05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਰਕਾਰ ਨਗਰ ਕੌਂਸਲ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ-ਪਾਹੜਾ

ਅਜੀਤ ਡੈਸਕ 16-05-2026
ਗੁਰਦਾਸਪੁਰ, 15 ਮਈ (ਗੁਰਪ੍ਰਤਾਪ ਸਿੰਘ)-ਮੰਗਾਂ ਨੂੰ ਲੈ ਕੇ ਪਿਛਲੇ 10 ਦਿਨਾਂ ਤੋਂ ਹੜਤਾਲ 'ਤੇ ਬੈਠੇ ਨਗਰ ਕੌਂਸਲ ਕਰਮਚਾਰੀਆਂ ਦਾ ਸਮਰਥਨ ਕਰਨ ਲਈ ਅੱਜ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਵੀ ਮੌਕੇ 'ਤੇ ਪਹੰੁਚੇ, ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਕਰਮਚਾਰੀਆਂ ਦੀਆਂ ਮੰਗਾਂ ਨੂੰ ਤੁਰੰਤ ਪੂਰੀਆਂ ਕਰਕੇ, ਹੜਤਾਲ ਖ਼ਤਮ ਕਰਵਾਉਣ ਦੀ ਅਪੀਲ ਕੀਤੀ | ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ 2022 ਦੀਆਂ ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਸੱਤਾ 'ਚ ਆਈ ਤਾਂ ਇਕ ਵੀ ਕਰਮਚਾਰੀ ਨੂੰ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ | ਇਸ ਆਧਾਰ 'ਤੇ ਉਨ੍ਹਾਂ ਨੇ ਲੋਕਾਂ ਤੋਂ ਸੱਤਾ 'ਚ ਆਉਣ ਦਾ ਇਕ ਮੌਕਾ ਮੰਗਿਆ ਸੀ ਤੇ ਇਸੇ ਤਰ੍ਹਾਂ ਉਨ੍ਹਾਂ ਨੇ ਕਈ ਹੋਰ ਵਾਅਦੇ ਕਰਕੇ ਲੋਕਾਂ ਤੋਂ ਵੋਟਾਂ ਲਈਆਂ ਸਨ, ਜਿਨ੍ਹਾਂ ਨੂੰ ਪੂਰਾ ਕਰਨ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਅਸਫਲ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਗੁਰਦਾਸਪੁਰ ਨਗਰ ਕੌਂਸਲ 'ਚ ਆਪਣੀ ਹਾਰ ਦਿਖਾਈ ਦੇ ਰਹੀ ਸੀ | ਜਿਸ ਕਾਰਨ ਨਗਰ ਕੌਂਸਲ ਚੋਣਾਂ ਮੁਲਤਵੀ ਕਰ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵਿਧਾਨ ਸਭਾ 'ਚ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਮੁੱਦਾ ਉਠਾਇਆ ਸੀ | ਇਸ ਤੋਂ ਇਲਾਵਾ ਕਾਂਗਰਸ ਪਾਰਟੀ ਨੇ ਸਰਕਾਰ ਨੂੰ ਪੇਸ਼ਕਸ਼ ਕੀਤੀ ਸੀ ਕਿ ਵਿਧਾਇਕਾਂ ਦੀਆਂ ਤਨਖ਼ਾਹਾਂ ਰੋਕ ਕੇ ਪਹਿਲਾਂ ਕਰਮਚਾਰੀਆਂ ਨੂੰ ਤਨਖ਼ਾਹਾਂ ਦਿੱਤੀਆਂ ਜਾਣ | ਪਰ ਸਰਕਾਰ ਕਰਮਚਾਰੀਆਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪਿਛਲੇ 10 ਦਿਨਾਂ ਤੋਂ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ 'ਚ ਕੂੜੇ ਦੇ ਢੇਰ ਲੱਗੇ ਹਨ | ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਜਾਇਜ਼ ਹਨ, ਸਰਕਾਰ ਨੂੰ ਇਨ੍ਹਾਂ ਮੰਗਾਂ ਨੂੰ ਤੁਰੰਤ ਪੂਰਾ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਪਿਛਲੇ ਦਸ ਦਿਨਾਂ ਤੋਂ ਹੜਤਾਲ 'ਤੇ ਹਨ | ਜਿਸ ਕਾਰਨ ਸ਼ਹਿਰ ਵਿਚ ਹਰ ਪਾਸੇ ਕੂੜਾ ਹੈ | ਸਰਕਾਰ ਅਤੇ ਇਸ ਦੇ ਪ੍ਰਤੀਨਿਧੀ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੇ ਹਨ |
ਪਿਛਲੀ ਖ਼ਬਰ ਡਾ: ਹਰੀਦੇਵ ਕਲੀਨਿਕ ਪੁੱਜੇ ਸੰਤ ਗੁਰੂ ਰਘੁਬੀਰ ਦਾਸ ਜੀ ਮਹਾਰਾਜ ਨੇ ਸੰਗਤਾਂ ਨੂੰ ਨਿਹਾਲ ਕੀਤਾ ਅਗਲੀ ਖ਼ਬਰ ਕੈਰੀਅਰ ਕਾਊਾਸਲਿੰਗ ਸੈਸ਼ਨ ਨੇ ਵਿਦਿਆਰਥੀਆਂ 'ਚ ਜਗਾਇਆ ਨਵਾਂ ਆਤਮ ਵਿਸ਼ਵਾਸ ਤੇ ਉਮੀਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।