18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਵੁੱਡਸਟਾਕ ਪਬਲਿਕ ਸਕੂਲ ਬਟਾਲਾ ਵਿਚ ਵਿਸ਼ਵ ਨਰਸ ਦਿਵਸ ਮਨਾਇਆ

ਅਜੀਤ ਡੈਸਕ 13-05-2026
ਬਟਾਲਾ, 12 ਮਈ (ਸਤਿੰਦਰ ਸਿੰਘ)-ਵੁੱਡ ਸਟੋਕ ਪਬਲਿਕ ਸਕੂਲ ਬਟਾਲਾ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾਕਟਰ ਸਤਨਾਮ ਸਿੰਘ ਨਿੱਜਰ, ਚੇਅਰਪਰਸਨ ਡਾ. ਸਤਿੰਦਰਜੀਤ ਨਿੱਜਰ, ਪਿ੍ੰਸੀਪਲ ਡਾਕਟਰ ਐਨਸੀ, ਵਿੱਦਿਅਕ ਡਾਇਰੈਕਟਰ ਵਸੂਧਾ ਸ਼ਰਮਾ ਦੀ ਯੋਗ ਰਹਿਨੁਮਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਸੇਵਾ ਭਾਵਨਾ ਨੂੰ ਸਮਰਪਿਤ 'ਵਿਸ਼ਵ ਨਰਸ ਦਿਵਸ' ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਇਸ ਖੇਤਰ ਨਾਲ ਸੰਬੰਧਿਤ ਨਰਸਾਂ ਵਲੋਂ ਕੀਤੀ ਜਾਂਦੀ ਨਿਸ਼ਕਾਮ ਸੇਵਾ ਦੀ ਵਡਿਆਈ ਕਰਦੇ ਹੋਏ ਆਪਣੀਆਂ ਕਵਿਤਾਵਾਂ, ਭਾਸ਼ਣ ਤੇ ਨਾਟਕ ਰਾਹੀਂ ਇਹ ਦੱਸਿਆ ਕਿ ਕਿਸ ਤਰ੍ਹਾਂ ਇਹ ਲੋਕ ਦੀਨ- ਦੁਖੀਆਂ, ਜ਼ਖ਼ਮੀਆਂ ਦੀ ਬਿਨਾਂ ਕਿਸੇ ਈਰਖਾ ਜਾਂ ਭੇਦਭਾਵ ਤੋਂ ਦਿਨ-ਰਾਤ ਸੇਵਾ ਕਰਦੇ ਹਨ ਅਤੇ ਉਨ੍ਹਾਂ ਦੀ ਤੰਦਰੁਸਤ ਹੋਣ ਵਿਚ ਕਿੰਨੀ ਅਹਿਮ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਸਕੂਲ ਦੇ ਵਿਦਿਆਰਥੀ ਈ.ਐੱਮ.ਸੀ. ਹਸਪਤਾਲ ਬਟਾਲਾ ਵਿਚ ਗਏ ਅਤੇ ਉੱਥੇ ਜਾ ਕੇ ਇਸ ਦਿਨ ਨੂੰ ਹੋਰ ਖਾਸ ਬਣਾਉਣ ਲਈ ਉਥੋਂ ਦੇ ਨਰਸ ਸਟਾਫ਼ ਨੂੰ ਸਤਿਕਾਰ ਵਜੋਂ ਵਧਾਈ ਕਾਰਡ, ਚੌਕਲੇਟ ਅਤੇ ਹੋਰ ਖਾਣ-ਪੀਣ ਦਾ ਸਾਮਾਨ ਦੇ ਕੇ ਉਨ੍ਹਾਂ ਦੀਆਂ ਸੇਵਾਵਾਂ ਲਈ ਧੰਨਵਾਦ ਕੀਤਾ | ਸਕੂਲ ਦੇ ਪਿ੍ੰਸੀਪਲ ਵਲੋਂ ਸਕੂਲ ਦੇ ਮੈਡੀਕਲ ਸਟਾਫ਼ ਸੁਖਪਾਲ ਕੌਰ ਅਤੇ ਮੈਡਮ ਕੁਲਦੀਪ ਕੌਰ ਨੂੰ ਸਨਮਾਨ ਚਿੰਨ੍ਹ ਦੇ ਕੇ ਉਨ੍ਹਾਂ ਦੀਆਂ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਹਲਕਾ ਇੰਚਾਰਜ ਕਮਲਜੀਤ ਚਾਵਲਾ ਨੇ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾਇਆ ਅਗਲੀ ਖ਼ਬਰ ਰਾਣਾ ਸਵਰਾਜ ਹਾਕੀ ਅਕੈਡਮੀ ਲੇਹਲ ਵਿਖੇ ਕੱਲ੍ਹ ਹੋਣਗੇ ਹਾਕੀ ਟਰਾਇਲ-ਜ਼ਿਲ੍ਹਾ ਖੇਡ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।