18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਧਾਰੀਵਾਲ ਦੀ ਮੀਟਿੰਗ

ਅਜੀਤ ਡੈਸਕ 13-05-2026
ਧਾਰੀਵਾਲ, 12 ਮਈ (ਸਵਰਨ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਧਾਰੀਵਾਲ ਦੀ ਮੀਟਿੰਗ ਸਥਾਨਕ ਮਿੱਲ ਗਰਾਉਂਡ ਵਿਖੇ ਹੋਈ, ਜਿਸ 'ਚ ਬੁਲਾਰਿਆਂ ਨੇ ਹਾਜ਼ਰੀਨ ਪੈਨਸ਼ਨਰਾਂ ਦਾ ਲੁਧਿਆਣਾ ਵਿਖੇ 18 ਅਪ੍ਰੈਲ 2026 ਨੂੰ ਬਿਜਲੀ ਮੰਤਰੀ ਪੰਜਾਬ ਦੀ ਕੋਠੀ ਦੇ ਘਿਰਾਓ ਵਿਚ ਸ਼ਮੂਲੀਅਤ ਕਰਨ ਦਾ ਧੰਨਵਾਦ ਕੀਤਾ | ਇਸ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ਤੇ ਮੈਨੇਜ਼ਮੈਂਟ ਵਲੋਂ ਮੰਨੀਆਂ ਮੰਗਾਂ ਲਾਗੂ ਕਰਨ ਦੀ ਮੰਗ ਵੀ ਕੀਤੀ | ਉਨ੍ਹਾਂ ਕਿਹਾ ਕਿ ਹੁਣ ਤਾਂ ਮਾਣਯੋਗ ਹਾਈਕੋਰਟ ਨੇ ਵੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਬਕਾਇਆ ਡੀ.ਏ. ਦੇਣ ਦਾ ਵੀ ਫ਼ੈਸਲਾ ਦੇ ਦਿੱਤਾ ਹੈ | ਇਸ ਮੌਕੇ ਲੋਕ ਹਿੱਤਾਂ ਦੇ ਰਾਖੇ ਤੇ ਲੋਕ ਆਗੂ ਐਨ.ਕੇ. ਜੀਤ ਦੀ ਮੌਤ 'ਤੇ 2 ਮਿੰਟ ਦਾ ਮੋਨ ਰੱਖਿਆ | ਇਸ ਮੌਕੇ ਬਲਵਿੰਦਰ ਸਿੰਘ, ਅਨੂਪ ਸਿੰਘ, ਰਣਜੀਤ ਸਿੰਘ, ਗਿਆਨ ਸਿੰਘ, ਕਰਨੈਲ ਸਿੰਘ, ਜਰਨੈਲ ਸਿੰਘ ਆਦਿ ਸਾਥੀਆਂ ਨੇ ਵੀ ਸੰਬੋਧਨ ਕੀਤਾ |
ਪਿਛਲੀ ਖ਼ਬਰ ਨਵਾਂ ਸ਼ਾਲਾ ਵਿਖੇ ਗੈਰ ਕਾਨੂੰਨੀ ਢੰਗ ਨਾਲ ਗਲੀ 'ਚ ਰੈਂਪ ਬਣਾਉਣ ਦਾ ਪਿੰਡ ਵਾਸੀਆਂ ਵਲੋਂ ਵਿਰੋਧ ਅਗਲੀ ਖ਼ਬਰ ਡਿਵਾਈਨ ਪਬਲਿਕ ਸਕੂਲ ਮਾਲੇਵਾਲ 'ਚ ਮਾਂ ਦਿਵਸ ਨੂੰ ਸਮਰਪਿਤ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।