18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸੁਰਿੰਦਰਪਾਲ ਸਿੰਘ ਨੇ ਬਤੌਰ ਐਸ.ਐਚ.ਓ ਦੀਨਾਨਗਰ ਥਾਣੇ ਦਾ ਚਾਰਜ ਸੰਭਾਲਿਆ

ਅਜੀਤ ਡੈਸਕ 13-05-2026
ਦੀਨਾਨਗਰ, 12 ਮਈ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਸਬ ਇੰਸਪੈਕਟਰ ਸੁਰਿੰਦਰਪਾਲ ਸਿੰਘ ਨੇ ਬਤੌਰ ਐਸ.ਐਚ.ਓ ਦੀਨਾਨਗਰ ਪੁਲਿਸ ਥਾਣੇ ਦਾ ਚਾਰਜ ਸੰਭਾਲ ਲਿਆ ਹੈ ਤੇ ਉਨ੍ਹਾਂ ਨੇ ਆਉਂਦਿਆਂ ਹੀ ਨਸ਼ੇ ਦੇ ਸੌਦਾਗਰਾਂ ਨੂੰ ਚਿਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਇਲਾਕੇ ਅੰਦਰ ਨਸ਼ੇ ਦਾ ਕਾਰੋਬਾਰ ਕਰਦਾ ਹੈ ਤਾਂ ਉਹ ਇਹ ਭੈੜਾ ਕਾਰੋਬਾਰ ਛੱਡ ਦੇਵੇ ਜਾਂ ਫਿਰ ਇਲਾਕਾ ਛੱਡ ਦੇਵੇ, ਨਹੀਂ ਤਾਂ ਅਜਿਹੇ ਲੋਕ ਪੁਲਿਸ ਵਲੋਂ ਬਖ਼ਸ਼ੇ ਨਹੀਂ ਜਾਣਗੇ | ਪੱਤਰਕਾਰਾਂ ਨਾਲ ਗੱਲ ਕਰਦਿਆਂ ਐਸ.ਐਚ.ਓ ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਪੁਲਿਸ ਹਮੇਸ਼ਾ ਆਪਣੇ ਫਰਜ਼ਾਂ ਪ੍ਰਤੀ ਸੁਚੇਤ ਹੈ ਤੇ ਹਰ ਚੁਨੌਤੀ ਨਾਲ ਸਿੱਝਣ ਲਈ ਹਰ ਵੇਲੇ ਤਿਆਰ ਰਹਿੰਦੀ ਹੈ | ਪਰ ਮਾਪਿਆਂ ਨੂੰ ਵੀ ਚਾਹੀਦਾ ਹੈ ਕਿ ਚੜ੍ਹਦੀ ਉਮਰ ਦੇ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ ਵੱਲ ਧਿਆਨ ਜ਼ਰੂਰ ਦੇਣ, ਕਿਉਂਕਿ ਅਜਿਹਾ ਕਰਨ ਨਾਲ ਮਾਪੇ ਆਪਣੇ ਬੱਚਿਆਂ ਨੂੰ ਰਸਤੇ ਤੋਂ ਭਟਕਣ ਅਤੇ ਬੁਰੀ ਸੰਗਤ ਤੋਂ ਬਚ ਸਕਦੇ ਹਨ | ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਨ੍ਹਾਂ ਨੂੰ ਜੇਕਰ ਇਲਾਕੇ ਅੰਦਰ ਕਿਸੇ ਗੈਰ ਸਮਾਜੀ ਗਤੀਵਿਧੀ ਦਾ ਪਤਾ ਲੱਗਦਾ ਹੈ ਤਾਂ ਉਹ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇ ਕੇ ਇਕ ਜ਼ਿੰਮੇਵਾਰ ਨਾਗਰਿਕ ਹੋਣ ਦਾ ਫ਼ਰਜ਼ ਨਿਭਾਉਣ |

ਪਿਛਲੀ ਖ਼ਬਰ ਸੁਰਿੰਦਰਪਾਲ ਸਿੰਘ ਨੇ ਬਤੌਰ ਐਸ.ਐਚ.ਓ ਦੀਨਾਨਗਰ ਥਾਣੇ ਦਾ ਚਾਰਜ ਸੰਭਾਲਿਆ <br/> ਅਗਲੀ ਖ਼ਬਰ ਹਲਕਾ ਇੰਚਾਰਜ ਕਮਲਜੀਤ ਚਾਵਲਾ ਨੇ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।