04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਧਾਰੀਵਾਲ ਨਗਰ ਕੌਂਸਲ ਚੋਣਾਂ ਜਿੱਤ ਕੇ ਅਕਾਲੀ ਦਲ ਆਪਣੀ ਕਮੇਟੀ ਬਣਾਏਗਾ : ਮਾਹਲ

ਅਜੀਤ ਡੈਸਕ 16-05-2026
ਧਾਰੀਵਾਲ, 15 ਮਈ (ਸਵਰਨ ਸਿੰਘ)-ਨਗਰ ਕੌਂਸਲ ਧਾਰੀਵਾਲ ਦੀਆਂ ਚੋਣਾਂ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਸ਼ਹਿਰ ਅੰਦਰ ਆਪਣੀ ਕਮੇਟੀ ਬਣਾਏਗਾ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਕੀਤਾ | ਉਨ੍ਹਾਂ ਕਿਹਾ ਕਿ ਧਾਰੀਵਾਲ ਦੀਆਂ 13 ਵਾਰਡਾਂ 'ਚੋਂ ਅੱਜ ਮਜ਼ਬੂਤ 8 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਕਰਵਾਈਆਂ ਗਈਆਂ ਹਨ ਤੇ ਬਾਕੀ ਦੀਆਂ ਨਾਮਜ਼ਦਗੀਆਂ ਕਰਵਾ ਕੇ ਅਕਾਲੀ ਦਲ ਚੋਣ ਮੈਦਾਨ ਵਿਚ ਉਤਰੇਗਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਰੌਣਕੀ ਰਾਮ ਦੀ ਅਗਵਾਈ ਵਿਚ ਜਸਪਾਲ ਸਿੰਘ ਨੂੰ ਅਕਾਲੀ ਦਲ ਐੱਸ.ਸੀ. ਵਿੰਗ ਧਾਰੀਵਾਲ ਸ਼ਹਿਰੀ ਦਾ ਪ੍ਰਧਾਨ ਬਣਾਇਆ ਗਿਆ, ਜਿਸ ਨੂੰ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਸਿਰੋਪਾਓ ਪਾ ਕੇ ਐੱਸ.ਸੀ. ਵਿੰਗ ਪ੍ਰਧਾਨ ਐਲਾਨਿਆ | ਇਸ ਮੌਕੇ ਗੁਰਇਕਰਾਲ ਸਿੰਘ ਮਾਹਲ ਨੇ ਕਿਹਾ ਕਿ ਧਾਰੀਵਾਲ ਸ਼ਹਿਰ ਦੀਆਂ ਗਲੀਆਂ ਦਾ ਬਹੁਤ ਮਾੜਾ ਹਾਲ ਹੈ ਅਤੇ ਵਿਕਾਸ ਪੱਖ ਤੋਂ ਵੀ ਸ਼ਹਿਰ ਪਛੜਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਜਿੱਤ ਕੇ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਕਰਵਾਇਆ ਜਾਵੇਗਾ | ਇਸ ਮੌਕੇ ਅਕਾਲੀ ਦਲ ਐੱਸ.ਸੀ. ਵਿੰਗ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਰੌਣਕੀ ਰਾਮ, ਅਕਾਲੀ ਦਲ ਸਲਾਹਕਾਰ ਜ਼ੋਨ ਰਣੀਆਂ, ਦਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਸਿਕੰਦਰ ਸਿੰਘ ਸੰਘਰ, ਸਾਲੂ ਧਾਰੀਵਾਲ, ਦਲਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੁਰਜੀਤ ਸਿੰਘ ਘੁੰਮਣ ਮੈਮੋਰੀਅਲ ਹਾਈ ਸਕੂਲ ਕਲੇਰ ਕਲਾਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਪਾਬੰਦੀਸ਼ੁਦਾ ਜੁਗਾੜੂ ਰੇਹੜੀਆਂ ਬਣਾਉਣ ਤੇ ਵੇਚਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।