26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਅਮਿਤ ਮੰਟੂ ਵਲੋਂ ਮੁੱਖ ਮੰਤਰੀ ਦੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ

ਅਜੀਤ ਡੈਸਕ 15-05-2026
ਪਠਾਨਕੋਟ, 14 ਮਈ (ਵਿਨੋਦ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਆਬਾਦੀ ਮਨਵਾਲ ਉੱਪਰਲਾ ਤੋਂ ਮੁੱਖ ਮੰਤਰੀ ਯਾਤਰੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਲੋਕਾਂ ਨੂੰ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਿਰ, ਰਾਮ ਤੀਰਥ, ਵਾਹਗਾ ਬਾਰਡਰ ਅਤੇ ਹੋਰ ਤੀਰਥ ਸਥਾਨਾਂ ਦੀ ਹਰ ਤਰ੍ਹਾਂ ਦੀ ਮੁਫ਼ਤ ਯਾਤਰਾ ਦੀ ਸਹੂਲਤ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੋਕ ਹਿਤ ਵਿਚ ਫ਼ੈਸਲੇ ਲੈ ਰਹੇ ਹਨ, ਜਿਸ ਤਹਿਤ ਵਿਧਾਨ ਸਭਾ ਹਲਕਾ ਸੁਜਾਨਪੁਰ ਸਮੇਤ ਪੂਰੇ ਪੰਜਾਬ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਕੀਤੇ ਜਾ ਰਹੇ ਹਨ | ਇਸ ਮੌਕੇ ਤਿ੍ਸ਼ਲਾ ਦੇਵੀ, ਭੂਪੇਂਦਰ ਸਿੰਘ, ਪਵਨ ਸਿੰਘ, ਕਰਨ ਸਿੰਘ, ਜਸਮੀਤ ਸਿੰਘ, ਬੱਬਲੂ, ਦਿਲੀਪ ਸਿੰਘ, ਬਿੱਟੂ ਅਤੇ ਰਾਜ ਕੁਮਾਰ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਯਸ਼ਵੀ ਮਹਾਜਨ ਨੇ ਸੀ.ਬੀ.ਐਸ.ਈ. 12ਵੀਂ ਕਾਮਰਸ ਪ੍ਰੀਖਿਆ ਵਿਚ 97.4 ਫੀਸਦੀ ਅੰਕ ਕੀਤੇ ਪ੍ਰਾਪਤ ਅਗਲੀ ਖ਼ਬਰ ਕੋਰਟ ਮੈਰਿਜ ਦੇ ਮਾਮਲੇ ਨੂੰ ਸੁਲਝਾਉਣ ਗਏ ਸਰਪੰਚ ਤੇ ਉਸ ਦੇ ਪੁੱਤਰ ਦੀ ਕੁੱਟਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।