19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਖੱਤਰੀ ਸਭਾ ਪਠਾਨਕੋਟ ਦੀ ਨਵੀਂ ਨਿਯੁਕਤ ਕਾਰਜਕਾਰਨੀ ਨੇ ਮੰਦਿਰ ਮਾਤਾ ਆਸ਼ਾ ਪੂਰਨੀ ਵਿਖੇ ਟੇਕਿਆ ਮੱਥਾ

ਅਜੀਤ ਡੈਸਕ 14-05-2026
ਪਠਾਨਕੋਟ, 13 ਮਈ (ਸੁਮਿਤ)-ਖੱਤਰੀ ਸਭਾ ਪਠਾਨਕੋਟ ਦੀ ਨਵੀਂ ਨਿਯੁਕਤ ਕਾਰਜਕਾਰਨੀ ਨੇ ਚੇਅਰਮੈਨ ਰੋਮੀ ਵਡੈਹਰਾ ਅਤੇ ਪ੍ਰਧਾਨ ਚੰਦਨ ਮਹਿੰਦਰੂ ਦੀ ਅਗਵਾਈ ਹੇਠ ਮੰਦਿਰ ਮਾਤਾ ਆਸ਼ਾ ਪੂਰਨੀ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਹਿੰਦੂ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਤੇ ਸਭਾ ਦੇ ਸਰਪ੍ਰਸਤ ਸਤੀਸ਼ ਮਹਿੰਦਰੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਮੰਦਿਰ ਪਹੁੰਚਣ 'ਤੇ ਮੰਦਿਰ ਕਮੇਟੀ ਦੇ ਪ੍ਰਧਾਨ ਵਿਨੋਦ ਮਲਹੋਤਰਾ ਨੇ ਸਾਰੇ ਪਦ-ਅਧਿਕਾਰੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ | ਸਭਾ ਦੇ ਮੈਂਬਰਾਂ ਨੇ ਮੰਦਿਰ 'ਚ ਪੂਜਾ-ਅਰਚਨਾ ਕਰਕੇ ਸਮਾਜ ਦੀ ਖ਼ੁਸ਼ਹਾਲੀ, ਆਪਸੀ ਭਾਈਚਾਰੇ ਤੇ ਖੇਤਰ ਦੀ ਤਰੱਕੀ ਲਈ ਅਰਦਾਸ ਕੀਤੀ | ਇਸ ਦੌਰਾਨ ਸਭਾ ਦੇ ਪਦ-ਅਧਿਕਾਰੀਆਂ ਨੇ ਕਿਹਾ ਕਿ ਖੱਤਰੀ ਸਭਾ ਸਮਾਜਿਕ, ਧਾਰਮਿਕ ਤੇ ਲੋਕ-ਹਿਤ ਕਾਰਜਾਂ ਨੂੰ ਅੱਗੇ ਵਧਾਉਣ ਲਈ ਨਿਰੰਤਰ ਕੰਮ ਕਰਦੀ ਰਹੇਗੀ | ਪ੍ਰੋਗਰਾਮ ਦੌਰਾਨ ਮੌਜੂਦ ਮੈਂਬਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਸਭ ਨੇ ਨਵੀਂ ਕਾਰਜਕਾਰਨੀ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |


ਪਿਛਲੀ ਖ਼ਬਰ ਜਨਗਣਨਾ 'ਚ ਦੂਰ ਦਰਾਜ਼ ਡਿਊਟੀ ਲੱਗਣ 'ਤੇ ਅਧਿਆਪਕਾਂ ਵਲੋਂ ਪ੍ਰਦਰਸ਼ਨ <br/> ਅਗਲੀ ਖ਼ਬਰ ਆਕਲੈਂਡ ਪਬਲਿਕ ਸਕੂਲ ਦੀ 12ਵੀਂ ਜਮਾਤ ਦਾ ਨਤੀਜਾ ਰਿਹਾ ਸੌ ਫੀਸਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।