27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਫਤਹਿਗੜ੍ਹ ਚੂੜੀਆਂ ਐੱਸ. ਡੀ. ਐੱਮ. ਦਫ਼ਤਰ ਵਿਖੇ ਦੂਜੇ ਦਿਨ ਵੀ ਕਿਸੇ ਵੀ ਉਮੀਦਵਾਰ ਨੇ ਕਾਗਜ਼ ਦਾਖ਼ਲ ਨਹੀਂ ਕਰਵਾਏ <br/>

ਅਜੀਤ ਡੈਸਕ 15-05-2026
ਫਤਹਿਗੜ੍ਹ ਚੂੜੀਆਂ, 14 ਮਈ (ਐਮ.ਐਸ. ਫੁੱਲ)-ਫਤਹਿਗੜ੍ਹ ਚੂੜੀਆਂ ਸਬ ਡਵੀਜਨ ਦੀ ਐੱੱਸ.ਡੀ.ਐੱਮ. ਡਾ. ਨਵਜੋਤ ਸ਼ਰਮਾ ਨੇ ਦੱਸਿਆ ਕਿ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ 13 ਤੋਂ 16 ਮਈ ਤੱਕ 11 ਤੋਂ 3 ਵਜੇ ਤੱਕ ਵੱਖ -ਵੱਖ ਪਾਰਟੀਆਂ ਦੇ ਉਮੀਦਵਾਰਾਂ ਦੇ ਕਾਗਜ਼ ਦਾਖਲ ਕਰਵਾਏ ਜਾਣੇ ਹਨ | ਉਨ੍ਹਾਂ ਦੱਸਿਆ ਕਿ 18 ਮਈ ਨੂੰ ਕਾਗਜਾਂ ਦੀ ਪੜਤਾਲ ਹੋਵੇਗੀ | 19 ਮਈ ਨੂੰ ਕਾਗਜ਼ ਵਾਪਿਸ ਹੋਣਗੇ ਅਤੇ ਸ਼ਾਮ ਨੂੰ ਫਾਈਨਲ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ | ਡਾ. ਨਵਜੋਤ ਸ਼ਰਮਾ ਨੇ ਦੱਸਿਆ ਕਿ ਫਤਹਿਗੜ੍ਹ ਚੂੜੀਆਂ 'ਚ ਕੁੱਲ 13 ਵਾਰਡਾਂ ਲਈ 17 ਪੋਲਿੰਗ ਬੂਥ ਬਣਾਏ ਗਏ ਹਨ ਅਤੇ ਪੂਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਅੱਜ ਕਾਗਜ ਦਾਖਲੇ ਦੇ ਦੂਜੇ ਦਿਨ ਵੀ ਕਿਸੇ ਵੀ ਉਮੀਦਵਾਰ ਵਲੋਂ ਕੋਈ ਵੀ ਨਾਮਜ਼ਦਗੀ ਕਾਗਜ ਦਾਖਲ ਨਹੀ ਕਰਵਾਏ |

ਪਿਛਲੀ ਖ਼ਬਰ ਦੂਜੇ ਦਿਨ ਵੀ ਕੋਈ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਹੋਈ <br/> ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਸਕੂਲ ਕੰਡਿਆਲ ਦਾ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।