18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਰਕਾਰੀ ਸੀਨੀ: ਸੈਕੰ: ਸਕੂਲ ਕੋਟ ਮੱਟੀ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ 100 ਫੀਸਦੀ

ਅਜੀਤ ਡੈਸਕ 13-05-2026
ਸ਼ਾਹਪੁਰ ਕੰਢੀ, 12 ਮਈ (ਰਣਜੀਤ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ 'ਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਮੱਟੀ ਦਾ ਨਤੀਜਾ 100 ਫੀਸਦੀ ਰਿਹਾ | ਇਸ ਸਬੰਧੀ ਸਕੂਲ ਦੇ ਪਿ੍ੰਸੀਪਲ ਅਰੁਨ ਕੁਮਾਰ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਏਕਤਾ ਦੇਵੀ ਨੇ 88 ਫੀਸਦੀ, ਰਿੱਧਿਆ ਦੇਵੀ ਨੇ 87.8 ਫੀਸਦੀ ਤੇ ਸੁਰਭੀ ਕਟੋਚ ਨੇ 87.6 ਫੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਅਧਿਆਪਕ ਸਰੋਜ ਬਾਲਾ, ਆਸ਼ੂਤੋਸ਼, ਦੀਪਕ ਕੁਮਾਰ, ਦਿਨੇਸ਼ ਕੁਮਾਰ, ਵਿਕਰਮ ਸਿੰਘ, ਸੌਰਵ ਕੁਮਾਰ, ਆਕਾਸ਼ ਕੁਮਾਰ, ਰਾਕੇਸ਼ ਕੁਮਾਰ, ਸੋਹਣ ਲਾਲ ਅਤੇ ਸ਼ਿਵ ਸਿੰਘ ਆਦਿ ਨੇ ਵਿਦਿਆਰਥੀਆਂ ਨੰੂ ਵਧਾਈ ਦਿੱਤੀ ਤੇ ਹੋਰ ਲਗਨ ਤੇ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਦਸਵੀਂ ਜਮਾਤ 'ਚ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਵਿਦਿਆਰਥੀ ਦਾ ਸਨਮਾਨ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਭਾਮ ਦੀ ਵਿਦਿਆਰਥਣ ਮੈਰਿਟ 'ਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।