06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਕੇਂਦਰ ਸਰਕਾਰ ਨੇ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਿਚ ਵਾਧਾ ਕਰ ਕੇ ਆਮ ਲੋਕਾਂ ਨੂੰ ਮਹਿੰਗਾਈ ਦੀ ਭੱਠੀ ਵਿਚ ਝੋਖਿਆ : ਜਾਗੋਵਾਲ <br/>

ਅਜੀਤ ਡੈਸਕ 16-05-2026
ਕਾਹਨੂੰਵਾਨ, 15 ਮਈ (ਨਿਸ਼ਾਨ ਸਿੰਘ ਚਾਹਲ)-ਕੇਂਦਰ ਸਰਕਾਰ ਵਲੋਂ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਜਿੱਥੇ ਆਮ ਲੋਕਾਂ ਨੂੰ ਮਹਿੰਗਾਈ ਦੀ ਭੱਠੀ ਵਿਚ ਝੋਖਿਆ ਹੈ, ਉਥੇ ਕਿਰਸਾਨੀ ਨੂੰ ਵੀ ਝੰਜੋੜ ਕੇ ਰੱਖ ਦਿੱਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਬਜੀਤ ਸਿੰਘ ਜਾਗੋਵਾਲ ਨੇ ਆਪਣੇ ਸਾਥੀਆਂ ਨੰਬਰਦਾਰ ਬਲਵਿੰਦਰ ਸਿੰਘ ਫ਼ੌਜੀ, ਲਖਵਿੰਦਰ ਸਿੰਘ ਅਤੇ ਅਮਰਜੀਤ ਸਿੰਘ ਸਾ. ਪੰਚਾਇਤ ਮੈਂਬਰ ਸਮੇਤ ਕਰਦਿਆਂ ਕਿਹਾ ਕਿ ਕਿਰਸਾਨੀ ਜਿੱਥੇ ਪਿਛਲੇ ਸਮੇ ਤੋਂ ਕੁਦਰਤੀ ਆਫ਼ਤਾਂ ਦੀ ਮਾਰ ਝੱਲ ਰਹੀ ਹੈ, ਉਥੇ ਡੀਜ਼ਲ ਦੀਆਂ ਕੀਮਤਾਂ ਵਧਣ ਕਾਰਨ ਕਿਸਾਨੀ ਨੂੰ ਹੁਣ ਮਹਿੰਗਾਈ ਦੀ ਮਾਰ ਵੀ ਝੱਲਣੀ ਪਵੇਗੀ, ਜਦਕਿ ਇਸ ਤੋਂ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠ ਦੱਬਿਆ ਹੋਇਆ ਕਿਸਾਨ ਖੁਦਕੁਸ਼ੀਆਂ ਰਾਹ ਪਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਧਣ ਦੇ ਨਾਲ ਆਮ ਜਨਤਾ ਤੇ ਬਹੁਤ ਹੀ ਵੱਡਾ ਆਰਥਿਕ ਬੋਝ ਪਵੇਗਾ, ਕਿਉਂਕਿ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਧਣ ਦੇ ਕਾਰਨ ਰੋਜ਼ਮਰਾ ਜ਼ਿੰਦਗੀ ਵਿਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਦੀਆਂ ਕੀਮਤਾਂ ਵੀ ਵਧ ਜਾਣਗੀਆਂ | ਉਨ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਕੋਲੋਂ ਮੰਗ ਕੀਤੀ ਕਿ ਤੇਲ ਦੀਆਂ ਵਧੀਆਂ ਹੋਈਆਂ ਕੀਮਤਾਂ ਵਾਪਸ ਲੈ ਕੇ ਆਮ ਜਨਤਾ ਨੂੰ ਰਾਹਤ ਦਿੱਤੀ ਜਾਵੇ |

ਪਿਛਲੀ ਖ਼ਬਰ ਘਰੇਲੂ ਗੈਸ ਸਿਲੰਡਰ ਸਮੇਂ ਸਿਰ ਨਾ ਮਿਲਣ ਕਰਕੇ ਲੋਕਾਂ 'ਚ ਮਚੀ ਹਾਹਾਕਾਰ ਅਗਲੀ ਖ਼ਬਰ ਬਿਜਲੀ ਬੋਰਡ ਕਰਮਚਾਰੀ ਦਲ ਦੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।