭਾਜਪਾ ਦਫ਼ਤਰ ਤੋਂ ਲੈ ਕੇ ਐੱਸ.ਐੱਸ.ਪੀ. ਦਫ਼ਤਰ ਬਟਾਲਾ ਦੇ ਬਾਹਰ ਤੱਕ ਇਕ ਪ੍ਰਦਰਸ਼ਨ ਕੱਢਿਆ ਗਿਆ | ਇਸ ਮੌਕੇ ਸੀਨੀਅਰ ਭਾਜਪਾ ਲੀਡਰ ਅਵਿਨਾਸ਼ ਰਾਏ ਖੰਨਾ ਤੋਂ ਇਲਾਵਾ ਰਵੀਕਰਨ ਸਿੰਘ ਕਾਹਲੋਂ, ਫਤਹਿਜੰਗ ਸਿੰਘ ਬਾਜਵਾ, ਬਲਵਿੰਦਰ ਸਿੰਘ ਲਾਡੀ, ਅੰਬਿਕਾ ਖੰਨਾ, ਸੁਰੇਸ਼ ਭਾਟੀਆ ਸਮੇਤ ਹੋਰ ਭਾਜਪਾ ਲੀਡਰਸ਼ਿਪ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਬੀਤੇ ਦਿਨ ਭਾਜਪਾ ਦੇ ਬਟਾਲਾ ਦਫ਼ਤਰ ਵਿਖੇ ਭਾਜਪਾ ਵਰਕਰ ਉਪਰ ਸਿਆਹੀ ਸੁੱਟਣ ਅਤੇ ਜਬਰੀ ਭਾਜਪਾ ਦਫ਼ਤਰ ਅੰਦਰ ਦਾਖ਼ਲ ਹੋਣ ਦੀ ਜੋ ਘਟਨਾ ਵਾਪਰੀ ਹੈ, ਉਸ ਦੀ ਅਸੀਂ ਕਰੜੇ ਸ਼ਬਦਾਂ ਵਿਚ ਨਿੰਦਾ ਕਰਦੇ ਹਾਂ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਭਾਜਪਾ ਦੀ ਵਧਦੀ ਲੋਕਪਿ੍ਅਤਾ ਤੋਂ ਡਰ ਚੁੱਕੀ ਹੈ | ਇਸ ਲਈ ਉਹ ਇਨ੍ਹਾਂ ਹਰਕਤਾਂ 'ਤੇ ਉਤਰੀ ਹੈ | ਉਨ੍ਹਾਂ ਕਿਹਾ ਕਿ ਜੋ ਮਮਤਾ ਬੈਨਰਜੀ ਦੀ ਸਰਕਾਰ ਬੰਗਾਲ ਵਿਚ ਭਾਜਪਾ ਨਾਲ ਕਰਦੀ ਸੀ, ਉਸੇ ਰਾਹ 'ਤੇ ਹੁਣ ਆਮ ਆਦਮੀ ਪਾਰਟੀ ਅਤੇ ਪੰਜਾਬ ਦੀ ਸਰਕਾਰ ਤੁਰ ਪਈ ਹੈ | ਭਾਜਪਾ ਦੇ ਵਰਕਰ ਨਾ ਡਰਦੇ ਹਨ, ਨਾ ਡਰਨਗੇ | ਸਾਡੀ ਪੰਜਾਬ ਪ੍ਰਸ਼ਾਸਨ ਤੋਂ ਮੰਗ ਹੈ ਕਿ ਹਮਲਾਵਰਾਂ ਦੀ ਜਲਦ ਤੋਂ ਜਲਦ ਪਹਿਚਾਣ ਕਰ ਕੇ ਉਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਜਾਵੇ ਤਾਂ ਜੋ ਮੁੜ ਅਜਿਹੀ ਘਟਨਾ ਨਾ ਵਾਪਰੇ | ਇਸ ਮੌਕੇ ਹੀਰਾ ਵਾਲੀਆ ਨੇ ਕਿਹਾ ਕਿ ਭਾਜਪਾ ਦੇ ਵਰਕਰ ਹਰ ਗੁੰਡਾਗਰਦੀ ਦਾ ਮੂੰਹ ਤੋੜ ਜਵਾਬ ਦੇਣ ਦੇ ਸਮਰੱਥ ਹਨ | ਸਾਡੀ ਪੁਲਿਸ ਪ੍ਰਸ਼ਾਸ਼ਨ ਤੋਂ ਇਹੀ ਮੰਗ ਹੈ ਕਿ ਜਿਨ੍ਹਾਂ ਵਿਅਕਤੀਆਂ ਨੇ ਇਹ ਹਰਕਤ ਕੀਤੀ ਹੈ, ਉਨ੍ਹਾਂ ਨੂੰ ਜਲਦ ਤੋਂ ਜਲਦ ਗਿ੍ਫ਼ਤਾਰ ਕਰ ਕੇ ਸ਼ਾਲਾਖਾਂ ਵਿਚ ਸੁੱਟਿਆ ਜਾਵੇ | ਇਸ ਮੌਕੇ ਜ਼ਿਲ੍ਹਾ ਟੀਮ ਮੰਡਲ ਪ੍ਰਧਾਨ ਮੰਡਲ ਟੀਮ ਮੋਰਚਾ ਪ੍ਰਧਾਨ ਮੋਰਚਾ ਟੀਮ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਚਾਵਾ ਦੇ 2 ਮੰਦਰਾਂ 'ਚ ਗੋਲਕ ਤੋੜ ਕੇ ਨਕਦੀ ਚੋਰੀ ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।