19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਵਿਦਿਆਰਥੀਆਂ ਨੂੰ ਪਿੰਡ ਦੀ ਸਫ਼ਾਈ, ਵਿਕਾਸ, ਪੰਚਾਇਤੀ ਕਾਰਜ, ਅÏਰਤਾਂ ਦੀ ਸੁਰੱਖਿਆ ਬਾਰੇ ਜਾਣਕਾਰੀ ਕੀਤੀ ਪ੍ਰਦਾਨ

ਅਜੀਤ ਡੈਸਕ 13-05-2026
ਪਠਾਨਕੋਟ, 12 ਮਈ (ਵਿਨੋਦ)-ਮਨਵਾਲ ਸਥਿਤ ਆਮ ਆਦਮੀ ਪਾਰਟੀ ਦਫ਼ਤਰ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ ਨੂੰ ਕੈਲੇਡੋਨੀਅਨ ਇੰਟਰਨੈਸ਼ਨਲ ਸਕੂਲ ਪਠਾਨਕੋਟ ਦੇ ਬੱਚਿਆਂ ਨਾਲ ਸ਼ਾਨਦਾਰ ਸਮਾਂ ਬਿਤਾਉਣ ਦਾ ਮੌਕਾ ਮਿਲਿਆ | ਉਨ੍ਹਾਂ ਨੇ ਪਿੰਡ ਦੀ ਸਫ਼ਾਈ, ਵਿਕਾਸ, ਪੰਚਾਇਤੀ ਕਾਰਜ, ਅÏਰਤਾਂ ਦੀ ਸੁਰੱਖਿਆ, ਪਿੰਡ ਵਾਸੀਆਂ ਦੀ ਜੀਵਨ ਸ਼ੈਲੀ, ਪਿੰਡ ਦੇ ਸੱਭਿਆਚਾਰ ਵਰਗੇ ਮੁੱਦਿਆਂ 'ਤੇ ਚਰਚਾ ਕੀਤੀ ਤੇ ਬੱਚਿਆਂ ਦੇ ਕੁਝ ਸਵਾਲਾਂ ਦੇ ਜਵਾਬ ਦਿੱਤੇ | ਉਨ੍ਹਾਂ ਬੱਚਿਆਂ ਨੂੰ ਇਨ੍ਹਾਂ ਮੁੱਦਿਆਂ ਬਾਰੇ ਖ਼ਾਸ ਜਾਣਕਾਰੀ ਪ੍ਰਦਾਨ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਪਿੰਡ ਦੇ ਸੱਭਿਆਚਾਰ ਤੇ ਸਰਕਾਰ ਦੁਆਰਾ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਕਰਨੈਲ ਸਿੰਘ, ਹਰਪ੍ਰੀਤ ਸਿੰਘ, ਗੁਰਨਾਮ ਸਿੰਘ, ਰਾਜੇਸ਼ ਕੁਮਾਰ, ਦੀਪਕ ਕੁਮਾਰ, ਜੀਵਨ ਕੁਮਾਰ, ਤੇਗ਼ ਅਲੀ, ਬਲਵੀਰ ਸਿੰਘ, ਨਜ਼ਰ ਸਿੰਘ, ਅਨਿਲ ਕੁਮਾਰ ਅਤੇ ਹੋਰ ਮੌਜੂਦ ਸਨ |
ਪਿਛਲੀ ਖ਼ਬਰ ਬੀਬੀ ਰਹਿਮਤੇ ਕ੍ਰਿਸਚਨ ਕਾਲਜ ਆਫ਼ ਨਰਸਿੰਗ ਵਿਖੇ ਫਲੋਰੈਂਸ ਨਾਈਟਿੰਗੇਲ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਰਿੱਧਿਮਾ ਨੇ ਸਟੇਟ ਮੈਰਿਟ 'ਚ 20ਵਾਂ ਤੇ ਜ਼ਿਲ੍ਹੇ 'ਚ 5ਵਾਂ ਸਥਾਨ ਕੀਤਾ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।