ਹਰਚੋਵਾਲ, 15 ਮਈ (ਢਿੱਲੋਂ, ਭਾਮ)-ਸਿਹਤ ਮਹਿਕਮੇ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਗੁਰੂ ਰਾਮਦਾਸ ਮਾਡਰਨ ਸਕੂਲ ਖੁਜਾਲਾ ਵਿਚ ਸਿਹਤ ਮਹਿਕਮੇ ਦੇ ਕਰਮਚਾਰੀਆਂ ਵਲੋਂ ਡਰਾਈ ਡੇਅ ਹਫ਼ਤਾ ਮਨਾਇਆ ਗਿਆ | ਇਸ ਵਿਚ ਪਹੁੰਚੇ ਕਮਿਊਨਿਟੀ ਹੈਲਥ ਅਫ਼ਸਰ ਆਸੂ ਰਾਣੀ ਤੇ ਬਲਜੀਤ ਸਿੰਘ ਹੈਲਥ ਵਰਕਰ ਨੇ ਬੱਚਿਆਂ ਨੂੰ ਹਰ ਹਫ਼ਤੇ ਦੇ ਸ਼ੁਕਰਵਾਰ ਡਰਾਈ ਡੇਅ ਮਨਾਉਣ ਸਬੰਧੀ ਜਾਣਕਾਰੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਹਰ ਸ਼ੁੱਕਰਵਾਰ ਡੇਂਗੂ ਤੋਂ ਬਚਣ ਲਈ ਆਪਣੇ ਘਰ ਵਿਚ ਖੜੇ ਪਾਣੀ, ਗਮਲਿਆਂ ਵਿਚ ਪਾਣੀ ਤੇ ਕੂਲਰਾਂ ਨੂੰ ਸਾਫ਼ ਕੀਤਾ ਜਾਵੇ ਤਾਂ ਜੋ ਡੇਂਗੂ ਦੇ ਲਾਰਵੇ ਤੋਂ ਬਚਿਆ ਜਾ ਸਕੇ | ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਹਰ ਸ਼ੁਕਰਵਾਰ ਡਰਾਈ ਡੇਅ ਮਨਾਉਣਾ ਚਾਹੀਦਾ ਹੈ, ਜਿਸ ਨਾਲ ਅਨੇਕਾਂ ਹੀ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ | ਇਸ ਮੌਕੇ ਪਿ੍ੰਸੀਪਲ ਪਵਨਬੀਰ ਕੌਰ, ਰਾਜਬੀਰ ਕੌਰ, ਬਲਜੀਤ ਕੌਰ, ਮਨਦੀਪ ਕੌਰ, ਰਵਿੰਦਰ ਕੌਰ, ਗੁਰਮਨਦੀਪ ਕੌਰ ਆਦਿ ਸਟਾਫ਼ ਹਾਜ਼ਰ ਸਨ |