ਬਟਾਲਾ, 15 ਮਈ (ਸਤਿੰਦਰ ਸਿੰਘ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਐਲਾਨੇ ਚੋਣ ਪ੍ਰੋਗਰਾਮ ਅਨੁਸਾਰ ਬਟਾਲਾ ਨਗਰ ਨਿਗਮ ਦੀ ਚੋਣਾਂ 26 ਮਈ ਨੂੰ ਹੋਣਗੀਆਂ | ਇਸ ਸਬੰਧੀ ਐੱਸ.ਡੀ.ਐੱਮ.-ਕਮ-ਰਿਟਰਨਿੰਗ ਅਫਸਰ ਬਟਾਲਾ ਸਾਰੰਗਪ੍ਰੀਤ ਸਿੰਘ ਨੇ ਦੱਸਿਆ ਕਿ ਕਮਿਸ਼ਨ ਵਲੋਂ ਐਲਾਨੇ ਗਏ ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀਆਂ ਭਰਨ ਦੇ ਅੱਜ ਤੀਜੇ ਦਿਨ 6 ਉਮੀਦਵਾਰਾਂ ਵਲੋਂ ਪੱਤਰ ਭਰੇ ਗਏ | ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ ਅੱਜ 16 ਮਈ ਹੈ | ਪੱਤਰਾਂ ਦੀ ਜਾਂਚ 18 ਮਈ ਨੂੰ ਹੋਵੇਗੀ ਤੇ ਵਾਪਸ ਲੈਣ ਦੀ ਆਖਰੀ ਮਿਤੀ 19 ਮਈ ਦੁਪਹਿਰ 3 ਵਜੇ ਤੱਕ ਹੈ | ਉਨ੍ਹਾਂ ਅੱਗੇ ਦੱਸਿਆ ਕਿ ਵੋਟਾਂ 26 ਮਈ ਦਿਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ ਅਤੇ ਗਿਣਤੀ 29 ਮਈ ਨੂੰ ਸਥਾਪਿਤ ਗਿਣਤੀ ਕੇਂਦਰ 'ਤੇ ਕੀਤੀ ਜਾਵੇਗੀ |