19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਮੁਲਾਜ਼ਮਾਂ ਦਾ ਡੀ.ਏ. ਤੇ ਪੇ-ਕਮਿਸ਼ਨ ਦਾ ਬਕਾਇਆ ਤੁਰੰਤ ਦਿੱਤਾ ਜਾਵੇ-ਪਿ੍ੰ. ਸੁਲੱਖਣ ਸਿੰਘ ਭੇਟ ਪੱਤਣ <br/>

ਅਜੀਤ ਡੈਸਕ 14-05-2026
ਬਟਾਲਾ, 13 ਮਈ (ਸਤਿੰਦਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਐਸ.ਸੀ. ਵਿੰਗ ਦੇ ਉਪ ਚੇਅਰਮੈਨ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਨਜ਼ਦੀਕੀ ਸਾਥੀ ਪਿ੍ੰਸੀਪਲ ਸੁਲੱਖਣ ਸਿੰਘ ਭੇਟ ਪੱਤਣ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਾਈਕੋਰਟ ਦੇ ਹੁਕਮਾਂ ਮੁਤਾਬਕ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦਾ ਬਣਦਾ 18 ਫੀਸਦੀ ਡੀ.ਏ. ਅਤੇ ਛੇਵੇਂ ਤਨਖਾਹ ਕਮਿਸ਼ਨ ਦਾ ਸਾਢੇ ਪੰਜ ਸਾਲ ਦਾ ਬਕਾਇਆ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਤੁਰੰਤ ਯਕਮੁਸ਼ਤ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਪੰਜਾਬ ਸਰਕਾਰ ਦੀ ਰੀੜ ਦੀ ਹੱਡੀ ਹਨ | ਇਹ ਬਕਾਇਆ ਕੋਈ ਖੈਰਾਤ ਨਹੀਂ ਹੈ, ਇਹ ਮੁਲਾਜ਼ਮਾਂ ਦਾ ਹੱਕ ਬਣਦਾ ਹੈ | ਮਹਿੰਗਾਈ ਵਧਣ ਨਾਲ ਤੇ ਕੀਮਤ ਸੂਚਕ ਅੰਕ ਵੱਧਣ ਨਾਲ ਇਹ ਮਹਿੰਗਾਈ ਭੱਤਾ ਵਧਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿਧਾਨ ਸਭਾ ਵਿਚ ਤੇ ਜਨਤਕ ਮੰਚਾਂ 'ਤੇ ਦਾਅਵੇ ਕਰਦੀ ਹੈ ਕਿ ਖਜ਼ਾਨੇ ਵਿਚ ਪੈਸੇ ਦੀ ਕੋਈ ਕਮੀ ਨਹੀਂ, ਲੇਕਿਨ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਹੱਕ ਦੇਣ ਤੋਂ ਇਨਕਾਰੀ ਹੈ | ਪਿ੍ੰਸੀਪਲ ਸੁਲੱਖਣ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੁਲਾਜ਼ਮਾਂ ਦਾ ਬਣਦਾ ਡੀ.ਏ. ਅਤੇ ਪੇ-ਕਮਿਸ਼ਨ ਦਾ ਸਾਢੇ ਪੰਜ ਸਾਲ ਦਾ ਬਕਾਇਆ ਤੁਰੰਤ ਦਿੱਤਾ ਜਾਵੇ |

ਪਿਛਲੀ ਖ਼ਬਰ ਚੋਰੀ ਦੀ ਸਕੂਟੀ ਸਮੇਤ 2 ਕਾਬੂ - ਮਾਮਲਾ ਦਰਜ ਅਗਲੀ ਖ਼ਬਰ ਆਂਗਣਵਾੜੀ ਵਰਕਰਾਂ-ਹੈਲਪਰਾਂ ਨੇ ਬਟਾਲਾ ਵਿਧਾਇਕ ਦੇ ਦਫ਼ਤਰ ਵਿਖੇ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।