19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਿਹਤ ਵਿਭਾਗ ਪਠਾਨਕੋਟ ਵਲੋਂ ਦੁੱਧ ਤੇ ਪਨੀਰ ਦੇ ਭਰੇ ਸੈਂਪਲ

ਅਜੀਤ ਡੈਸਕ 13-05-2026
ਪਠਾਨਕੋਟ, 12 ਮਈ (ਸੁਮਿਤ)-ਸਿਹਤ ਵਿਭਾਗ ਪਠਾਨਕੋਟ ਵਲੋਂ ਦੁਕਾਨਾਂ 'ਤੇ ਦੁੱਧ ਸਪਲਾਈ ਕਰਨ ਵਾਲੇ ਵੈਂਡਰਾਂ ਦੇ ਦੁੱਧ ਤੇ ਪਨੀਰ ਦੇ ਸੈਂਪਲ ਭਰੇ ਗਏ ਹਨ | ਸਵੇਰੇ 5 ਵਜੇ ਸ਼ਹਿਰ ਦੇ ਢਾਕੀ ਰੋਡ, ਸੁੰਦਰ ਨਗਰ ਤੇ ਬੱਸ ਸਟੈਂਡ ਵਿਚ ਲਗਾਏ ਗਏ ਨਾਕਿਆਂ ਦੌਰਾਨ ਕਰੀਬ 10 ਦੁੱਧ ਵੈਂਡਰਾਂ ਦੇ ਸੈਂਪਲ ਭਰੇ ਗਏ ਤੇ ਉਨ੍ਹਾਂ ਨੂੰ ਜਾਂਚ ਲਈ ਖਰੜ ਭੇਜਿਆ ਗਿਆ | ਜ਼ਿਲ੍ਹਾ ਸਿਹਤ ਅਧਿਕਾਰੀ ਅਤੇ ਡਿਜ਼ਿਗਨੇਟਿਡ ਫੂਡ ਸੇਫ਼ਟੀ ਕਮਿਸ਼ਨਰ ਡਾ: ਪੁਨੀਤ ਜਮਵਾਲ ਨੇ ਦੱਸਿਆ ਕਿ ਸਿਹਤ ਮੰਤਰੀ ਪੰਜਾਬ ਤੇ ਐਫ.ਡੀ.ਏ. ਕਮਿਸ਼ਨਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਇਹ ਨਾਕਾ ਲਗਾਇਆ ਗਿਆ ਸੀ ਤੇ ਦੁੱਧ ਸਪਲਾਈ ਕਰਨ ਵਾਲੇ ਵੈਂਡਰਾਂ ਦੇ ਸੈਂਪਲ ਭਰੇ ਗਏ ਹਨ | ਉਨ੍ਹਾਂ ਕਿਹਾ ਕਿ ਇਹੀ ਦੁੱਧ ਮਿਠਾਈਆਂ ਦੀਆਂ ਦੁਕਾਨਾਂ 'ਤੇ ਵੇਚਿਆ ਜਾਂਦਾ ਹੈ | ਜਿਸ ਦਾ ਲੋਕ ਘਰਾਂ ਵਿਚ ਵੀ ਇਸਤੇਮਾਲ ਕਰਦੇ ਹਨ | ਉਨ੍ਹਾਂ ਦੱਸਿਆ ਕਿ ਸਾਰੇ ਸੈਂਪਲ ਜਾਂਚ ਲਈ ਖਰੜ ਭੇਜੇ ਗਏ ਹਨ ਅਤੇ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜੇ ਕਿਸੇ ਵੀ ਵਿਅਕਤੀ ਨੂੰ ਕਿਸੇ ਦੁਕਾਨ ਵਿਚ ਸਫ਼ਾਈ ਜਾਂ ਮਿਲਾਵਟ ਸਬੰਧੀ ਕੋਈ ਕਮੀ ਨਜ਼ਰ ਆਉਂਦੀ ਹੈ, ਤਾਂ ਉਹ ਵਿਭਾਗ ਨੂੰ ਸ਼ਿਕਾਇਤ ਦੇ ਸਕਦਾ ਹੈ | ਸ਼ਿਕਾਇਤਕਰਤਾ ਦਾ ਨਾਮ ਗੁਪਤ ਰੱਖਿਆ ਜਾਵੇਗਾ ਤੇ ਵਿਭਾਗ ਵਲੋਂ ਸਬੰਧਿਤ ਦੁਕਾਨ ਦੀ ਜਾਂਚ ਵੀ ਕੀਤੀ ਜਾਵੇਗੀ |
ਪਿਛਲੀ ਖ਼ਬਰ ਤਨਖ਼ਾਹਾਂ ਨਾ ਮਿਲਣ ਦੇ ਚਲਦੇ ਨਗਰ ਨਿਗਮ ਦੀ ਸਫ਼ਾਈ ਕਰਮਚਾਰੀ ਵਲੋਂ ਹੜਤਾਲ ਅਗਲੀ ਖ਼ਬਰ ਪਾਇਲਟ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।