03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਗੁਰਦੁਆਰਾ ਅਕਾਲ ਬੁੰਗਾ ਗੁਰਮਤਿ ਵਿਦਿਆਲਾ ਪਿੰਡ ਭੰਬੋਈ ਵਿਖੇ ਸ਼ਹੀਦੀ ਜੋੜ ਮੇਲਾ ਕਰਵਾਇਆ

ਅਜੀਤ ਡੈਸਕ 18-05-2026
ਅੱਚਲ ਸਾਹਿਬ, 17 ਮਈ (ਗੁਰਚਰਨ ਸਿੰਘ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਜੋੜ ਮੇਲਾ ਸ਼੍ਰੋਮਣੀ ਪੰਥ ਅਕਾਲੀ ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਗੁਰਦੁਆਰਾ ਅਕਾਲ ਬੁੰਗਾ ਗੁਰਮਤਿ ਵਿਦਿਆਲਾ ਪਿੰਡ ਭੰਬੋਈ ਵਿਖੇ ਸਮੂਹ ਸੰਗਤਾਂ ਅਤੇ ਦਲ ਪੰਥ ਦੇ ਸਹਿਯੋਗ ਨਾਲ ਬੜੀ ਸਰਧਾ-ਭਾਵਨਾ ਨਾਲ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਅਤੇ ਕਥਾਵਾਚਕ ਜਥਿਆਂ ਵਲੋਂ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ | ਇਸ ਮੌਕੇ ਪ੍ਰਸਿੱਧ ਮੁੱਖ ਪ੍ਰਬੰਧਕ ਗਿਆਨੀ ਮਹਿਤਾਬ ਸਿੰਘ ਅਤੇ ਬਾਬਾ ਸੁੱਖਾ ਸਿੰਘ ਵਲੋਂ ਆਏ ਜਥਿਆਂ, ਧਾਰਮਿਕ ਅਤੇ ਰਾਜਨੀਤਿਕ ਸਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਉਪਰੰਤ ਵਿਸ਼ੇਸ ਤੌਰ 'ਤੇ ਪਹੁੰਚੇ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਬਾਬਾ ਬਕਾਲਾ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਨਿਹੰਗ ਸਿੰਘਾਂ ਵਲੋਂ ਮਹੱਲਾ ਕੱਢਿਆ ਗਿਆ ਅਤੇ ਘੋੜ ਸਵਾਰੀ, ਨੇਜੇਬਾਜ਼ੀ ਅਤੇ ਗੱਤਕੇ ਦੇ ਜੌਹਰ ਦਿਖਾਏ ਗਏ | ਸ਼ਾਮ ਵੇਲੇ ਨਾਮਵਰ ਕਬੱਡੀ ਟੀਮਾਂ ਦੇ ਸ਼ੋਅ ਮੈਚ ਕਰਵਾਏ ਗਏ | ਜੇਤੂ-ਉਪ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਮੁੱਖ ਪ੍ਰਬੰਧਕ ਗਿਆਨੀ ਮਹਿਤਾਬ ਸਿੰਘ, ਬਾਬਾ ਸੁੱਖਾ ਸਿੰਘ ਭੰਬੋਈ ਅਤੇ ਹੋਰ ਪ੍ਰਬੰਧਕਾਂ ਵਲੋਂ ਕੀਤੀ ਗਈ | ਇਸ ਸਾਲਾਨਾ ਜੋੜ ਮੇਲੇ ਵਿਚ ਤਰਨਾ ਦਲ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ, ਬਾਬਾ ਬਕਾਲਾ ਸਾਹਿਬ ਸਿੰਘ ਜਥੇਦਾਰ ਬਾਬਾ ਗੁਰਦੇਵ ਸਿੰਘ ਅਨੰਦਪੁਰ ਸਾਹਿਬ ਵਾਲੇ, ਸਿੰਘ ਸਾਹਿਬ ਜਥੇਦਾਰ ਬਾਬਾ ਜਗਜੀਤ ਸਿੰਘ ਮੜੀਆਂਵਾਲ ਵਾਲੇ, ਮਹਾਂਕਾਲ ਜਥੇਦਾਰ ਬਾਬਾ ਜਗੀਰ ਸਿੰਘ ਭੰਬੋਈ, ਜਥੇਦਾਰ ਬਾਬਾ ਹਰੀ ਸਿੰਘ ਵਡਾਲਾ ਗ੍ਰੰਥੀਆਂ, ਜਥੇਦਾਰ ਬਾਬਾ ਅਮਰ ਸਿੰਘ ਜੱਬੋਵਾਲ, ਗਿਆਨੀ ਗੁਰਵਿੰਦਰ ਸਿੰਘ ਨੰਗਲੀ, ਗਿਆਨੀ ਮਹਿਤਾਬ ਸਿੰਘ ਭੰਬੋਈ, ਬਾਬਾ ਸੁੱਖਾ ਸਿੰਘ ਮੰਨਣਾ ਵਾਲੇ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਵੈਦ ਬਾਬਾ ਗੁਰਮੀਤ ਸਿੰਘ ਬੱਦੋਵਾਲ, ਮਾਸਟਰ ਚੈਂਚਲ ਸਿੰਘ ਧੀਰਾ, ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ, ਸ਼ਹੀਦ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਭੰਬੋਈ ਦੇ ਪ੍ਰਬੰਧਕ, ਕਾਂਗਰਸੀ ਆਗੂ ਪਿ੍ੰਸੀਪਲ ਸੁਲੱਖਣ ਸਿੰਘ ਭੇਟ ਪੱਤਨ, ਸੁਖਵਿੰਦਰ ਸਿੰਘ ਸੁੱਖਾ ਭੰਬੋਈ, ਸੂਬੇ. ਲਖਵਿੰਦਰ ਸਿੰਘ, ਨੰਬਰਦਾਰ ਲਖਵਿੰਦਰ ਸਿੰਘ ਅੰਮੋਨੰਗਲ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਅਕੈਡਮੀ ਰਾਏਚੱਕ ਦੀ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਵਿਖੇ 'ਮਾਂ ਦਿਵਸ' ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।