03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਆਲ ਇੰਡੀਆ ਕ੍ਰਿਸਚਨ ਯੂਥ ਫਰੰਟ ਪੰਜਾਬ ਦੇ ਪ੍ਰਧਾਨ ਨੇ ਮਣੀਪੁਰ 'ਚ 3 ਪਾਸਟਰਾਂ ਦੀ ਹੱਤਿਆ ਦੀ ਕੀਤੀ ਨਿੰਦਾ <br/>

ਅਜੀਤ ਡੈਸਕ 18-05-2026
ਗੁਰਦਾਸਪੁਰ, 17 ਮਈ (ਚੱਕਰਾਜਾ)-ਮਣੀਪੁਰ 'ਚ ਪਾਸਟਰ ਸਾਹਿਬਾਨ ਦੀ ਧਾਰਮਿਕ ਮੀਟਿੰਗ ਤੋਂ ਵਾਪਸ ਆ ਰਹੇ ਸਨ ਤਾਂ ਰਸਤੇ ਵਿਚ ਉਨ੍ਹਾਂ ਤੇ ਉਨ੍ਹਾਂ ਦੇ ਸਾਥੀਆਂ 'ਤੇ ਹਮਲਾਵਰਾਂ ਨੇ ਅਚਾਨਕ ਗੋਲੀਆਂ ਚਲਾ ਦਿੱਤੀਆਂ | ਇਸ ਹਮਲੇ ਵਿਚ 3 ਪਾਸਟਰਾਂ ਦੀ ਮੌਕੇ 'ਤੇ ਮੌਤ ਹੋ ਗਈ ਜਦ ਕਿ ਦੋ ਸਾਥੀ ਜ਼ਖ਼ਮੀ ਹੋ ਗਏ | ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ | ਇਸ ਹਮਲੇ ਦੀ ਨਿੰਦਿਆ ਕਰਦਿਆਂ ਆਲ ਇੰਡੀਆ ਕਿ੍ਸਚਨ ਯੂਥ ਫਰੰਟ ਪੰਜਾਬ ਦੇ ਪ੍ਰਧਾਨ ਪਿ੍ੰਸ ਮਸੀਹ ਨੇ ਮਣੀਪੁਰ ਸਰਕਾਰ ਤੋਂ ਪਾਸਟਰਾਂ ਦੀ ਸੁਰੱਖਿਆ ਨੰੂ ਯਕੀਨੀ ਬਣਾਉਣ ਦੀ ਮੰਗ ਕੀਤੀ | ਉਨ੍ਹਾਂ ਦੁੱਖ ਪ੍ਰਗਟ ਕਰਦੇ ਕਿਹਾ ਕਿ ਮਣੀਪੁਰ ਸਰਕਾਰ ਸੂਬੇ 'ਚ ਆਪਸੀ ਭਾਈਚਾਰੇ ਤੇ ਅਮਨ ਸ਼ਾਂਤੀ ਨੰੂ ਕਾਇਮ ਰੱਖਣ ਵਿਚ ਅਸਫ਼ਲ ਰਹੀ ਹੈ | ਆਏ ਦਿਨ ਮਣੀਪੁਰ 'ਚ ਮਸੀਹ ਭਾਈਚਾਰੇ ਤੇ ਪਾਸਟਰ ਸਾਹਿਬਾਨਾਂ 'ਤੇ ਹਮਲੇ ਹੋ ਰਹੇ ਹਨ | ਉਨ੍ਹਾਂ ਮੰਗ ਕੀਤੀ ਕਿ ਹਮਲੇ ਦੇ ਦੋਸ਼ੀਆਂ ਨੰੂ ਜਲਦ ਤੋਂ ਜਲਦ ਗਿ੍ਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ |

ਪਿਛਲੀ ਖ਼ਬਰ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸਰਕਾਰ ਤੁਰੰਤ ਸਫ਼ਾਈ ਸੇਵਕਾਂ ਦੀਆਂ ਮੰਗਾਂ ਮੰਨੇ-ਸਾਬਕਾ ਕੌਂਸਲਰ ਹਰਜੀਤ ਸਿੰਘ <br... ਅਗਲੀ ਖ਼ਬਰ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।