19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਗਰ ਨਿਗਮ ਚੋਣਾਂ ਲਈ ਕਾਂਗਰਸ ਦਾ ਵੱਡਾ ਮੰਥਨ

ਅਜੀਤ ਡੈਸਕ 13-05-2026
ਪਠਾਨਕੋਟ, 12 ਮਈ (ਸੰਧੂ/ਵਿਨੋਦ)-ਆਉਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਪਠਾਨਕੋਟ ਵਿਚ ਰਣਨੀਤਿਕ ਮੀਟਿੰਗ ਦਾ ਆਯੋਜਨ ਕੀਤਾ ਗਿਆ | ਜਿਸ 'ਚ ਚੋਣ ਤਿਆਰੀਆਂ, ਸੰਗਠਨ ਦੀ ਮਜ਼ਬੂਤੀ ਤੇ ਉਮੀਦਵਾਰਾਂ ਦੀ ਚੋਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੀ ਅਗਵਾਈ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪਠਾਨਕੋਟ ਲਈ ਨਿਯੁਕਤ ਆਬਜ਼ਰਵਰ ਤੇ ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਉਰਫ਼ ਡਿੰਪਾ ਤੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਪੰਜਾਬ ਕਾਂਗਰਸ ਦੇ ਖ਼ਜ਼ਾਨਚੀ ਅਮਿਤ ਵਿੱਜ ਵਲੋਂ ਕੀਤੀ ਗਈ | ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਖੜੀ ਰਹੀ ਹੈ ਤੇ ਇਸ ਵਾਰ ਵੀ ਨਗਰ ਨਿਗਮ ਚੋਣਾਂ 'ਚ ਅਜਿਹੇ ਉਮੀਦਵਾਰਾਂ ਨੂੰ ਮੈਦਾਨ ਵਿਚ ਉਤਾਰਿਆ ਜਾਵੇਗਾ ਜੋ ਇਮਾਨਦਾਰ, ਮਿਹਨਤੀ, ਸਾਫ਼-ਸੁਥਰੀ ਛਵੀ ਵਾਲੇ ਤੇ ਜਨਤਾ ਨਾਲ ਸਿੱਧਾ ਜੁੜਾਅ ਰੱਖਦੇ ਹੋਣ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਤੀ ਵਫ਼ਾਦਾਰੀ, ਲੋਕ ਸੇਵਾ ਦੀ ਭਾਵਨਾ ਤੇ ਸੰਗਠਨ ਲਈ ਲਗਾਤਾਰ ਕੰਮ ਕਰਨ ਵਾਲੇ ਵਰਕਰਾਂ ਨੂੰ ਪਹਿਲ ਦਿੱਤੀ ਜਾਵੇਗੀ | ਆਗੂਆਂ ਨੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ, ਵਰਕਰਾਂ ਵਿਚਕਾਰ ਤਾਲਮੇਲ ਵਧਾਉਣ ਤੇ ਚੋਣ ਪ੍ਰਚਾਰ ਨੂੰ ਹੋਰ ਤੇਜ਼ ਕਰਨ 'ਤੇ ਵੀ ਜ਼ੋਰ ਦਿੱਤਾ | ਇਸ ਦੇ ਨਾਲ ਹੀ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ | ਸਾਰੇ ਆਗੂਆਂ ਤੇ ਵਰਕਰਾਂ ਨੇ ਇਕਜੁੱਟ ਹੋ ਕੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਤੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ 'ਚ ਸ਼ਾਨਦਾਰ ਜਿੱਤ ਯਕੀਨੀ ਬਣਾਉਣ ਦਾ ਸੰਕਲਪ ਲਿਆ | ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਪੰਨਾ ਲਾਲ ਭਾਟੀਆ, ਸੁਜਾਨਪੁਰ ਦੇ ਵਿਧਾਇਕ ਨਰੇਸ਼ ਪੂਰੀ ਸਮੇਤ ਵੱਖ-ਵੱਖ ਵਾਰਡਾਂ ਤੋਂ ਚੋਣ ਲੜਨ ਦੇ ਇੱਛੁਕ ਉਮੀਦਵਾਰ, ਸੀਨੀਅਰ ਕਾਂਗਰਸੀ ਆਗੂ ਤੇ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਰਹੇ |
ਪਿਛਲੀ ਖ਼ਬਰ ਨਗਰ ਕੌਂਸਲ ਪੱਟੀ ਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਆਮ ਚੋਣਾਂ 26 ਨੂੰ , 13 ਤੋਂ 16 ਤੱਕ ਨਾਮਜ਼ਦਗੀਆਂ ਹੋਣਗੀਆਂ ਦਾਖ਼... ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਸਰਗਰਮ ਵਰਕਰ ਰਾਜੇਸ਼ ਦਿਓਲ ਤੇ ਸਾਹਿਲ ਸ਼ਰਮਾ ਕਾਂਗਰਸ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।