01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਜੇ.ਐਮ.ਕੇ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 16-05-2026
ਪਠਾਨਕੋਟ, 15 ਮਈ (ਸੁਮਿਤ)-ਸੀ.ਬੀ.ਐਸ.ਈ. ਦੀ 12ਵੀਂ ਜਮਾਤ ਦੇ ਨਤੀਜਿਆਂ 'ਚ ਜੇ.ਐਮ.ਕੇ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੇ ਸਾਰੇ ਬੱਚਿਆਂ ਦੇ ਨਤੀਜੇ 100 ਫੀਸਦੀ ਰਹੇ | ਕਾਮਰਸ ਸਟਰੀਮ ਦੀ ਵਿਦਿਆਰਥਣ ਹਰਸ਼ਿਤਾ ਸੂਰੀ ਨੇ 98.4 ਫੀਸਦੀ ਅੰਕਾਂ ਨਾਲ ਪਹਿਲਾ, ਕਾਮਰਸ ਸਟਰੀਮ ਦੀ ਵਿਦਿਆਰਥਣ ਅਮਾਇਰਾ ਧੀਰ ਨੇ 97.6 ਫੀਸਦੀ ਅੰਕਾਂ ਨਾਲ ਦੂਜਾ ਤੇ ਨਿਸ਼ਾ ਰਾਜਪੁਰੋਹਿਤ ਨੇ 97.4 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕਰਕੇ ਸਕੂਲ ਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ | ਜੇ.ਐਮ.ਕੇ. ਸਕੂਲ ਦੇ ਚੇਅਰਮੈਨ ਅਨੁਜ ਸੂਦ ਤੇ ਪਿ੍ੰਸੀਪਲ ਨੀਤੀ ਕੋਚਰ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਹੋਰ ਵਿਦਿਆਰਥੀਆਂ ਨੂੰ ਵੀ ਉਨ੍ਹਾਂ ਤੋਂ ਪੇ੍ਰਰਨਾ ਲੈਣ ਲਈ ਪ੍ਰੇਰਿਤ ਕੀਤਾ | ਪਿੰ੍ਰਸੀਪਲ ਨੀਤੀ ਕੋਚਰ ਨੇ ਦੱਸਿਆ ਕਿ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ | ਉਨ੍ਹਾਂ ਦੱਸਿਆ ਕਿ ਕਾਮਰਸ ਸਟਰੀਮ ਦੀ ਵਿਦਿਆਰਥਣ ਹਰਸ਼ਿਤਾ ਸੂਰੀ ਨੇ 98.4 ਫੀਸਦੀ ਅੰਕਾਂ ਨਾਲ ਪਹਿਲਾ, ਵਿਦਿਆਰਥਣ ਅਮਾਇਰਾ ਧੀਰ ਨੇ 97.6 ਫੀਸਦੀ ਅੰਕਾਂ ਨਾਲ ਦੂਜਾ ਤੇ ਵਿਦਿਆਰਥਣ ਨਿਸ਼ਾ ਰਾਜਪੁਰੋਹਿਤ ਨੇ 97.4 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਇਸ ਦੇ ਇਲਾਵਾ ਹਿਊਮੈਨਿਟੀਜ਼ ਸਟਰੀਮ ਦੀ ਵਿਦਿਆਰਥਣ ਅਮਿਤੋਜ ਕੌਰ ਨੇ 95 ਫੀਸਦੀ ਅੰਕਾਂ ਨਾਲ ਪਹਿਲਾ, ਵਿਦਿਆਰਥਣ ਸਾਂਚੀ ਰਵਗੋਤਰਾ ਨੇ 94 ਫੀਸਦੀ ਅੰਕਾਂ ਨਾਲ ਦੂਜਾ ਤੇ ਵਿਦਿਆਰਥਣ ਰਾਸ਼ੀ ਨੇ 93 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਮੈਡੀਕਲ ਸਟਰੀਮ 'ਚ ਵਿਦਿਆਰਥਣ ਮੰਨਤ ਕਲਕਤਅਤੇ ਮਯੂਖ ਮਹਾਜਨ ਨੇ ਮਿਲ ਕੇ 93.2 ਫੀਸਦੀ ਅੰਕਾਂ ਨਾਲ ਪਹਿਲਾ, ਮੰਨਤ ਸ਼ਰਮਾ ਨੇ 90.6 ਫੀਸਦੀ ਅੰਕਾਂ ਨਾਲ ਦੂਜਾ ਅਤੇ ਵਿਦਿਆਰਥਣ ਅਵਿਕਾ ਨੇ 89.4 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਨਾਨ-ਮੈਡੀਕਲ ਸਟਰੀਮ 'ਚ ਯਸ਼ਿਕਾ ਨੇ 93 ਫੀਸਦੀ ਅੰਕਾਂ ਨਾਲ ਪਹਿਲਾ, ਰੱਬਾਨੀ ਨੇ 89.2 ਫੀਸਦੀ ਅੰਕਾਂ ਨਾਲ ਦੂਜਾ ਤੇ ਦਿਵਿਆਮ ਨੇ 86 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਪਿੰ੍ਰਸੀਪਲ ਨੀਤੀ ਕੋਚਰ, ਮਾਪੇ, ਬੱਚੇ ਤੇ ਸਕੂਲ ਅਧਿਆਪਕ ਮੌਜੂਦ ਸਨ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੇਮ ਨਗਰ ਵਿਖੇ ਗੁਰਮਤਿ ਸਮਾਗਮ ਕੱਲ੍ਹ ਅਗਲੀ ਖ਼ਬਰ ਐਸ.ਐਮ.ਡੀ.ਆਰ.ਐਸ.ਡੀ. ਸਕੂਲ ਨੇ 12ਵੀਂ ਜਮਾਤ ਦੇ ਨਤੀਜਿਆਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।