19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸਰਕਾਰੀ ਆਈ.ਟੀ.ਆਈ (ਇਸਤਰੀ) ਵਿਖੇ ਕੰਵਰ ਨੌਨਿਹਾਲ ਸਿੰਘ ਦਿਓਲ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ <br/>

ਅਜੀਤ ਡੈਸਕ 14-05-2026
ਗੁਰਦਾਸਪੁਰ, 13 ਮਈ (ਪੰਕਜ ਸ਼ਰਮਾ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇਸਤਰੀਆਂ) ਵਿਖੇ ਕੰਵਰ ਨੌਨਿਹਾਲ ਸਿੰਘ ਦਿਓਲ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਸਰਕਾਰੀ ਆਈ.ਟੀ.ਆਈ ਬਮਿਆਲ ਵਿਖੇ ਸੇਵਾਵਾਂ ਨਿਭਾਅ ਰਹੇ ਸਨ | ਇਸ ਮੌਕੇ ਨੋਡਲ ਅਧਿਕਾਰੀ ਤੇ ਸਹਾਇਕ ਡਾਇਰੈਕਟਰ ਕਮ ਪਿ੍ੰਸੀਪਲ ਸੰਦੀਪ ਸਿੰਘ ਬੈਂਸ ਸਰਕਾਰੀ ਆਈ.ਟੀ.ਆਈ ਲੜਕੇ ਨੇ ਉਨ੍ਹਾਂ ਨੰੂ ਇਸ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਕੁਲਵੰਤ ਸਿੰਘ ਜੰਜੂਆ ਪਿ੍ੰਸੀਪਲ ਸਰਕਾਰੀ ਆਈ.ਟੀ.ਆਈ ਕਾਦੀਆਂ, ਪਿ੍ੰਸੀਪਲ ਹੇਮੰਤ ਰੈਣਾ ਸਰਕਾਰੀ ਆਈ.ਟੀ.ਆਈ ਬਮਿਆਲ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਪਿ੍ੰਸੀਪਲ ਦਿਓਲ ਨੇ ਕਿਹਾ ਕਿ ਉਹ ਸੰਸਥਾ ਦੇ ਸਟਾਫ਼ ਦੇ ਸਹਿਯੋਗ ਨਾਲ ਸੰਸਥਾ ਦੀ ਤਰੱਕੀ ਲਈ ਪੂਰੀ ਤਨਦੇਹੀ ਨਾਲ ਮਿਹਨਤ ਕਰਕੇ ਸੰਸਥਾ ਨੰੂ ਹੋਰ ਬੁਲੰਦੀਆਂ 'ਤੇ ਪਹੁੰਚਾਉਣਗੇ ਤੇ ਸਿੱਖਿਆਰਥੀਆਂ ਨੰੂ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਸਰਕਾਰੀ ਆਈ.ਟੀ.ਆਈ ਦੇ ਸਟਾਫ਼ ਮੀਨੰੂ, ਪ੍ਰਭਲੀਨ ਕੌਰ, ਗੁਰਜੀਤ ਸਿੰਘ, ਸੁਦੇਸ਼ ਕੁਮਾਰ, ਬਿਕਰਮ, ਸੁਖਵਿੰਦਰ ਕੌਰ ਤੇ ਮਨਦੀਪ ਕੌਰ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ਟੀ.ਓ ਅਸ਼ੋਕ ਕੁਮਾਰ, ਟੀ.ਓ ਸੁਨੀਲ ਕੁਮਾਰ ਬਮਿਆਲ, ਅਮਨਦੀਪ ਸਿੰਘ, ਮਨਦੀਪ ਸਿੰਘ, ਕੁਲਜੀਤ ਸਿੰਘ, ਪ੍ਰਦੀਪ ਸਿੰਘ, ਵਿਜੇ ਸਿੰਘ ਕਾਟਲ, ਸੁਪਰਡੈਂਟ ਮੁਕੇਸ਼ ਕੁਮਾਰ ਬਮਿਆਲ ਆਦਿ ਹਾਜ਼ਰ ਸੀ |

ਪਿਛਲੀ ਖ਼ਬਰ ਸਮੱਸਿਆਵਾਂ ਪ੍ਰਤੀ ਜਾਣੂ ਕਰਵਾਉਣ ਦੇ ਬਾਵਜੂਦ ਪ੍ਰਸ਼ਾਸਨ ਦੇ ਕੰਨਾਂ 'ਤੇ ਨਹੀਂ ਸਰਕ ਰਹੀ ਜੂੰ-ਕਾਮਰੇਡ ਅਮਰਜੀਤ ਸਿੰਘ ਸੈਣ... ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਸਾਧੂਚੱਕ ਦੇ 4 ਵਿਦਿਆਰਥੀਆਂ ਨੇ ਐਨ.ਐਮ.ਐਮ.ਐਸ ਪ੍ਰੀਖਿਆ ਪਾਸ ਕੀਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।