ਪਠਾਨਕੋਟ, 15 ਮਈ (ਸੰਧੂ)-ਐਸ.ਐਮ.ਡੀ.ਆਰ.ਐਸ.ਡੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਨੇ 12ਵੀਂ ਜਮਾਤ ਦੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਫੈਕਲਟੀਆਂ 'ਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਸਾਇੰਸ ਸਟਰੀਮ ਵਿਚ ਵੇਦਾਂਤ ਜੈਨ ਨੇ 94 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਪ੍ਰਨੀਤ ਤੇ ਵੀ. ਮੁਗੁੰਡਨ ਨੇ 87 ਫੀਸਦੀ ਅੰਕ ਪ੍ਰਾਪਤ ਕੀਤੇ, ਜਦੋਂ ਕਿ ਸੌਰਵ ਨੇ 83 ਫੀਸਦੀ ਅੰਕ ਪ੍ਰਾਪਤ ਕੀਤੇ | ਸਵਯਮ ਨੇ ਕਾਮਰਸ ਸਟਰੀਮ 'ਚ 92 ਫੀਸਦੀ ਅੰਕ ਪ੍ਰਾਪਤ ਕਰਕੇ ਟਾਪ ਕੀਤਾ | ਦਿਵਾਂਸ਼ੂ ਨੇ 83 ਫੀਸਦੀ ਅੰਕ ਪ੍ਰਾਪਤ ਕੀਤੇ ਤੇ ਕਿ੍ਤਿਕਾ ਤੇ ਸੁਕੂਨ ਨੇ 81 ਫੀਸਦੀ ਅੰਕ ਪ੍ਰਾਪਤ ਕੀਤੇ | ਆਰਟਸ ਸਟਰੀਮ 'ਚ ਸਮਰੀਤ ਨੇ 80 ਫੀਸਦੀ, ਧਨੰਧਾ ਨੇ 76 ਫੀਸਦੀ ਤੇ ਰਜਨੀ ਨੇ 73 ਫੀਸਦੀ ਅੰਕ ਪ੍ਰਾਪਤ ਕੀਤੇ | ਸਕੂਲ ਦੀ ਇਕ ਵਿਸ਼ੇਸ਼ ਪ੍ਰਾਪਤੀ ਇਹ ਸੀ ਕਿ ਬਹੁਤ ਸਾਰੇ ਵਿਦਿਆਰਥੀਆਂ ਨੇ ਪੇਂਟਿੰਗ ਵਿਸ਼ੇ 'ਚ 100 ਫੀਸਦੀ ਅੰਕ ਪ੍ਰਾਪਤ ਕੀਤੇ, ਜਦੋਂ ਕਿ ਵੱਡੀ ਗਿਣਤੀ 'ਚ ਵਿਦਿਆਰਥੀਆਂ ਨੇ ਅੰਗਰੇਜ਼ੀ ਵਿਸ਼ੇ 'ਚ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਸਕੂਲ ਦੇ ਆਜੀਵਨ ਪ੍ਰਧਾਨ ਚੌਧਰੀ ਡਾ: ਰਾਜੇਸ਼ਵਰ ਸਿੰਘ , ਐਮ.ਡੀ. ਕਮਲ ਚੌਧਰੀ ਅਤੇ ਪਿ੍ੰਸੀਪਲ ਰੇਣੂਕਾ ਕਟੋਚ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਖ਼ੁਸ਼ੀ ਪ੍ਰਗਟ ਕੀਤੀ ਤੇ ਸਾਰੇ ਸਫਲ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ |