19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਪਿੰਡ ਚਾਵਾ ਦੀ ਪੰਚਾਇਤ ਨੂੰ ਸਰਕਾਰੀ ਗਰਾਂਟ ਨਾ ਮਿਲਣ ਕਰਕੇ ਪਿੰਡਾਂ 'ਚ ਵਿਕਾਸ ਕਾਰਜ ਅਧੂਰੇ <br/>

ਪਿੰਡ ਚਾਵਾ ਵਿਖੇ ਜੇ.ਸੀ.ਬੀ ਮਸ਼ੀਨ ਲਗਾ ਕੇ ਨਾਲੇ ਦੀ ਸਫਾਈ ਕਰਵਾਉਂਦੇ ਹੋਏ ਮੈਂਬਰ ਪੰਚਾਇਤ ਅਤੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਪਲਾਂਟ 'ਚ ਖੜ੍ਹਾ ਪਾਣੀ | ਤਸਵੀਰ: ਅਸ਼ੋਕ ਸ਼ਰਮਾ <br/> 14-05-2026
ਗੁਰਦਾਸਪੁਰ, 13 ਮਈ (ਅਸ਼ੋਕ ਸ਼ਰਮਾ)-ਪੰਜਾਬ 'ਚ ਲਗਭਗ ਪੰਚਾਇਤਾਂ ਨੂੰ ਬਣਿਆ ਡੇਢ ਸਾਲ ਦੇ ਕਰੀਬ ਸਮਾਂ ਹੋ ਚੁੱਕਾ ਹੈ | ਪਰ ਅਜੇ ਤੱਕ ਪਿੰਡਾਂ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਾਂਗਰਸ ਪਾਰਟੀ ਵਾਲੀਆਂ ਪੰਚਾਇਤਾਂ ਨਾਲ ਵਿਤਕਰਾ ਕਰਕੇ ਕੋਈ ਗਰਾਂਟ ਨਹੀਂ ਦਿੱਤੀ ਜਾ ਰਹੀ | ਜਿਸ ਕਰਕੇ ਪਿੰਡਾਂ ਅੰਦਰ ਵਿਕਾਸ ਕਾਰਜ ਅਧੂਰੇ ਹੋਣ ਕਰਕੇ ਪੰਚਾਇਤਾਂ ਆਪਣੇ ਪੱਧਰ 'ਤੇ ਕੰਮ ਕਰਵਾਉਣ ਲਈ ਮਜਬੂਰ ਹਨ | ਪਿੰਡ ਚਾਵਾ ਦੇ ਸਰਪੰਚ ਸੁਲੱਖਣ ਸਿੰਘ, ਇੰਸ: ਬਲਕਾਰ ਸਿੰਘ, ਮੈਂਬਰ ਪੁਸ਼ਪਿੰਦਰ ਸਿੰਘ, ਕਰਨਜੀਤ ਸਿੰਘ ਮੁਲਤਾਨੀ, ਕਸ਼ਮੀਰ ਸਿੰਘ ਨੌਸ਼ਹਿਰਾ ਤੇ ਸੂਬੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਗੁਰਦਾਸਪੁਰ-ਮੁਕੇਰੀਆਂ ਸੜਕ 'ਤੇ ਲੋਕ ਨਿਰਮਾਣ ਵਿਭਾਗ ਵਲੋਂ ਕਾਫੀ ਸਮਾਂ ਪਹਿਲਾਂ ਨਾਲਾ ਬਣਾਇਆ ਸੀ ਅਤੇ ਇਸ ਨਾਲੇ ਦੀ ਹਾਲਤ ਕਾਫੀ ਖਸਤਾ ਹੋਈ ਸੀ, ਗੰਦਾ ਪਾਣੀ ਲੋਕਾਂ ਦੇ ਪਲਾਟਾਂ 'ਤੇ ਜ਼ਮੀਨਾਂ ਵਿਚ ਜਾਣ ਕਰਕੇ ਭਾਰੀ ਨੁਕਸਾਨ ਹੋ ਰਿਹਾ ਸੀ | ਪਿੰਡ ਦੀ ਪੰਚਾਇਤ ਵਲੋਂ ਆਪਣੇ ਪੱਧਰ 'ਤੇ ਜੇ.ਸੀ.ਬੀ ਮਸ਼ੀਨ ਲਗਾ ਕੇ ਨਾਲੇ ਦੀ ਸਫ਼ਾਈ ਜੰਗੀ ਪੱਧਰ 'ਤੇ ਕਰਵਾਈ ਜਾ ਰਹੀ ਹੈ, ਜਿਸ ਨਾਲ ਗੰਦੇ ਪਾਣੀ ਦਾ ਨਿਕਾਸ ਸਹੀ ਹੋ ਸਕੇ ਅਤੇ ਪਾਣੀ ਲੋਕਾਂ ਦੇ ਪਲਾਂਟਾਂ 'ਚ ਜਾ ਕੇ ਨੁਕਸਾਨ ਕਰ ਰਿਹਾ ਹੈ | ਇਸ ਤੋਂ ਇਲਾਵਾ ਫ਼ਸਲਾਂ ਦਾ ਵੀ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਦੀ ਇਸ ਮੁਸ਼ਕਿਲ ਬਾਰੇ ਪਿੰਡ ਦੀ ਪੰਚਾਇਤ ਨੂੰ ਜਾਣੂ ਕਰਵਾਇਆ ਜਾ ਰਿਹਾ ਸੀ ਅਤੇ ਇਸ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਚਾਇਤ ਨੇ ਆਪਣੇ ਪੱਧਰ 'ਤੇ ਸਫ਼ਾਈ ਕਰਵਾ ਕੇ ਲੋਕਾਂ ਦੀ ਮੁਸ਼ਕਿਲ ਨੂੰ ਦੂਰ ਕੀਤਾ ਹੈ | ਇਸ ਤੋਂ ਪਹਿਲਾਂ ਪਿੰਡ ਦੇ ਬਾਹਰ ਤੇ ਗਲੀਆਂ ਵਿਚ ਪਿਆ ਕੂੜਾ ਵੀ ਮਸ਼ੀਨਾਂ ਲਗਵਾ ਕੇ ਪੰਚਾਇਤੀ ਜਗ੍ਹਾ ਵਿਚ ਸੁਟਵਾਇਆ ਗਿਆ ਹੈ, ਜਿਸ ਨਾਲ ਮੱਖੀਆਂ, ਮੱਛਰ ਤੇ ਕੀੜੇ ਮਕੌੜਿਆਂ ਤੋਂ ਪਿੰਡ ਵਾਸੀਆਂ ਨੂੰ ਰਾਹਤ ਮਿਲੀ ਹੈ | ਉਨ੍ਹਾਂ ਨੇ ਦੱਸਿਆ ਕਿ ਇਹ ਮਾਮਲਾ ਸਬੰਧਿਤ ਵਿਭਾਗ ਦੇ ਧਿਆਨ ਹਿਤ ਲਿਆਉਣ ਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਨੇ ਕੋਈ ਹੱਲ ਨਹੀਂ ਕੀਤਾ | ਜਿਸ ਕਰਕੇ ਪਿੰਡ ਦੀ ਪੰਚਾਇਤ ਆਪਣੇ ਪੱਧਰ 'ਤੇ ਮਸਲੇ ਹੱਲ ਕਰਨ ਲਈ ਮਜਬੂਰ ਹੈ | ਉਨ੍ਹਾਂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਤੋਂ ਮੰਗ ਕੀਤੀ ਕਿ ਪਿੰਡਾਂ ਅੰਦਰ ਗੰਦੇ ਪਾਣੀ ਤੇ ਕੂੜੇ ਦੇ ਹੱਲ ਲਈ ਵਿਸ਼ੇਸ਼ ਪ੍ਰਬੰਧ ਕਰਵਾਏ ਜਾਣ, ਜਿਸ ਨਾਲ ਲੋਕਾਂ ਦੀ ਮੁਸ਼ਕਿਲ ਦਾ ਹੱਲ ਹੋ ਸਕੇ |

ਪਿਛਲੀ ਖ਼ਬਰ ਸਫ਼ਾਈ ਕਰਮਚਾਰੀ ਯੂਨੀਅਨ ਨੇ ਸ਼ਹਿਰ ਅੰਦਰ ਕੀਤਾ ਰੋਸ ਮਾਰਚ <br/> ਅਗਲੀ ਖ਼ਬਰ ਡੀਪੂ ਯੂਨੀਅਨ ਨੇ ਨਵੇਂ ਡੀਪੂ ਹੋਲਡਰਾਂ ਦੀ ਇੰਟਰਵਿਊ ਲੈਣ 'ਤੇ ਡਿਪਟੀ ਡਾਇਰੈਕਟਰ ਦਾ ਕੀਤਾ ਵਿਰੋਧ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।