19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਰਿੱਧਿਮਾ ਨੇ ਸਟੇਟ ਮੈਰਿਟ 'ਚ 20ਵਾਂ ਤੇ ਜ਼ਿਲ੍ਹੇ 'ਚ 5ਵਾਂ ਸਥਾਨ ਕੀਤਾ ਹਾਸਿਲ

ਅਜੀਤ ਡੈਸਕ 13-05-2026
ਘਰੋਟਾ, 12 ਮਈ (ਸੰਜੀਵ ਗੁਪਤਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ 'ਚ ਬਾਵਾ ਨਾਗ਼ਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਵਾਰ ਸਕੂਲ ਦਾ ਨਤੀਜਾ 100 ਫੀਸਦੀ ਰਿਹਾ | ਸਕੂਲ ਦੇ ਸਾਰੇ 19 ਵਿਦਿਆਰਥੀਆਂ ਨੇ ਕਾਮਯਾਬੀ ਹਾਸਲ ਕੀਤੀ, ਜਿਨ੍ਹਾਂ 'ਚੋਂ 6 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਸਕੂਲ ਦੀ ਹੋਣਹਾਰ ਵਿਦਿਆਰਥਣ ਰਿੱਧਿਮਾ ਨੇ 650 'ਚੋਂ 625 ਅੰਕ ਹਾਸਲ ਕਰਕੇ ਨਾ ਸਿਰਫ਼ ਸਕੂਲ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ, ਸਗੋਂ ਪੰਜਾਬ ਸਟੇਟ ਮੈਰਿਟ 'ਚ 20ਵਾਂ ਰੈਂਕ ਤੇ ਪਠਾਨਕੋਟ ਜ਼ਿਲ੍ਹੇ ਵਿਚ 5ਵਾਂ ਸਥਾਨ ਹਾਸਲ ਕਰਕੇ ਵੱਡੀ ਉਪਲਬਧੀ ਦਰਜ ਕੀਤੀ | ਸਕੂਲ ਦੇ ਹੋਰ ਟਾਪਰਾਂ 'ਚ ਨਿਦਿਕਾ ਠਾਕੁਰ ਨੇ 615 ਅੰਕ ਲੈ ਕੇ ਦੂਜਾ ਤੇ ਗੀਤਿਕਾ ਨੇ 607 ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਕੈਂਪਸ 'ਚ ਪਿ੍ੰਸੀਪਲ ਵਿਕਾਸ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਮੈਧਾਵੀ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਸੱਦ ਕੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਕਮਾਡੈਂਟ ਅਸ਼ੋਕ ਕੁਮਾਰ, ਜਸਵਿੰਦਰ ਸਿੰਘ ਸਮੇਤ ਹੋਰ ਮੈਂਬਰ ਕਮੇਟੀ ਮੈਂਬਰ ਤੇ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਪਿੰਡ ਦੀ ਸਫ਼ਾਈ, ਵਿਕਾਸ, ਪੰਚਾਇਤੀ ਕਾਰਜ, ਅÏਰਤਾਂ ਦੀ ਸੁਰੱਖਿਆ ਬਾਰੇ ਜਾਣਕਾਰੀ ਕੀਤੀ ਪ੍ਰਦਾਨ ਅਗਲੀ ਖ਼ਬਰ ਤਨਖ਼ਾਹਾਂ ਨਾ ਮਿਲਣ ਦੇ ਚਲਦੇ ਨਗਰ ਨਿਗਮ ਦੀ ਸਫ਼ਾਈ ਕਰਮਚਾਰੀ ਵਲੋਂ ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।