31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਿਵਲ ਹਸਪਤਾਲ ਪਠਾਨਕੋਟ 'ਚ ਕੰਮ ਕਰਦੇ ਪਲਾਂਟ ਓਪਰੇਟਰ ਦਾ ਮੋਟਰਸਾਈਕਲ ਚੋਰੀ

ਅਜੀਤ ਡੈਸਕ 16-05-2026
ਪਠਾਨਕੋਟ, 15 ਮਈ (ਸੁਮਿਤ)-ਸਿਵਲ ਹਸਪਤਾਲ ਪਠਾਨਕੋਟ ਵਿਚ ਕੰਮ ਕਰਦੇ ਇਕ ਪਲਾਂਟ ਓਪਰੇਟਰ ਦਾ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਕਰਮਚਾਰੀ ਨੇ ਦੱਸਿਆ ਕਿ ਉਸ ਨੇ ਆਪਣਾ ਮੋਟਰਸਾਈਕਲ ਹਸਪਤਾਲ ਪਰਿਸਰ ਦੇ ਬਾਹਰ ਖੜ੍ਹਾ ਕੀਤਾ ਸੀ | ਡਿਊਟੀ ਖ਼ਤਮ ਕਰਨ ਤੋਂ ਬਾਅਦ ਜਦੋਂ ਉਹ ਵਾਪਸ ਆਇਆ ਤਾਂ ਮੋਟਰਸਾਈਕਲ ਉੱਥੋਂ ਗਾਇਬ ਸੀ | ਕਾਫੀ ਭਾਲ ਕਰਨ ਦੇ ਬਾਵਜੂਦ ਵੀ ਵਾਹਨ ਬਾਰੇ ਕੋਈ ਸੁਰਾਗ ਨਹੀਂ ਮਿਲ ਸਕਿਆ | ਘਟਨਾ ਤੋਂ ਬਾਅਦ ਪੀੜਤ ਨੇ ਤੁਰੰਤ ਪੁਲਿਸ ਥਾਣਾ ਡਵੀਜ਼ਨ ਨੰਬਰ-1 ਵਿਚ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ | ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਦੋਸ਼ੀਆਂ ਦੀ ਪਹਿਚਾਣ ਕੀਤੀ ਜਾ ਸਕੇ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਵੱਖ-ਵੱਖ ਵਾਰਡਾਂ ਦੇ 5 ਉਮੀਦਵਾਰਾਂ ਦੇ ਕਾਗ਼ਜ਼ ਦਾਖਲ ਕਰਵਾਏ <br/> ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਠਾਨਕੋਟ ਵਲੋਂ ਪਿੰਡ ਤਲੂਰ ਵਿਖੇ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।