19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਤਨਖ਼ਾਹਾਂ ਨਾ ਮਿਲਣ ਦੇ ਚਲਦੇ ਨਗਰ ਨਿਗਮ ਦੀ ਸਫ਼ਾਈ ਕਰਮਚਾਰੀ ਵਲੋਂ ਹੜਤਾਲ

ਅਜੀਤ ਡੈਸਕ 13-05-2026
ਪਠਾਨਕੋਟ, 12 ਮਈ (ਵਿਨੋਦ)-ਨਗਰ ਨਿਗਮ ਪਠਾਨਕੋਟ ਦੇ ਸਫ਼ਾਈ ਕਰਮਚਾਰੀਆਂ ਵਲੋਂ ਤਨਖ਼ਾਹਾਂ ਨਾ ਮਿਲਣ ਦੇ ਚੱਲਦੇ ਨਗਰ ਨਿਗਮ ਦਫ਼ਤਰ ਦੇ ਬਾਹਰ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਯੂਨੀਅਨ ਪ੍ਰਧਾਨ ਰਮੇਸ਼ ਕੱਟੋ ਨੇ ਕਿਹਾ ਕਿ ਉਨ੍ਹਾਂ ਨੂੰ ਤਨਖ਼ਾਹਾਂ ਨਹੀਂ ਦਿੱਤੀਆਂ ਜਾ ਰਹੀਆਂ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰਾਂ ਨੂੰ ਆਰਥਿਕ ਤੰਗੀ ਝੱਲਣੀ ਪੈ ਰਹੀ ਹੈ | ਉਨ੍ਹਾਂ ਦੱਸਿਆ ਕਿ ਇਕ ਸਫ਼ਾਈ ਕਰਮਚਾਰੀ ਸਵੇਰੇ ਤੜਕੇ ਉੱਠ ਕੇ ਗੰਦਗੀ ਸਾਫ਼ ਕਰਦਾ ਹੈ, ਤਾਂ ਜੋ ਸ਼ਹਿਰ ਵਾਸੀ ਨਿਰੋਗ ਰਹਿ ਸਕਣ, ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਤਨਖ਼ਾਹਾਂ ਵੀ ਰੋਕ ਦਿੱਤੀਆਂ ਗਈਆਂ ਹਨ | ਜਿਸ ਕਾਰਨ ਉਹ ਭੁੱਖੇ ਢਿੱਡ ਕਿੱਦਾਂ ਕੰਮ ਕਰ ਸਕਦੇ ਹਨ, ਉਨ੍ਹਾਂ ਕਿਹਾ ਕਿ ਤਨਖ਼ਾਹ ਨਾ ਮਿਲਣ ਦੇ ਚੱਲਦੇ ਉਨ੍ਹਾਂ ਦੇ ਪਰਿਵਾਰ ਦਾ ਗੁਜ਼ਾਰਾ ਬਹੁਤ ਮੁਸ਼ਕਿਲ ਹੋਇਆ ਪਿਆ ਹੈ | ਪਰ ਸਬੰਧਿਤ ਪ੍ਰਸ਼ਾਸਨ ਤੇ ਸਰਕਾਰ ਉਨ੍ਹਾਂ ਵੱਲ ਧਿਆਨ ਨਹੀਂ ਦੇ ਰਹੀ ਹੈ | ਜਿਸ ਕਾਰਨ ਉਹ ਮਜਬੂਰਨ ਹੜਤਾਲ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਹ ਹੜਤਾਲ ਇਸ ਤਰ੍ਹਾਂ ਹੀ ਜਾਰੀ ਰੱਖਣਗੇ |
ਪਿਛਲੀ ਖ਼ਬਰ ਰਿੱਧਿਮਾ ਨੇ ਸਟੇਟ ਮੈਰਿਟ 'ਚ 20ਵਾਂ ਤੇ ਜ਼ਿਲ੍ਹੇ 'ਚ 5ਵਾਂ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਸਿਹਤ ਵਿਭਾਗ ਪਠਾਨਕੋਟ ਵਲੋਂ ਦੁੱਧ ਤੇ ਪਨੀਰ ਦੇ ਭਰੇ ਸੈਂਪਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।