19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਗੁਰੂ ਨਾਨਕ ਦੇਵ ਨੈਸ਼ਨਲ ਅਕੈਡਮੀ ਦੀ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

ਅਜੀਤ ਡੈਸਕ 13-05-2026
ਧਾਰੀਵਾਲ, 12 ਮਈ (ਸਵਰਨ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂਾ ਜਮਾਤ ਦੇ ਨਤੀਜਿਆਂ ਵਿਚ ਗੁਰੂ ਨਾਨਕ ਦੇਵ ਨੈਸ਼ਨਲ ਅਕੈਡਮੀ ਬਾਂਗੋਵਾਣੀ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਪਿ੍ੰਸੀਪਲ ਰਾਜਦੀਪ ਕੌਰ ਨੇ ਦੱਸਿਆ ਕਿ ਵਿਦਿਆਰਥਣ ਰਵਨੀਤ ਕੌਰ ਨੇ 94.7 ਫ਼ੀਸਦੀ ਅੰਕਾਂ ਨਾਲ ਪਹਿਲਾ, ਨਵਨੀਤ ਕੌਰ ਤੇ ਸਪਰੀਤ ਕੌਰ ਨੇ 92.9 ਫ਼ੀਸਦੀ ਅੰਕਾਂ ਨਾਲ ਦੂੂਸਰਾ, ਪਵਨੀਤ ਕੌਰ ਨੇ 91.5 ਫ਼ੀਸਦੀ ਅੰਕਾ ਨਾਲ ਤੀਸਰਾ ਸਥਾਨ ਤੇ ਜਸਕਰਨਪ੍ਰੀਤ ਸਿੰਘ ਨੇ 90 ਫ਼ੀਸਦੀ ਅੰਕਾਂ ਨਾਲ ਚੌਥਾ ਸਥਾਨ ਹਾਸਿਲ ਕੀਤਾ | ਇਸ ਸਬੰਧ ਵਿਚ ਸਕੂਲ ਪ੍ਰਬੰਧਕੀ ਕਮੇਟੀ ਪ੍ਰਧਾਨ ਕੁਲਦੀਪ ਕੌਰ ਤੇ ਉੱਪ ਪ੍ਰਧਾਨ ਅਮਰਦੀਪ ਸਿੰਘ ਨੇ ਮਾਪਿਆਂ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਹਨੇਰੀ-ਝੱਖੜ ਨਾਲ ਸਰਕਾਰੀ ਸਕੂਲ ਮਢਿਆਲਾ ਵਿਖੇ ਇਮਾਰਤ 'ਤੇ ਡਿੱਗੇ ਵੱਡੇ ਸਫੈਦੇ ਅਗਲੀ ਖ਼ਬਰ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਕੀਤਾ ਪ੍ਰੇਰਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।