03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਰਾਜਪਾਲ ਦਾ ਪੁਤਲਾ ਫੂਕਿਆ

ਅਜੀਤ ਡੈਸਕ 18-05-2026
ਧਿਆਨਪੁਰ, 17 ਮਈ (ਕੁਲਦੀਪ ਸਿੰਘ ਸੋਨੂੰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੱੁਲ ਹਿੰਦ ਕਿਸਾਨ ਸਭਾ ਵਲੋਂ ਕਾਮਰੇਡ ਗੁਲਜਾਰ ਸਿੰਘ ਬਸੰਤਕੋਟ ਦੀ ਅਗਵਾਈ ਵਿਚ ਧਿਆਨਪੁਰ ਚੌਕ ਵਿਚ ਪੰਜਾਬ ਦੇ ਰਾਜਪਾਲ ਦਾ ਪੁਤਲਾ ਫੂਕਿਆ ਗਿਆ | ਇਸ ਸਬੰਧੀ ਸੀ.ਪੀ.ਆਈ. ਜ਼ਿਲ੍ਹਾ ਸਕੱਤਰ ਕਾਮਰੇਡ ਗੁਲਜਾਰ ਸਿੰਘ ਬਸੰਤਕੋਟ ਤੇ ਬਲਾਕ ਸੀ.ਪੀ.ਆਈ. ਸਕੱਤਰ ਕਾਮਰੇਡ ਬਲਦੇਵ ਸਿੰਘ ਖਹਿਰਾ ਸੁਲਤਾਨ ਨੇ ਦੱਸਿਆ ਕਿ ਕੁੱਲ ਹਿੰਦ ਕਿਸਾਨ ਸਭਾ ਵਲੋਂ ਪੰਜਾਬ ਦੇ ਰਾਜਪਾਲ ਨੂੰ ਇਕ ਮੰਗ ਪੱਤਰ ਦਿੱਤਾ ਗਿਆ ਸੀ ਕਿ ਕਿਸਾਨਾਂ ਦੇ ਲੰਬੇ ਸਮੇਂ ਤੋਂ ਅਟਕ ਰਹੀਆਂ ਬਹੁਤ ਹੀ ਜ਼ਰੂਰੀ ਮੰਗਾਂ ਸਬੰਧੀ 15 ਮਈ ਨੂੰ ਚੰਡੀਗੜ੍ਹ ਵਿਚ ਸ਼ਾਂਤਮਾਈ ਰੋਸ ਪ੍ਰਦਰਸ਼ਨ ਕਰਨਾ ਸੀ, ਪਰ ਪੰਜਾਬ ਦੇ ਰਾਜਪਾਲ ਨੇ ਕਿਸਾਨਾਂ ਨੂੰ ਚੰਡੀਗੜ੍ਹ ਵਿਚ ਵੜਨ ਦੀ ਮਨਜੂਰੀ ਨਹੀਂ ਦਿੱਤੀ, ਜਿਸ ਦੇ ਰੋਸ ਵਜੋਂ ਧਿਆਨਪੁਰ ਵਿਚ ਕਾਮਰੇਡ ਗੁਲਜਾਰ ਸਿੰਘ ਬਸੰਤਕੋਟ ਦੀ ਅਗਵਾਈ ਵਿਚ ਮੋਦੀ ਸਰਕਾਰ ਦੇ ਵਿਰੋਧ ਵਿਚ ਜੰਮ ਕੇ ਨਾਅਰੇ ਲਾਏ ਅਤੇ ਪੰਜਾਬ ਦੇ ਰਾਜਪਾਲ ਦਾ ਪੁਤਲਾ ਫੂਕਿਆ | ਉਨ੍ਹਾਂ ਕਿਹਾ ਕਿ ਸੁਆਮੀ ਨਾਥਨ ਦੀ ਰਿਪੋਰਟ ਅਨੁਸਾਰ ਪੰਜਾਬ ਦੇ ਕਿਸਾਨਾਂ ਦੇ ਮਸਲਿਆਂ ਦਾ ਹੱਲ ਹੋਣਾ ਚਾਹੀਦਾ ਹੈ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧਪੁਰ ਦੇ ਜ਼ਿਲ੍ਹਾ ਪ੍ਰਧਾਨ ਬਖਸ਼ੀਸ਼ ਸਿੰਘ ਬਸੰਤਕੋਟ, ਜ਼ਿਲ੍ਹਾ ਮੀਤ ਪ੍ਰਧਾਨ ਮੱਖਣ ਸਿੰਘ ਬਸੰਤਕੋਟ, ਪ੍ਰਗਟ ਸਿੰਘ ਰਉਵਾਲ, ਮਨਜੀਤ ਸਿੰਘ, ਦਵਿੰਦਰ ਸਿੰਘ ਖਹਿਰਾ, ਦਵਿੰਦਰ ਸਿੰਘ ਬਸਤਕੋਟ, ਹਰਜੀਤ ਸਿੰਘ ਨੰਬਰਦਾਰ, ਨਰਿੰਦਰ ਸਿੰਘ ਖਹਿਰਾ, ਜਨਕ ਰਾਜ ਜੋਸ਼ੀ, ਰਕੇਸ਼ ਕੁਮਾਰ, ਵਿਕਾਸ ਚੰਦਰ ਲਾਡੀ, ਸਤਨਾਮ ਸਿੰਘ ਬੰਬ, ਜੁਝਾਰ ਸਿੰਘ ਖਹਿਰਾ ਅਤੇ ਨਰਿੰਦਰ ਸਿੰਘ ਖੋਦੇ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਹੈਰੀਟੇਜ ਗੁਰਦਾਸਪੁਰ ਵਲੋਂ ਛੋਟਾ ਘੱਲੂਘਾਰਾ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਜੇ.ਈ.ਈ. ਤੇ ਨੀਟ ਦੀ ਕੋਚਿੰਗ ਸੰਬੰਧੀ ਸਕੂਲ ਮੁਖੀਆਂ ਤੇ ਵਿਸ਼ੇਵਾਰ ਲੈਕਚਰਾਰਾਂ ਦੀ ਟਰੇਨਿੰਗ ਕਰਵਾਈ-ਪੁਰੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।