04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਬਾਬਾ ਸ੍ਰੀ ਚੰਦ ਸੀਨੀ.ਸੈਕੰ.ਸਕੂਲ ਗਾਹਲੜੀ ਦਾ 12ਵੀਂ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 16-05-2026
ਗੁਰਦਾਸਪੁਰ, 15 ਮਈ (ਚੱਕਰਾਜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚੋਂ ਬਾਬਾ ਸ੍ਰੀ ਚੰਦ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਗਾਹਲੜੀ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਦੇ ਪਿ੍ੰਸੀਪਲ ਸਿਮਰਜੀਤ ਕੌਰ ਨੇ ਦੱਸਿਆ ਕਿ ਮੈਡੀਕਲ, ਨਾਨ ਮੈਡੀਕਲ ਗਰੁੱਪ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ 89 ਫ਼ੀਸਦੀ ਨਾਲ ਪਹਿਲਾ, ਸ਼ਰਨਪ੍ਰੀਤ ਕੌਰ ਨੇ 88 ਫ਼ੀਸਦੀ ਨਾਲ ਦੂਜਾ ਤੇ ਕੋਮਲਪ੍ਰੀਤ ਕੌਰ ਤੇ ਰਾਜਵੀਰ ਕੌਰ ਨੇ 86 ਫ਼ੀਸਦੀ ਤੀਜਾ, ਮਨਪ੍ਰੀਤ ਕੌਰ ਤੇ ਮਾਹੀ ਨੇ 85 ਫ਼ੀਸਦੀ ਨਾਲ ਚੌਥਾ ਸਥਾਨ ਹਾਸਲ ਕੀਤਾ | ਜਦੋਂ ਕਿ ਆਰਟਸ ਗਰੁੱਪ ਵਿਚੋਂ ਪ੍ਰੀਆ ਦੇਵੀ ਨੇ 86 ਫ਼ੀਸਦੀ ਨਾਲ ਪਹਿਲਾ, ਰਾਜਵੀਰ ਕੌਰ ਤੇ ਪ੍ਰਭਨੂਰ ਕੌਰ ਨੇ 85 ਫ਼ੀਸਦੀ ਨਾਲ ਦੂਜਾ ਅਤੇ ਹਰਸ਼ਪ੍ਰੀਤ ਕੌਰ ਨੇ 84 ਫ਼ੀਸਦੀ ਨਾਲ ਤੀਜਾ ਸਥਾਨ ਹਾਸਲ ਕੀਤਾ | ਬਾਕੀ ਸਾਰੀਆਂ ਵਿਦਿਆਰਥਣਾਂ ਨੇ 78 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਸਕੂਲ ਦੇ ਰਸੀਵਰ ਐਸ.ਡੀ.ਐਮ ਕਲਾਨੌਰ ਨੇ ਇਸ ਸ਼ਾਨਦਾਰ ਨਤੀਜੇ ਲਈ ਸਕੂਲ ਪਿ੍ੰਸੀਪਲ, ਸਟਾਫ਼, ਵਿਦਿਆਰਥਣਾਂ ਤੇ ਮਾਪਿਆਂ ਨੰੂ ਵਧਾਈ ਦਿੱਤੀ ਅਤੇ ਉਨ੍ਹਾਂ ਨੰੂ ਉੱਜਵਲ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਐਸ.ਡੀ ਕਾਲਜੀਏਟ ਦੀਆਂ ਹੋਣਹਾਰ ਵਿਦਿਆਰਥਣਾਂ ਦਾ 12ਵੀਂ ਦੇ ਨਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ 10ਵੀਂ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਾਬਲੇ-ਤਾਰੀਫ਼ : ਡੀ.ਈ.ਓ. ਪਰਮਜੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।