18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਡਿਵਾਈਨ ਪਬਲਿਕ ਸਕੂਲ ਮਾਲੇਵਾਲ 'ਚ ਮਾਂ ਦਿਵਸ ਨੂੰ ਸਮਰਪਿਤ ਸਮਾਗਮ

ਅਜੀਤ ਡੈਸਕ 13-05-2026
ਫਤਹਿਗੜ੍ਹ ਚੂੜੀਆਂ, 12 ਮਈ (ਅਵਤਾਰ ਸਿੰਘ ਰੰਧਾਵਾ)-ਇਲਾਕੇ ਦੀ ਸਿਰਮੌਰ ਸਿੱਖਿਆ ਸੰਸਥਾ ਡਿਵਾਈਨ ਪਬਲਿਕ ਸਕੂਲ ਮਾਲੇਵਾਲ ਵਿਖੇ ਮਾਂ ਦਿਵਸ ਨੂੰ ਸਮਰਪਿਤ ਦਿਹਾੜਾ ਉਤਸ਼ਾਹ, ਪਿਆਰ ਤੇ ਭਾਵਨਾਤਮਕ ਮਾਹੌਲ ਵਿਚ ਮਨਾਇਆ ਗਿਆ | ਇਸ ਸਮਾਗਮ ਦਾ ਉਦੇਸ਼ ਮਾਵਾਂ ਦੇ ਨਿਸ਼ਕਾਮ ਪਿਆਰ, ਤਿਆਗ ਤੇ ਬੱਚਿਆਂ ਦੀ ਪਰਵਰਿਸ਼ ਵਿਚ ਉਨ੍ਹਾਂ ਦੇ ਅਮੁੱਲ ਯੋਗਦਾਨ ਨੂੰ ਸਨਮਾਨ ਦੇਣਾ ਸੀ | ਇਸ ਸਮਾਗਮ ਦੀ ਸ਼ੁਰੂਆਤ ਸ਼ਮਾ ਰੌਸ਼ਨ ਕਰ ਕੇ ਕੀਤੀ ਗਈ | ਪਿ੍ੰਸੀਪਲ ਸੋਨੂੰ ਬਾਲਾ ਵਲੋਂ ਸਵਾਗਤੀ ਸੰਬੋਧਨ ਕੀਤਾ ਗਿਆ | ਉਨ੍ਹਾਂ ਨੇ ਮਨੁੱਖਤਾ, ਪੀਰਾਂ ਪੈਗੰਬਰਾਂ ਤੇ ਮਹਾਨ ਯੋਧਿਆਂ ਨੂੰ ਜਨਮ ਦੇਣ ਵਾਲੀ ਮਾਂ ਦੀ ਸ਼ਖਸ਼ੀਅਤ ਸਬੰਧੀ ਚਾਨਣਾ ਪਾਇਆ ਤੇ ਕਿਹਾ ਕਿ ਮਾਂ ਹੀ ਬੱਚੇ ਦੀ ਪਹਿਲੀ ਅਧਿਆਪਕ ਤੇ ਜੀਵਨ ਦੀ ਸਭ ਤੋਂ ਵੱਡੀ ਪ੍ਰੇਰਣਾਦਾਇਕ ਹਸਤੀ ਹੁੰਦੀ ਹੈ | ਇਸ ਮੌਕੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ | ਇਸ ਮੌਕੇ ਮਾਵਾਂ ਲਈ ਮਨੋਰੰਜਕ ਖੇਡਾਂ ਤੇ ਗਤੀਵਿਧੀਆਂ ਵੀ ਕਰਵਾਈਆਂ ਗਈਆਂ, ਜਿਨ੍ਹਾਂ 'ਚ ਮਾਵਾਂ ਨੇ ਬੜੇ ਚਾਅ ਨਾਲ ਭਾਗ ਲਿਆ | ਅੰਤ 'ਚ ਸਕੂਲ ਦੇ ਮੁਖੀ ਅਨਿਲ ਨੇਬ ਵਲੋਂ ਪਿ੍ੰਸੀਪਲ ਸੋਨੂੰ ਬਾਲਾ ਤੇ ਅਕਾਦਮਿਕ ਡਾਇਰੈਕਟਰ ਅਮਿਤ ਅਬਰੋਲ ਵਲੋਂ ਸਭ ਮਾਵਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸਮੂਹ ਸਕੂਲ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਧਾਰੀਵਾਲ ਦੀ ਮੀਟਿੰਗ ਅਗਲੀ ਖ਼ਬਰ ਗ੍ਰਹਿ ਮੰਤਰਾਲੇ ਨੇ ਸੇਵਾਮੁਕਤ ਸੀ.ਏ.ਪੀ.ਐੱਫ. ਕਰਮਚਾਰੀਆਂ ਦੇ ਅੰਤਿਮ ਸੰਸਕਾਰ ਲਈ ਜਾਰੀ ਕੀਤਾ ਸਾਂਝਾ ਐੱਸ.ਓ.ਪੀ. - ਪੀ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।