01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਏ.ਐਂਡ.ਐਮ. ਜੇਮਜ਼ ਕੈਂਬਰਿਜ ਇੰਟਰਨੈਸ਼ਨਲ ਸਕੂਲ ਪਠਾਨਕੋਟ ਵਿਖੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ <br/>

ਅਜੀਤ ਡੈਸਕ 16-05-2026
ਪਠਾਨਕੋਟ, 15 ਮਈ (ਸੰਧੂ)-ਏ.ਐਂਡ.ਐਮ. ਜੇਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਪਠਾਨਕੋਟ ਵਿਖੇ ਸੀ.ਬੀ.ਐਸ.ਈ. 12ਵੀਂ ਬੋਰਡ ਪ੍ਰੀਖਿਆ 2025-26 ਵਿਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਇਕ ਵਿਸ਼ੇਸ਼ ਸਨਮਾਨ ਸਮਾਗਮ ਆਯੋਜਿਤ ਕੀਤਾ ਗਿਆ | ਇਸ ਮੌਕੇ ਸਕੂਲ ਪ੍ਰਬੰਧਨ ਨੇ ਵਿਦਿਆਰਥੀਆਂ ਨੂੰ ਮਠਿਆਈਆਂ ਵੰਡ ਕੇ ਤੇ ਟਰਾਫੀਆਂ ਭੇਟ ਕਰਕੇ ਆਪਣੀ ਸਫਲਤਾ ਦੀ ਖੁਸ਼ੀ ਸਾਂਝੀ ਕੀਤੀ | ਸਕੂਲ ਪ੍ਰਬੰਧਕ ਅਕਸ਼ੈ ਮਹਾਜਨ ਅਤੇ ਨਮਨ ਮਹਾਜਨ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੇ ਸਮਰਪਣ ਦਾ ਨਤੀਜਾ ਹੈ | ਪਿ੍ੰਸੀਪਲ ਡਾ: ਹਿਤਾਂਸ਼ੂ ਕੁਮਾਰ ਅਤੇ ਵਾਈਸ ਪਿ੍ੰਸੀਪਲ ਮੰਜੂ ਸਿੰਘ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ |

ਪਿਛਲੀ ਖ਼ਬਰ ਗੋਲ ਮਾਰਕਿਟ ਵਿਖੇ ਪੰਜਾਬ ਟਰੇਡਰ ਕਮਿਸ਼ਨ ਦੀ ਮੀਟਿੰਗ <br/> ਅਗਲੀ ਖ਼ਬਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਬੋਰਡ ਦਾ ਨਤੀਜਾ ਰਿਹਾ ਸੌ ਫ਼ੀਸਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।