04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਖਾਲਸਾ ਕਾਲਜ ਗੁਰਦਾਸਨੰਗਲ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸਾਨਦਾਰ

ਅਜੀਤ ਡੈਸਕ 16-05-2026
ਧਾਰੀਵਾਲ, 15 ਮਈ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਪਿ੍ੰਸੀਪਲ ਡਾ. ਗੁਰਜੀਤ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਦਾ 10+2 ਜਮਾਤ ਦਾ ਨਤੀਜਾ ਬਹੁਤ ਵਧੀਆ ਰਿਹਾ | ਪਿ੍ੰਸੀਪਲ ਡਾ. ਗੁਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ 10+2 ਦੇ ਨਤੀਜੇ 'ਚ ਸਕੂਲ ਦੇ ਸਾਇੰਸ ਗਰੁੱਪ ਵਿਚੋਂ ਹਰਗੁਨਤਾਸ਼ ਸਿੰਘ ਨੇ 94 ਫ਼ੀਸਦੀ ਨੰਬਰ ਲੈ ਕੇ ਕਾਲਜ 'ਚੋਂ ਪਹਿਲਾ, ਏਕਮਜੋਤ ਸਿੰਘ ਨੇ 89.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਤੇ ਅਮਾਨਤਬੀਰ ਕੌਰ ਤੇ ਗੁਰਜੋਤ ਸਿੰਘ ਨੇ ਕ੍ਰਮਵਾਰ 88.6 ਤੇ 88.4 ਪ੍ਰਤੀਸ਼ਤ ਨੰਬਰ ਲੈ ਕੇ ਤੀਜਾ, ਕਾਮਰਸ 'ਚੋਂ ਸੁਨੇਹਾ ਭਗਤ, ਪ੍ਰਭਜੋਤ ਕੌਰ, ਸ਼ਿਵਮਦੀਪ ਸਿੰਘ ਨੇ 83 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਸੁਪਨਦੀਪ ਸਿੰਘ ਨੇ 82 ਫ਼ੀਸਦੀ ਨੰਬਰ ਲੈ ਕੇ ਦੂਜਾ ਤੇ ਠਾਕੁਰ ਸੂਰਯਸ਼ ਸਿੰਘ ਨੇ 80 ਫ਼ੀਸਦੀ ਅੰਕ ਲੈ ਕੇ ਤੀਜਾ, ਆਰਟਸ ਵਿਚੋਂ ਪ੍ਰਗਤੀ ਨੇ 84 ਫ਼ੀਸਦੀ, ਮਾਨਵ ਨੇ 82 ਫ਼ੀਸਦੀ ਤੇ ਸੁਖਮਨਬੀਰ ਸਿੰਘ 80 ਫ਼ੀਸਦੀ ਨੰਬਰ ਲੈ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਡਾ. ਗੁਰਜੀਤ ਸਿੰਘ ਨੇ ਚੰਗੇ ਨੰਬਰ ਲੈ ਕੇ ਕਾਲਜ ਦਾ ਨਾਂਅ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਸ਼੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵੈਰੋਨੰਗਲ ਦੀ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਐਫ.ਸੀ. ਵਰਮਾ ਆਦਰਸ਼ ਸਕੂਲ ਦੀ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।