19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਵਾਰਡ ਨੰਬਰ 48 ਸਥਿਤ ਹਨੂਮਾਨ ਮੰਦਰ ਨੇੜੇ ਚੱਲ ਰਹੀ ਸੀਵਰੇਜ ਸਮੱਸਿਆ ਦਾ ਕਰਵਾਇਆ ਹੱਲ

ਅਜੀਤ ਡੈਸਕ 13-05-2026
ਪਠਾਨਕੋਟ, 12 ਮਈ (ਸੁਮਿਤ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਵਿਭੂਤੀ ਸ਼ਰਮਾ ਨੇ ਵਾਰਡ ਨੰਬਰ-48 ਵਿਚ ਸਥਿਤ ਹਨੂਮਾਨ ਮੰਦਿਰ ਨੇੜੇ ਕਾਫ਼ੀ ਸਮੇਂ ਤੋਂ ਚੱਲ ਰਹੀ ਸੀਵਰੇਜ ਸਮੱਸਿਆ ਦਾ ਹੱਲ ਕਰਵਾਇਆ | ਵਿਭੂਤੀ ਸ਼ਰਮਾ ਨੇ ਦੱਸਿਆ ਕਿ ਇਲਾਕੇ ਦੇ ਰਹਿਣ ਵਾਲਿਆਂ ਨੂੰ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕਾਫ਼ੀ ਦਿਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਸੀਵਰੇਜ ਜਾਮ ਹੋਣ ਕਾਰਨ ਸੜਕਾਂ 'ਤੇ ਪਾਣੀ ਖੜ੍ਹਾ ਰਹਿੰਦਾ ਸੀ, ਜਿਸ ਨਾਲ ਲੋਕਾਂ ਦੀ ਆਵਾਜਾਈ 'ਚ ਮੁਸ਼ਕਿਲ ਪੈਦਾ ਹੋ ਰਹੀ ਸੀ ਤੇ ਬਿਮਾਰੀਆਂ ਦਾ ਖਤਰਾ ਵੀ ਵੱਧ ਗਿਆ ਸੀ | ਇਲਾਕਾ ਵਾਸੀਆਂ ਨੇ ਸਮੱਸਿਆ ਦੇ ਜਲਦੀ ਹੱਲ ਲਈ ਵਿਭੂਤੀ ਸ਼ਰਮਾ ਦਾ ਧੰਨਵਾਦ ਕੀਤਾ | ਵਿਭੂਤੀ ਸ਼ਰਮਾ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲ ਹੈ ਤੇ ਭਵਿੱਖ 'ਚ ਵੀ ਇਲਾਕੇ ਦੇ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ |
ਪਿਛਲੀ ਖ਼ਬਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ 100 ਫੀਸਦੀ ਅਗਲੀ ਖ਼ਬਰ ਸਿੱਖਿਆ ਖੇਤਰ 'ਚ ਵਿਸ਼ੇਸ਼ ਯੋਗਦਾਨ ਲਈ ਪਿ੍ੰਸੀਪਲ ਮਧੂ ਸਲਾਰੀਆ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।