01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੇਮ ਨਗਰ ਵਿਖੇ ਗੁਰਮਤਿ ਸਮਾਗਮ ਕੱਲ੍ਹ

ਅਜੀਤ ਡੈਸਕ 16-05-2026
ਪਠਾਨਕੋਟ, 15 ਮਈ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਪਠਾਨਕੋਟ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੇਮ ਨਗਰ ਪਠਾਨਕੋਟ ਵਿਖੇ 17 ਮਈ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਸਮਾਗਮ 'ਚ ਭਾਈ ਅਮਰਜੀਤ ਸਿੰਘ ਚਿੱਟੀ ਵਾਲੇ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਤੇ ਭਾਈ ਗੁਰਦੀਪ ਸਿੰਘ ਦਾ ਰਾਗੀ ਜਥਾ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੇਗਾ ਤੇ ਅੰਤ 'ਚ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਸ ਮੌਕੇ ਜਥੇਦਾਰ ਗੁਰਦੀਪ ਸਿੰਘ ਗੁਲਾਟੀ, ਰਣਜੀਤ ਸਿੰਘ, ਬਲਵਿੰਦਰ ਸਿੰਘ, ਤਰਲੋਕ ਸਿੰਘ, ਸੁਭਾਸ਼ ਚੰਦਰ, ਮੈਨੇਜਰ ਸੋਹਨ ਸਿੰਘ, ਡਿਪਟੀ ਮੈਨੇਜਰ ਤਲਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਅਗਲੀ ਖ਼ਬਰ ਜੇ.ਐਮ.ਕੇ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।