ਗੁਰਦਾਸਪੁਰ, 15 ਮਈ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਪਿਛਲੇ ਕਈ ਦਿਨਾਂ ਤੋਂ ਹੜਤਾਲ ਚੱਲ ਰਹੀ ਹੈ, ਜਿਸ ਨਾਲ ਸ਼ਹਿਰ ਅੰਦਰ ਸਫ਼ਾਈ ਦਾ ਮਾੜਾ ਹਾਲ ਹੋਇਆ ਪਿਆ ਹੈ, ਇਸ ਨਾਲ ਬਿਮਾਰੀਆਂ ਫੈਲਣ ਦਾ ਵੀ ਖ਼ਦਸ਼ਾ ਬਣਿਆ ਹੈ | ਹੋਰ ਤੇ ਹੋਰ ਲੋਕਾਂ ਦਾ ਸ਼ਹਿਰ ਵਿਚੋਂ ਲੰਘਣਾ ਮੁਸ਼ਕਿਲ ਹੋਇਆ ਪਿਆ ਹੈ | ਇਸ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਹਲਕਾ ਦੀਨਾਨਗਰ ਦੇ ਇੰਚਾਰਜ ਤੇ ਪੰਜਾਬ ਦੇ ਮੀਤ ਪ੍ਰਧਾਨ ਕਮਲਜੀਤ ਚਾਵਲਾ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਨੇ ਅਣਮਿਥੇ ਸਮੇਂ ਲਈ ਹੜਤਾਲ ਕੀਤੀ ਹੈ | ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਰਹੀ | ਜਿਸ ਨਾਲ ਸ਼ਹਿਰ ਅੰਦਰ ਸਫ਼ਾਈ ਦਾ ਮੰਦਾ ਹਾਲ ਹੋਇਆ ਪਿਆ ਹੈ | ਕਮਲਜੀਤ ਚਾਵਲਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਮੰਨ ਕੇ ਫ਼ੌਰੀ ਪੱਕਾ ਕੀਤਾ ਜਾਵੇ, ਜਿਸ ਨਾਲ ਸਫ਼ਾਈ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਸਕੇ |