05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਦੋਸਤ ਦੇ ਜੀਜੇ ਨੇ ਸਾਥੀਆਂ ਸਮੇਤ ਨੌਜਵਾਨ ਨੰੂ ਮਾਰੀ ਗੋਲੀ ਤੇ ਤੋੜੀ ਲੱਤ-ਨੌਜਵਾਨ ਗੰਭੀਰ ਜ਼ਖ਼ਮੀ

ਅਜੀਤ ਡੈਸਕ 16-05-2026
ਗੁਰਦਾਸਪੁਰ, 15 ਮਈ (ਚੱਕਰਾਜਾ)-ਸ਼ਹਿਰ ਅੰਦਰ ਮਾਹੌਲ ਉਸ ਵੇਲੇ ਦਹਿਸ਼ਤ ਵਾਲਾ ਹੋ ਗਿਆ, ਜਦੋਂ ਗੁਰਦਾਸਪੁਰ ਤੋਂ ਅੰਮਿ੍ਤਸਰ ਰੋਡ ਸਥਿਤ ਬੱਬਰੀ ਬਾਈਪਾਸ ਤੋਂ ਅੱਗੇ ਗੋਲੀ ਚੱਲਣ ਦੀ ਖ਼ਬਰ ਸ਼ਹਿਰ ਅੰਦਰ ਤੇਜ਼ੀ ਨਾਲ ਫੈਲ ਗਈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਥਾਰ ਗੱਡੀ 'ਤੇ ਸਵਾਰ ਹੋ ਕੇ ਆਏ ਕੁੱਝ ਲੋਕਾਂ ਵਲੋਂ ਮੋਟਰਸਾਈਕਲ ਸਵਾਰ ਨੰੂ ਗੋਲੀ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਨੰੂ ਇਲਾਜ ਲਈ ਸਿਵਲ ਹਸਪਤਾਲ ਵਿਖੇ ਸੜਕ ਸੁਰੱਖਿਆ ਫੋਰਸ ਵਲੋਂ ਪਹੁੰਚਾਇਆ ਗਿਆ | ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ 35 ਸਾਲਾ ਨੌਜਵਾਨ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਜਦੋਂ ਉਹ ਬੱਬਰੀ ਬਾਈਪਾਸ ਤੋਂ ਅੱਗੇ ਸੁਖਜਿੰਦਰ ਸਕੂਲ ਨੇੜੇ ਪਹੁੰਚਿਆ ਤਾਂ ਪਿੱਛੋਂ ਆ ਰਹੀ ਥਾਰ ਗੱਡੀ ਵਲੋਂ ਟੱਕਰ ਮਾਰ ਕੇ ਸੜਕ 'ਤੇ ਸੁੱਟ ਦਿੱਤਾ ਗਿਆ | ਉਸ ਨੇ ਦੱਸਿਆ ਕਿ ਕਾਰ ਵਿਚੋਂ ਉਸ ਦੇ ਦੋਸਤ ਦਾ ਜੀਜਾ ਜੋ ਕਿ ਠੀਕਰੀਵਾਲ ਦਾ ਰਹਿਣ ਵਾਲਾ ਹੈ ਅਤੇ 4-5 ਹੋਰ ਵਿਅਕਤੀ ਉੱਤਰੇ ਅਤੇ ਉਸ ਨੰੂ ਗੋਲੀ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ | ਉਸ ਨੇ ਦੱਸਿਆ ਕਿ ਗੋਲੀ ਮਾਰਨ ਤੋਂ ਬਾਅਦ ਉਕਤ ਵਲੋਂ ਉਸ ਨਾਲ ਕੁੱਟਮਾਰ ਕੀਤੀ ਗਈ ਅਤੇ ਉਸ ਦੀ ਲੱਤ ਵੀ ਤੋੜ ਦਿੱਤੀ ਗਈ | ਉਸ ਨੇ ਦੱਸਿਆ ਕਿ ਉਸ ਦੇ ਦੋਸਤ ਦੇ ਜੀਜੇ ਵਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਸ ਵਾਰਦਾਤ ਨੰੂ ਅੰਜਾਮ ਦਿੱਤਾ ਗਿਆ ਹੈ | ਮੌਕੇ 'ਤੇ ਪਹੁੰਚੇ ਡੀ.ਐਸ.ਪੀ ਸਹਿਬਾਜ ਸਿੰਘ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਛਾਣਬੀਣ ਕਰ ਰਹੀ ਹੈ ਅਤੇ ਜਲਦ ਦੋਸ਼ੀ ਪੁਲਿਸ ਦੀ ਹਿਰਾਸਤ 'ਚ ਹੋਣਗੇ |
ਪਿਛਲੀ ਖ਼ਬਰ ਗੁਰਦਾਸਪੁਰ ਪੁਲਿਸ ਵਲੋਂ ਡਕੈਤੀ ਦੀ ਯੋਜਨਾ ਨਾਕਾਮ ਅਗਲੀ ਖ਼ਬਰ ਘਰੇਲੂ ਗੈਸ ਸਿਲੰਡਰ ਸਮੇਂ ਸਿਰ ਨਾ ਮਿਲਣ ਕਰਕੇ ਲੋਕਾਂ 'ਚ ਮਚੀ ਹਾਹਾਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।