19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸੁਖਜਿੰਦਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਹਯਾਤ ਨਗਰ ਵਿਖੇ ਮਾਂ ਦਿਵਸ ਮਨਾਇਆ

ਅਜੀਤ ਡੈਸਕ 14-05-2026
ਗੁਰਦਾਸਪੁਰ, 13 ਮਈ (ਚੱਕਰਾਜਾ)-ਸੁਖਜਿੰਦਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਹਯਾਤ ਨਗਰ ਵਿਖੇ ਐਮ.ਡੀ ਮਨਜਿੰਦਰ ਕੌਰ ਤੇ ਸੀ.ਈ.ਓ ਐਡਵੋਕੇਟ ਗੁਰਨਿਮਰਤ ਕੌਰ ਦੀ ਅਗਵਾਈ ਹੇਠ ਮਾਂ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਬੱਚਿਆਂ ਦੀਆਂ ਮਾਵਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਤੇ ਵੱਖ-ਵੱਖ ਖੇਡਾਂ, ਗੀਤ, ਡਾਂਸ, ਫਾਇਰਲੈਸ ਕੁਕਿੰਗ ਆਦਿ ਮੁਕਾਬਲਿਆਂ 'ਚ ਭਾਗ ਲਿਆ | ਪ੍ਰੋਗਰਾਮ 'ਚ ਬੱਚਿਆਂ ਵਲੋਂ ਮਾਂ ਦਿਵਸ ਨੂੰ ਮੁੱਖ ਰੱਖਦੇ ਹੋਏ ਗੀਤ, ਸਕਿੱਟਾਂ ਤੇ ਡਰਾਮੇ ਪੇਸ਼ ਕੀਤੇ ਗਏ | ਸਕੂਲ ਦੇ ਐਮ.ਡੀ ਮਨਜਿੰਦਰ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਬੱਚਿਆਂ ਦੇ ਜੀਵਨ 'ਚ ਮਾਵਾਂ ਦਾ ਬਹੁਤ ਹੀ ਅਹਿਮ ਤੇ ਖ਼ਾਸ ਰੋਲ ਹੁੰਦਾ ਹੈ | ਮਾਵਾਂ ਨੂੰ ਬੱਚਿਆਂ ਨੂੰ ਸਹੀ ਸਮਾਂ ਦੇਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਮਾਵਾਂ ਆਪਣੇ ਬੱਚਿਆਂ ਨਾਲ ਬੈਠ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨ ਤੇ ਉਨ੍ਹਾਂ ਦਾ ਹੱਲ ਕੱਢਣ ਤਾਂ ਜੋ ਕੋਈ ਵੀ ਬੱਚਾ ਗਲਤ ਪਾਸੇ ਨਾ ਪਵੇ | ਪ੍ਰੋਗਰਾਮ 'ਚ ਹਿੱਸਾ ਲੈਣ ਵਾਲੀਆਂ ਮਾਵਾਂ ਨੂੰ ਖ਼ਾਸ ਇਨਾਮ ਦਿੱਤੇ ਗਏ | ਪ੍ਰੋਗਰਾਮ ਦੇ ਅੰਤ 'ਚ ਬੈੱਸਟ ਮਦਰ ਤੇ ਰਨਰ ਅਪ ਦਾ ਪੁਰਸਕਾਰ ਵੀ ਦਿੱਤਾ ਗਿਆ | ਪਿ੍ੰਸੀਪਲ ਹਰਜਿੰਦਰ ਕੌਰ ਨੇ ਆਈਆਂ ਮਾਵਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਸਰਕਲ ਦੋਰਾਂਗਲਾ ਦੇ ਪਿੰਡ ਵਜ਼ੀਰਪੁਰ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੀ ਵਰਕਰ ਮੀਟਿੰਗ ਅਗਲੀ ਖ਼ਬਰ ਸੀ. ਬੀ. ਐੱਸ. ਈ. ਨੇ 12ਵੀਂ ਪ੍ਰੀਖਿਆ ਦਾ ਨਤੀਜਾ ਐਲਾਨਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।