03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

'ਵਰਸਿਟੀ ਕਾਲਜ ਦੇ ਵਿਦਿਆਰਥੀਆਂ ਵਲੋਂ ਬੀ. ਐੱਸ. ਸੀ. ਫੈਸ਼ਨ ਡਿਜਾਇਨਿੰਗ ਦੇ ਨਤੀਜਿਆਂ 'ਚ ਮਾਰੀਆਂ ਮੱਲਾਂ

ਅਜੀਤ ਡੈਸਕ 16-05-2026
ਕਲਾਨੌਰ, 15 ਮਈ (ਪੁਰੇਵਾਲ)-ਸਥਾਨਕ ਸ਼ਹੀਦ ਲਛਮਣ ਸਿੰਘ ਧਾਰੋਵਾਲੀ ਯੂਨੀਵਰਸਿਟੀ ਕਾਲਜ ਦੇ ਵਿਦਿਆਰਥੀ ਪਿ੍ੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਦੀ ਅਗਵਾਈ 'ਚ ਵਿੱਦਿਆ ਦੇ ਖੇਤਰ 'ਚ ਨਿਰੰਤਰ ਮੱਲ੍ਹਾਂ ਮਾਰ ਰਹੇ ਹਨ ਅਤੇ ਕਾਲਜ ਦੇ ਵਿਦਿਆਰਥੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਨਤੀਜਿਆਂ 'ਚ ਮੈਰਿਟ ਪੁਜੀਸ਼ਨਾਂ ਹਾਸਲ ਕਰ ਕੇ ਕਾਲਜ, ਇਲਾਕੇ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕਰ ਰਹੇ ਹਨ | ਪਿ੍ੰ. ਅੱਤਰੀ ਨੇ ਦੱਸਿਆ ਕਿ ਬੀ.ਐਸ.ਸੀ. ਫੈਸ਼ਨ ਡਿਜ਼ਾਇਨਿੰਗ ਸਮੈਸਟਰ ਪਹਿਲੇ ਦੀ ਵਿਦਿਆਰਥਣ ਪਰਵੀਨ ਕੌਰ ਅਤੇ ਸੰਦੀਪ ਕੌਰ ਨੇ 7.26 ਐੱਸ.ਜੀ.ਪੀ.ਏ. ਨਾਲ ਕਾਲਜ 'ਚੋਂ ਪਹਿਲਾ, ਪਲਕਪ੍ਰੀਤ ਨੇ 6.43 ਐੱਸ. ਜੀ. ਪੀ. ਏ. ਨਾਲ ਦੂਸਰਾ ਅਤੇ ਮਨਦੀਪ ਕੌਰ ਤੇ ਅਨਮੋਲਪ੍ਰੀਤ ਕੌਰ ਨੇ 6.26 ਐੱਸ.ਜੀ.ਪੀ.ਏ. ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਨੇ ਸੰਬੰਧਤ ਵਿਭਾਗ ਦੇ ਪ੍ਰੋ. ਨਵਦੀਪ ਕੌਰ, ਪ੍ਰੋ. ਵਰਿੰਦਰ ਕੌਰ ਅਤੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਕਿ ਸਟਾਫ਼ ਦੀ ਮਿਹਨਤ ਸਦਕਾ ਕਾਲਜ ਦੇ ਵਿਦਿਆਰਥੀ ਭਵਿੱਖ 'ਚ ਵੀ ਮੈਰਿਟ ਪੁਜੀਸ਼ਨਾਂ ਹਾਸਲ ਕਰ ਕੇ ਕਾਲਜ ਦਾ ਨਾਂਅ ਰੌਸ਼ਨ ਕਰਦੇ ਰਹਿਣਗੇ | ਉਨ੍ਹਾਂ ਕਾਲਜ ਦੇ ਹੋਰਨਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੁਸਤਕਾਂ ਪੜ੍ਹਨ ਅਤੇ ਜ਼ਿੰਦਗੀ 'ਚ ਮਿਹਨਤ ਕਰਨ ਲਈ ਪ੍ਰੇਰਿਆ |
ਪਿਛਲੀ ਖ਼ਬਰ ਸੇਂਟ ਸੋਲਜ਼ਰ ਮਾਡਰਨ ਸਕੂਲ ਬਟਾਲਾ ਦੀ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਗੁਰੂ ਰਾਮਦਾਸ ਅਕੈਡਮੀ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।