01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪਠਾਨਕੋਟ ਪੁਲਿਸ ਵਲੋਂ ਨਸ਼ੇ ਦੀ ਲਤ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਕੀਤਾ ਮਾਮਲਾ ਦਰਜ

ਅਜੀਤ ਡੈਸਕ 16-05-2026
ਪਠਾਨਕੋਟ, 15 ਮਈ (ਵਿਨੋਦ)-ਡਵੀਜ਼ਨ ਨੰਬਰ-2 ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਤਹਿਤ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮਾਂ ਦੀ ਪਹਿਚਾਣ ਸੈਮ ਪੁੱਤਰ ਸੁਸ਼ੀਲ ਵਾਸੀ ਸੁੰਦਰ ਨਗਰ ਅਤੇ ਭਾਰਤ ਕਲਸੀ ਪੁੱਤਰ ਅਨਿਲ ਕਲਸੀ ਵਾਸੀ ਪ੍ਰੀਤ ਨਗਰ, ਪਠਾਨਕੋਟ ਵਜੋਂ ਹੋਈ ਹੈ | ਰਿਪੋਰਟਾਂ ਅਨੁਸਾਰ ਏ.ਐਸ.ਆਈ. ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਇਕ ਪੁਲਿਸ ਪਾਰਟੀ ਪ੍ਰੀਤ ਨਗਰ, ਮੁਹੱਲਾ ਰਾਮਪੁਰ ਤੇ ਭਦਰੋਆ ਇਲਾਕਿਆਂ ਵਿਚ ਗਸ਼ਤ ਕਰ ਰਹੀ ਸੀ ਕਿ ਗਸ਼ਤ ਦੌਰਾਨ ਉਹ ਆਬਕਾਰੀ ਵਿਭਾਗ ਦੇ ਦਫ਼ਤਰ ਤੋਂ ਥੋੜ੍ਹੀ ਦੂਰੀ 'ਤੇ ਪਹੁੰਚੇ ਜਦੋਂ ਉਨ੍ਹਾਂ ਨੇ ਦੋ ਨੌਜਵਾਨਾਂ ਨੂੰ ਆਪਣੇ ਵੱਲ ਆਉਂਦੇ ਦੇਖਿਆ, ਪੁਲਿਸ ਨੂੰ ਦੇਖ ਕੇ ਉਨ੍ਹਾਂ ਦੀਆਂ ਹਰਕਤਾਂ ਸ਼ੱਕੀ ਲੱਗੀਆਂ, ਜਿਸ ਕਾਰਨ ਉਨ੍ਹਾਂ ਨੂੰ ਰੋਕ ਕੇ ਪੁੱਛਗਿੱਛ ਕਰਨ ਲਈ ਕਿਹਾ ਗਿਆ | ਪੁੱਛਗਿੱਛ ਦੌਰਾਨ ਦੋਵਾਂ ਨੌਜਵਾਨਾਂ ਨੇ ਆਪਣੇ ਨਾਮ ਤੇ ਪਤੇ ਦੱਸੇ ਅਤੇ ਨਸ਼ੇ ਦੇ ਆਦੀ ਹੋਣ ਦੀ ਗੱਲ ਕਬੂਲ ਕੀਤੀ ਅਤੇ ਨਸ਼ੇ ਦੀ ਲਤ ਕਾਰਨ ਉਨ੍ਹਾਂ ਦੀ ਹਾਲਤ ਅਸਧਾਰਨ ਸੀ | ਇਸ ਤੋਂ ਬਾਅਦ ਪੁਲਿਸ ਨੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਦੋਵਾਂ ਵਿਅਕਤੀਆਂ ਦਾ ਨਸ਼ਾ ਟੈਸਟ ਕਰਵਾਇਆ ਤਾਂ ਜੋ ਉਨ੍ਹਾਂ ਦੇ ਨਸ਼ੇ ਦੀ ਲਤ ਦੀ ਪੁਸ਼ਟੀ ਕੀਤੀ ਜਾ ਸਕੇ | ਸਕਾਰਾਤਮਿਕ ਟੈਸਟ ਦੇ ਨਤੀਜੇ ਮਿਲਣ 'ਤੇ ਪੁਲਿਸ ਨੇ ਉਨ੍ਹਾਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ |
ਪਿਛਲੀ ਖ਼ਬਰ ਐਸ.ਐਮ.ਡੀ.ਆਰ.ਐਸ.ਡੀ. ਸਕੂਲ ਨੇ 12ਵੀਂ ਜਮਾਤ ਦੇ ਨਤੀਜਿਆਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੀ 12ਵੀਂ ਜਮਾਤ ਦਾ ਨਤੀਜਾ ਰਿਹਾ 100 ਫੀਸਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।