18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਰਕਾਰੀ ਹਾਈ ਸਕੂਲ ਭਾਮ ਦੀ ਵਿਦਿਆਰਥਣ ਮੈਰਿਟ 'ਚ <br/>

ਅਜੀਤ ਡੈਸਕ 13-05-2026
ਹਰਚੋਵਾਲ, 12 ਮਈ (ਢਿੱਲੋਂ, ਭਾਮ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਸਰਕਾਰੀ ਹਾਈ ਸਕੂਲ ਭਾਮ ਦੀ ਵਿਦਿਆਰਥਣ ਨਵਨੀਤ ਕੌਰ ਨੇ ਮੈਰਿਟ 'ਚ ਆ ਕੇ ਸਕੂਲ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੇ ਮੁੱਖ ਅਧਿਆਪਕਾ ਸਿਮਰਜੀਤ ਕੌਰ ਨੇ ਦੱਸਿਆ ਕਿ ਇਹ ਬੱਚੀ ਬਹੁਤ ਹੀ ਹੁਸ਼ਿਆਰ ਤੇ ਹੋਣਹਾਰ ਬੱਚੀ ਹੈ, ਜਿਸ ਨੇ 10ਵੀਂ ਜਮਾਤ ਦੀ ਪ੍ਰੀਖਿਆ 'ਚੋਂ 624/650 ਨੰਬਰ ਪ੍ਰਾਪਤ ਕਰਕੇ ਬੋਰਡ ਦੀ ਮੈਰਿਟ ਸੂਚੀ 'ਚ ਥਾਂ ਪ੍ਰਾਪਤ ਕੀਤਾ | ਇਸ ਲੜਕੀ ਦੇ ਮੈਰਿਟ 'ਚ ਆਉਣ ਦਾ ਸਿਹਰਾ ਸਮੂਹ ਅਧਿਆਪਕਾਂ ਨੂੰ ਜਾਂਦਾ ਹੈ | ਸਕੂਲ ਦੇ ਸਮੂਹ ਅਧਿਆਪਕਾਂ ਵਲੋਂ ਲੜਕੀ ਨਵਨੀਤ ਕੌਰ ਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ | ਇਸ ਮੌਕੇ ਜ਼ਿਲ੍ਹਾ ਗਾਈਡ ਐਂਡ ਕਾਊਾਸਲ ਅਧਿਕਾਰੀ ਮੁਕੇਸ਼ ਵਰਮਾ, ਬਲਾਕ ਨੋਡਲ ਅਫ਼ਸਰ ਸ਼੍ਰੀਮਤੀ ਰਾਜਿੰਦਰਜੀਤ ਕੌਰ ਤੇ ਸਕੂਲ ਇੰਚਾਰਜ ਸਿਮਰਜੀਤ ਕੌਰ ਆਦਿ ਅਧਿਆਪਕ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰੀ ਸੀਨੀ: ਸੈਕੰ: ਸਕੂਲ ਕੋਟ ਮੱਟੀ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ 100 ਫੀਸਦੀ ਅਗਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਛੀਨਾ ਵਿਚ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।