18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸ਼ਕਤੀ ਹੈਲਪ ਡੈਸਕ, ਗੁਰਦਾਸਪੁਰ ਪੁਲਿਸ ਵਲੋਂ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ

ਅਜੀਤ ਡੈਸਕ 13-05-2026
ਗੁਰਦਾਸਪੁਰ, 12 ਮਈ (ਚੱਕਰਾਜਾ)-ਐਸ.ਐਸ.ਪੀ ਆਦਿੱਤਯ ਦੇ ਨਿਰਦੇਸ਼ਾਂ ਹੇਠ ਸ਼ਕਤੀ ਹੈਲਪ ਡੈਸਕ, ਗੁਰਦਾਸਪੁਰ ਪੁਲਿਸ ਵਲੋਂ ਸਰਕਾਰੀ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੂੰ ਗੁੱਡ ਟੱਚ ਤੇ ਬੈਡ ਟੱਚ ਬਾਰੇ ਜਾਣਕਾਰੀ ਦਿੱਤੀ ਤੇ ਸਾਂਝ ਸੇਵਾਵਾਂ ਨਾਲ ਨਾਲ ਹੈਲਪ ਲਾਈਨ ਨੰਬਰ 112, 1098 ਤੇ 1930 ਬਾਰੇ ਵੀ ਜਾਗਰੂਕ ਕੀਤਾ ਗਿਆ | ਸ਼ਕਤੀ ਹੈਲਪ ਡੈਸਕ ਗੁਰਦਾਸਪੁਰ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਵੱਖ-ਵੱਖ ਸਕੂਲਾਂ 'ਚ ਜਾ ਕੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਂਦਾ ਹੈ | ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਰੋਡ ਲਾਈਨ ਤੇ ਰੋਡ ਸਾਈਨ ਬਾਰੇ ਜਾਗਰੂਕ ਕਰਨ, ਹੈਲਮਟ, ਸ਼ੀਟ ਬੈਲਟ ਲਗਾਉਣ, ਨਬਾਲਗ ਬੱਚਿਆਂ ਨੂੰ ਗੱਡੀ ਚਲਾਉਣ ਵਿਰੁੱਧ ਨਵੇਂ ਕਾਨੂੰਨ, ਸੜਕ ਸੁਰੱਖਿਆ ਨਿਯਮਾਂ, ਘੱਟ ਉਮਰ ਵਿਚ ਡਰਾਈਵਿੰਗ ਕਰਨ ਉਪਰੰਤ ਹੋਣ ਵਾਲੀ ਕਾਨੰੂਨੀ ਕਾਰਵਾਈ ਅਤੇ ਨਸ਼ਿਆਂ ਦੇ ਦੁਸ਼ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ | ਉਨ੍ਹਾਂ ਨੇ ਵਿਦਿਆਰਥੀਆਂ ਨੰੂ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਬੂਟਿਆਂ ਦੀ ਸਾਂਭ-ਸੰਭਾਲ ਬਾਰੇ ਵੀ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਰਾਣਾ ਸਵਰਾਜ ਹਾਕੀ ਅਕੈਡਮੀ ਲੇਹਲ ਵਿਖੇ ਕੱਲ੍ਹ ਹੋਣਗੇ ਹਾਕੀ ਟਰਾਇਲ-ਜ਼ਿਲ੍ਹਾ ਖੇਡ ਅਫ਼ਸਰ ਅਗਲੀ ਖ਼ਬਰ ਆਰ.ਡੀ. ਖੋਸਲਾ ਸਕੂਲ ਵਿਖੇ ਰਬਿੰਦਰਨਾਥ ਟੈਗੋਰ ਦਾ ਜਨਮ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।